July 2, 2026, 5:29 pm
----------- Advertisement -----------
HomeNewsBreaking Newsਕੈਪਟਨ ਅਮਰਿੰਦਰ ਦੀ ਪਾਰਟੀ ਦੇ 6 ਉਮੀਦਵਾਰਾਂ ਨੇ ਬੀਜੇਪੀ ਦੇ ਚੋਣ ਨਿਸ਼ਾਨ...

ਕੈਪਟਨ ਅਮਰਿੰਦਰ ਦੀ ਪਾਰਟੀ ਦੇ 6 ਉਮੀਦਵਾਰਾਂ ਨੇ ਬੀਜੇਪੀ ਦੇ ਚੋਣ ਨਿਸ਼ਾਨ ‘ਤੇ ਚੋਣ ਲੜਨ ਲਈ ਇੱਛਾ ਕੀਤੀ ਜ਼ਾਹਰ, ਪੜ੍ਹੋ ਕਿਉਂ ?

Published on

----------- Advertisement -----------

ਚੰਡੀਗੜ੍ਹ, 29 ਜਨਵਰੀ, 2022: ਚੋਣਾਂ ਤੋਂ 3 ਮਹੀਨੇ ਪਹਿਲਾਂ ਮੁੱਖ ਮੰਤਰੀ ਦੀ ਕੁਰਸੀ ਗੁਆਉਣ ਵਾਲੇ ਕੈਪਟਨ ਅਮਰਿੰਦਰ ਸਿੰਘ ਨੂੰ ਨਵਾਂ ਝਟਕਾ ਲੱਗ ਰਿਹਾ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਦੇ ਘੱਟ ਤੋਂ ਘੱਟ 6 ਉਮੀਦਵਾਰਾਂ ਨੇ ਚੋਣ ਨਿਸ਼ਾਨ ’ਕਮਲ’ ’ਤੇ ਚੋਣ ਲੜਨ ਦੀ ਇੱਛਾ ਜ਼ਾਹਰ ਕੀਤੀ ਹੈ। ਇਹਨਾਂ ਉਮੀਦਵਾਰਾਂ ਵਿਚ ਬਠਿੰਡਾ ਸ਼ਹਿਰੀ ਤੋਂ ਰਾਜ ਕੁਮਾਰ ਨੰਬਰਦਾਰ, ਲੁਧਿਆਣਾ ਈਸਟ ਤੋਂ ਜਗਮੋਹਨ ਸ਼ਰਮਾ, ਲੁਧਿਆਣਾ ਸਾਊਥ ਤੋਂ ਸਤਿੰਦਰਪਾਲ ਸਿੰਘ, ਆਤਮ ਨਗਰ ਤੋਂ ਪ੍ਰੇਮ ਮਿੱਤਲ ਸ਼ਾਮਲ ਹਨ। ਇਹਨਾਂ ਤੋਂ ਇਲਾਵਾ ਦੋ ਹੋਰ ਉਮੀਦਵਾਰ ਵੀ ਹਨ ਜੋ ’ਕਮਲ’ ਚੋਣ ਨਿਸ਼ਾਨ ’ਤੇ ਚੋਣ ਲੜਨ ਦੇ ਇੱਛੁਕ ਹਨ।

ਇਨ੍ਹਾਂ ਉਮੀਦਵਾਰਾਂ ਦਾ ਕਹਿਣਾ ਹੈ ਕਿ ਇਹ ਸ਼ਹਿਰੀ ਸੀਟਾਂ ਹਨ ਜਿਸ ਕਾਰਨ ਉਹ ਕਮਲ ਚੋਣ ਨਿਸ਼ਾਨ ‘ਤੇ ਲੜਨਾ ਚਾਹੁੰਦੇ ਹਨ। ਇਹਨਾਂ ਹਲਕਿਆਂ ‘ਤੇ ਭਾਜਪਾ ਦਾ ਆਧਾਰ ਮੰਨਿਆ ਜਾ ਰਿਹਾ ਹੈ। ਇਸ ਦਾ ਪਤਾ ਲੱਗਦਿਆਂ ਹੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨਾਲ ਗੱਲਬਾਤ ਸ਼ੁਰੂ ਕਰ ਦਿੱਤੀ ਹੈ। ਟਿਕਟਾਂ ਦੀ ਵੰਡ ਵਿੱਚ ਕੈਪਟਨ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੂੰ ਇਹ ਸੀਟਾਂ ਮਿਲੀਆਂ ਹਨ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੱਲਬਾਤ ਕਰਨ ਤੋਂ ਬਾਅਦ ਹੁਣ ਭਾਜਪਾ ਹਾਈ ਕਮਾਂਡ ਹੁਣ ਇਸ ’ਤੇ ਵਿਚਾਰ ਕਰ ਰਹੀ ਹੈ। ਪੰਜਾਬ ਵਿੱਚ ਪਹਿਲੀ ਵਾਰ ਕੈਪਟਨ ਅਮਰਿੰਦਰ ਸਿੰਘ ਭਾਜਪਾ ਨਾਲ ਗਠਜੋੜ ਕਰਕੇ ਚੋਣ ਲੜ ਰਹੇ ਹਨ। ਜਿਸ ਵਿੱਚ ਸੁਖਦੇਵ ਢੀਂਡਸਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵੀ ਸ਼ਾਮਿਲ ਹੈ। ਗਠਜੋੜ ‘ਚ ਭਾਜਪਾ 65, ਕੈਪਟਨ ਦੀ ਪੰਜਾਬ ਲੋਕ ਕਾਂਗਰਸ 37 ਅਤੇ ਅਕਾਲੀ ਦਲ 15 ਸੀਟਾਂ ‘ਤੇ ਚੋਣ ਲੜ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ...

ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਨੇ ਤੇਜ਼ੀ...

ਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

ਅੰਬਾਲਾ ਬੋਰਵੈੱਲ ਹਾਦਸੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਚ ਪੁਲਿਸ...

ਖੰਨਾ ਦੇ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਦੋਵਾਂ ਦੇ ਸਿਰ ‘ਚ ਲੱਗੀ ਗੋਲੀ

ਲੁਧਿਆਣਾ ਦੇ ਖੰਨਾ ਵਿਖੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ...

ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਬਹਾਲ ਕਰਨ ਦੇ...

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...

ਹਾਰਟ ਅਟੈਕ ਦੌਰਾਨ ਹਰ ਮਿੰਟ ਕੀਮਤੀ ਹੁੰਦਾ ਹੈ ਅਤੇ ਕੈਸ਼ਲੈੱਸ ਇਲਾਜ ਡਾਕਟਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਮਰੀਜ਼ ਦੀ ਜਾਨ ਬਚਾਉਣ ਦਾ ਮੌਕਾ ਦਿੰਦਾ...

ਚੰਡੀਗੜ੍ਹ; 1 ਜੁਲਾਈ 2026:ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ...

ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਵੀ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 1 ਜੁਲਾਈ:ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ...