November 7, 2026, 11:58 am
----------- Advertisement -----------
HomeNewsHukamnamaਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 29-2-2024

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 29-2-2024

Published on

----------- Advertisement -----------

ਰਾਗੁ ਗੋਂਡ ਬਾਣੀ ਰਵਿਦਾਸ ਜੀਉ ਕੀ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਮੁਕੰਦ ਮੁਕੰਦ ਜਪਹੁ ਸੰਸਾਰ ॥ ਬਿਨੁ ਮੁਕੰਦ ਤਨੁ ਹੋਇ ਅਉਹਾਰ ॥ ਸੋਈ ਮੁਕੰਦੁ ਮੁਕਤਿ ਕਾ ਦਾਤਾ ॥ ਸੋਈ ਮੁਕੰਦੁ ਹਮਰਾ ਪਿਤ ਮਾਤਾ ॥੧॥ ਜੀਵਤ ਮੁਕੰਦੇ ਮਰਤ ਮੁਕੰਦੇ ॥ ਤਾ ਕੇ ਸੇਵਕ ਕਉ ਸਦਾ ਅਨੰਦੇ ॥੧॥ ਰਹਾਉ ॥ ਮੁਕੰਦ ਮੁਕੰਦ ਹਮਾਰੇ ਪ੍ਰਾਨੰ ॥ ਜਪਿ ਮੁਕੰਦ ਮਸਤਕਿ ਨੀਸਾਨੰ ॥ ਸੇਵ ਮੁਕੰਦ ਕਰੈ ਬੈਰਾਗੀ ॥ ਸੋਈ ਮੁਕੰਦੁ ਦੁਰਬਲ ਧਨੁ ਲਾਧੀ ॥੨॥ ਏਕੁ ਮੁਕੰਦੁ ਕਰੈ ਉਪਕਾਰੁ ॥ ਹਮਰਾ ਕਹਾ ਕਰੈ ਸੰਸਾਰੁ ॥ ਮੇਟੀ ਜਾਤਿ ਹੂਏ ਦਰਬਾਰਿ ॥ ਤੁਹੀ ਮੁਕੰਦ ਜੋਗ ਜੁਗ ਤਾਰਿ ॥੩॥ ਉਪਜਿਓ ਗਿਆਨੁ ਹੂਆ ਪਰਗਾਸ ॥ ਕਰਿ ਕਿਰਪਾ
ਲੀਨੇ ਕੀਟ ਦਾਸ ॥ ਕਹੁ ਰਵਿਦਾਸ ਅਬ ਤ੍ਰਿਸਨਾ ਚੂਕੀ ॥ ਜਪਿ ਮੁਕੰਦ ਸੇਵਾ ਤਾਹੂ ਕੀ ॥੪॥੧॥

ਵੀਰਵਾਰ, ੧੭ ਫੱਗਣ (ਸੰਮਤ ੫੫੫ ਨਾਨਕਸ਼ਾਹੀ) ੨੯ ਫਰਵਰੀ, ੨੦੨੪ (ਅੰਗ: ੮੭੫)

ਪੰਜਾਬੀ ਵਿਆਖਿਆ :
ਰਾਗੁ ਗੋਂਡ ਬਾਣੀ ਰਵਿਦਾਸ ਜੀਉ ਕੀ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਹੇ ਲੋਕੋ! ਮੁਕਤੀ-ਦਾਤੇ ਪ੍ਰਭੂ ਨੂੰ ਸਦਾ ਸਿਮਰੋ, ਉਸ ਦੇ ਸਿਮਰਨ ਤੋਂ ਬਿਨਾ ਇਹ ਸਰੀਰ ਵਿਅਰਥ ਹੀ ਚਲਾ ਜਾਂਦਾ ਹੈ । ਮੇਰਾ ਤਾਂ ਮਾਂ ਪਿਉ ਹੀ ਉਹ ਪ੍ਰਭੂ ਹੈ, ਉਹੀ ਦੁਨੀਆ ਦੇ ਬੰਧਨਾਂ ਤੋਂ ਮੇਰੀ ਰਾਖੀ ਕਰ ਸਕਦਾ ਹੈ ।੧। ਮਾਇਆ ਦੇ ਬੰਧਨਾਂ ਤੋਂ ਖ਼ਲਾਸੀ ਦੇਣ ਵਾਲੇ ਪ੍ਰਭੂ ਦੀ ਬੰਦਗੀ ਕਰਨ ਵਾਲੇ ਨੂੰ ਸਦਾ ਹੀ ਅਨੰਦ ਬਣਿਆ ਰਹਿੰਦਾ ਹੈ, ਕਿਉਂਕਿ ਉਹ ਜਿਊਂਦਾ ਭੀ ਪ੍ਰਭੂ ਨੂੰ ਸਿਮਰਦਾ ਹੈ ਤੇ ਮਰਦਾ ਭੀ ਉਸੇ ਨੂੰ ਯਾਦ ਕਰਦਾ ਹੈ (ਸਾਰੀ ਉਮਰ ਹੀ ਪ੍ਰਭੂ ਨੂੰ ਚੇਤੇ ਰੱਖਦਾ ਹੈ) ।੧।ਰਹਾਉ। ਪ੍ਰਭੂ ਦਾ ਸਿਮਰਨ ਮੇਰੀ ਜਿੰਦ (ਦਾ ਆਸਰਾ ਬਣ ਗਿਆ) ਹੈ, ਪ੍ਰਭੂ ਨੂੰ ਸਿਮਰ ਕੇ ਮੇਰੇ ਮੱਥੇ ਉੱਤੇ ਭਾਗ ਜਾਗ ਪਏ ਹਨ; ਪ੍ਰਭੂ ਦੀ ਭਗਤੀ (ਮਨੁੱਖ ਨੂੰ) ਵੈਰਾਗਵਾਨ ਕਰ ਦੇਂਦੀ ਹੈ, ਮੈਨੂੰ ਗ਼ਰੀਬ ਨੂੰ ਪ੍ਰਭੂ ਦਾ ਨਾਮ ਹੀ ਧਨ ਲੱਭ ਪਿਆ ਹੈ ।੨। ਜੇ ਇੱਕ ਪਰਮਾਤਮਾ ਮੇਰੇ ਉੱਤੇ ਮਿਹਰ ਕਰੇ, ਤਾਂ (ਮੈਨੂੰ ਚਮਾਰ ਚਮਾਰ ਆਖਣ ਵਾਲੇ ਇਹ) ਲੋਕ ਮੇਰਾ ਕੁਝ ਭੀ ਵਿਗਾੜ ਨਹੀਂ ਸਕਦੇ । ਹੇ ਪ੍ਰਭੂ! (ਤੇਰੀ ਭਗਤੀ ਨੇ) ਮੇਰੀ (ਨੀਵੀਂ) ਜਾਤ (ਵਾਲੀ ਢਹਿੰਦੀ ਕਲਾ ਮੇਰੇ ਅੰਦਰੋਂ) ਮਿਟਾ ਦਿੱਤੀ ਹੈ, ਕਿਉਂਕਿ ਮੈਂ ਸਦਾ ਤੇਰੇ ਦਰ ਤੇ ਹੁਣ ਰਹਿੰਦਾ ਹਾਂ; ਤੂੰ ਹੀ ਸਦਾ ਮੈਨੂੰ (ਦੁਨੀਆ ਦੇ ਬੰਧਨਾਂ ਤੇ ਮੁਥਾਜੀਆਂ ਤੋਂ) ਪਾਰ ਲੰਘਾਉਣ ਵਾਲਾ ਹੈਂ ।੩। (ਪ੍ਰਭੂ ਦੀ ਬੰਦਗੀ ਨਾਲ ਮੇਰੇ ਅੰਦਰ) ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ, ਚਾਨਣ ਹੋ ਗਿਆ ਹੈ । ਮਿਹਰ ਕਰ ਕੇ ਮੈਨੂੰ ਨਿਮਾਣੇ ਦਾਸ ਨੂੰ ਪ੍ਰਭੂ ਨੇ ਆਪਣਾ ਬਣਾ ਲਿਆ ਹੈ । ਹੇ ਰਵਿਦਾਸ! ਆਖ—ਹੁਣ ਮੇਰੀ ਤ੍ਰਿਸ਼ਨਾ ਮੁੱਕ ਗਈ ਹੈ, ਮੈਂ ਹੁਣ ਪ੍ਰਭੂ ਨੂੰ ਸਿਮਰਦਾ ਹਾਂ, ਨਿੱਤ ਪ੍ਰਭੂ ਦੀ ਹੀ ਭਗਤੀ ਕਰਦਾ ਹਾਂ ।੪।੧।
ਸ਼ਬਦ ਦਾ ਭਾਵ :—ਪਰਮਾਤਮਾ ਦਾ ਸਿਮਰਨ ਕਰਿਆ ਕਰੋ । ਸਿਮਰਨ ਨੀਵਿਆਂ ਨੂੰ ਉੱਚਾ ਕਰ ਦੇਂਦਾ ਹੈ, ਤਿ੍ਰਸ਼ਨਾ ਮੁਕਾ ਦੇਂਦਾ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...