ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਪੰਜਾਬ ਭਰ ਵਿੱਚ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ। ਗੁਰਦਾਸਪੁਰ ਵਿੱਚ 62 ਆਮ ਆਦਮੀ ਕਲੀਨਿਕ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰ ਰਹੇ ਹਨ।
ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਪਿੰਡ ਤਿੱਬੜ ਅਤੇ ਗੋਹਤ ਪੋਖਰ ਵਿਖੇ ਹੋਰ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਮਾਰਕੀਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਭਾਰਤ ਭੂਸ਼ਣ ਸ਼ਰਮਾ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।
ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਪੂਰੇ ਸੂਬੇ ਵਿੱਚ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਵਰਦਾਨ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਦੀ ਅੱਜ ਪੂਰੀ ਦੁਨੀਆ ਵਿੱਚ ਚਰਚਾ ਹੋ ਰਹੀ ਹੈ ਅਤੇ ਪੂਰੀ ਦੁਨੀਆ ਇਸ ਨੂੰ ਮਾਡਲ ਦੇ ਰੂਪ ਚ ਦੇਖ ਰਹੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ 700 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਵੱਖ-ਵੱਖ ਤਰ੍ਹਾਂ ਦੇ ਟੈਸਟ ਵੀ ਮੁਫ਼ਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਹੋਰ ਵੀ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ।ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰ ਕੇ ਸੂਬੇ ਦੀ ਤਰੱਕੀ ਲਈ ਕੰਮ ਕਰ ਰਹੀ ਹੈ।
----------- Advertisement -----------
ਗੁਰਦਾਸਪੁਰ ਦੇ 2 ਪਿੰਡਾਂ ‘ਚ ਖੁੱਲ੍ਹੇ ਨਵੇਂ ਆਮ ਆਦਮੀ ਕਲੀਨਿਕ; ਮੁਫ਼ਤ ਦਵਾਈ ਅਤੇ ਮੁਫ਼ਤ ਟੈਸਟ ਦੀ ਮਿਲੇਗੀ ਸਹੂਲਤ
Published on
----------- Advertisement -----------
----------- Advertisement -----------












