June 17, 2026, 12:09 am
----------- Advertisement -----------
HomeNewsBreaking Newsਅੰਮ੍ਰਿਤਸਰ 'ਚ ਬਣਿਆ ਦੁਨੀਆ ਦਾ ਸਭ ਤੋਂ ਵੱਡਾ ਪਰੌਂਠਾ, ਗਿੰਨੀਜ਼ ਬੁੱਕ ਆਫ...

ਅੰਮ੍ਰਿਤਸਰ ‘ਚ ਬਣਿਆ ਦੁਨੀਆ ਦਾ ਸਭ ਤੋਂ ਵੱਡਾ ਪਰੌਂਠਾ, ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡ ‘ਚ ਦਰਜ

Published on

----------- Advertisement -----------

 ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰ ਵਿਭਾਗ ਵੱਲੋਂ ਅੰਮ੍ਰਿਤਸਰ ਵਿੱਚ ਕਰਵਾਏ ਜਾ ਰਹੇ ਰੰਗਲਾ ਪੰਜਾਬ ਮੇਲੇ ਵਿੱਚ ਅੱਜ ਦੁਨੀਆਂ ਦਾ ਸਭ ਤੋਂ ਵੱਡਾ ਪਰੌਂਠਾ ਤਿਆਰ ਕੀਤਾ ਗਿਆ। ਸ਼ੈੱਫ ਵੱਲੋਂ 37.5 ਕਿਲੋ ਪਰੌਂਠਾ ਤਿਆਰ ਕੀਤਾ ਗਿਆ। ਜਿਸ ਨੂੰ ਉਥੋਂ ਦੇ ਲੋਕਾਂ ਵਿੱਚ ਵੰਡਿਆ ਗਿਆ। ਇਹ 4/8 ਫੁੱਟ ਲੰਬਾ ਸੀ। 

ਦੱਸ ਦਈਏ ਕਿ ਇਸ ਰਿਕਾਰਡ ਨੂੰ ਹਾਸਲ ਕਰਨ ਲਈ ਸੱਤ ਕੁਇੰਟਲ ਤੋਂ ਵੱਧ ਆਟਾ ਵਰਤਿਆ ਗਿਆ। ਇਸ ਪਰੌਂਠੇ ਨੂੰ ਬਣਾਉਣ ਲਈ 510 ਫੁੱਟ ਅਤੇ ਤਿੰਨ ਕੁਇੰਟਲ ਭਾਰੇ ਦੋ ਤਵੇ ਦਿੱਲੀ ਤੋਂ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੇ ਗਏ ਸਨ। ਜਦਕਿ ਤਵੇ ਨੂੰ ਗਰਮ ਕਰਨ ਲਈ 20 ਬਰਨਰ ਸਟੋਵ ਦੀ ਵਰਤੋਂ ਕੀਤੀ ਜਾਂਦੀ ਸੀ। ਪਰੌਂਠਾ ਤਾਜ ਹੋਟਲ ਦੇ ਅੱਠ ਰਸੋਈਏ ਦੁਆਰਾ ਤਿਆਰ ਕੀਤਾ ਗਿਆ ਸੀ। 

ਇੰਨਾ ਹੀ ਨਹੀਂ ਇਸ ਪਰੌਂਠੇ ਨੂੰ ਤਿਆਰ ਕਰਨ ਲਈ 22-22 ਕਿਲੋ ਦੇ ਦੋ ਸਿਲੰਡਰ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੇ ਗਏ ਸਨ। ਪਰੌਂਠੇ ਵਿਚ ਨਮਕ, ਤੇਲ ਅਤੇ ਮੇਥੀ ਦੀ ਵਰਤੋਂ ਕੀਤੀ ਗਈ ਸੀ ਅਤੇ ਇਸ ਵਿਚ ਸੱਤ ਤੋਂ ਅੱਠ ਪਰਤਾਂ ਸਨ।ਇਸ ਨੂੰ ਸੈਰ ਸਪਾਟਾ ਅਤੇ ਸੱਭਿਆਚਾਰਕ ਵਿਭਾਗ ਵੱਲੋਂ ਸੀਐਸ ਡਾਇਰੈਕਟ ਈਵੈਂਟ ਮੈਨੇਜਮੈਂਟ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਵਿੱਚ ਤਿਆਰ ਕੀਤਾ ਗਿਆ। ਜਿਸ ਨੂੰ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਵਿੱਚ ਦਰਜ ਕੀਤਾ ਗਿਆ ਹੈ।

ਇਹ ਪਰੌਂਠਾ ਤਾਜ ਸਵਰਨ ਦੇ ਸ਼ੈੱਫ ਅਸਪਨ ਸਿੰਘ ਅਤੇ ਬਲਜਿੰਦਰ ਸਿੰਘ ਨੇ ਆਪਣੀ ਅੱਠ ਲੋਕਾਂ ਦੀ ਟੀਮ ਨਾਲ ਤਿਆਰ ਕੀਤਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੱਭਿਆਚਾਰਕ ਵਿਭਾਗ ਦੇ ਐਕਸੀਅਨ ਬੀ.ਐਸ. ਚਾਨਾ ਨੇ ਦੱਸਿਆ ਕਿ ਇਹ 37.5 ਕਿਲੋ ਦਾ ਪਰੌਂਠਾ ਤਾਜ ਹੋਟਲ ਦੇ ਸ਼ੈੱਫ ਵੱਲੋਂ ਤਿਆਰ ਕੀਤਾ ਗਿਆ ਸੀ ਅਤੇ ਰੰਗਲਾ ਪੰਜਾਬ ਦੇਖਣ ਆਏ ਦਰਸ਼ਕਾਂ ਵਿੱਚ ਵੰਡਿਆ ਗਿਆ ਅਤੇ ਖਾਧਾ ਗਿਆ। 

ਰੰਗਲਾ ਪੰਜਾਬ ਅੰਮ੍ਰਿਤਸਰ ਦੇ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ, ਡਾਇਰੈਕਟਰ ਸੈਰ ਸਪਾਟਾ ਵਿਭਾਗ ਨੀਰੂ ਕਤਿਆਲ ਗੁਪਤਾ ਅਤੇ ਨਿਗਰਾਨ ਇੰਜੀਨੀਅਰ ਭੁਪਿੰਦਰ ਸਿੰਘ ਚਾਨਾ ਨੇ ਇਸ ਮੌਕੇ ਪਹੁੰਚੀ ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡ ਟੀਮ ਦੀ ਤਰਫੋਂ ਸਰਟੀਫਿਕੇਟ ਪ੍ਰਾਪਤ ਕੀਤਾ।

ਉਨ੍ਹਾਂ ਦੱਸਿਆ ਕਿ ਇਸ ਰਿਕਾਰਡ ਨੂੰ ਬਣਾਉਣ ਦੀ ਕੋਸ਼ਿਸ਼ ਤੋਂ ਪਹਿਲਾਂ ਤਾਜ ਦੇ ਕਰਮਚਾਰੀਆਂ ਵੱਲੋਂ ਲਗਾਤਾਰ ਕਈ ਦਿਨਾਂ ਤੱਕ ਅਭਿਆਸ ਕੀਤਾ ਗਿਆ ਅਤੇ ਫਿਰ ਅੱਜ ਇਸ ਨੂੰ ਬਣਾ ਕੇ ਰਿਕਾਰਡ ਬਣਾਇਆ ਗਿਆ। ਸ਼ੈੱਫ ਮੁਤਾਬਕ ਜਦੋਂ ਅੰਮ੍ਰਿਤਸਰ ਖਾਣ-ਪੀਣ ਲਈ ਮਸ਼ਹੂਰ ਹੈ ਤਾਂ ਸਭ ਤੋਂ ਵੱਡਾ ਪਰਾਠਾ ਵੀ ਅੰਮ੍ਰਿਤਸਰ ‘ਚ ਹੀ ਬਣਨਾ ਚਾਹੀਦਾ ਹੈ, ਇਸੇ ਲਈ ਕਈ ਦਿਨਾਂ ਦੀ ਮਿਹਨਤ ਤੋਂ ਬਾਅਦ ਅੱਜ ਪੂਰਾ ਹੋਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...