October 7, 2026, 1:35 pm
----------- Advertisement -----------
HomeNewsBreaking Newsਨਫੇ ਸਿੰਘ ਰਾਠੀ ਦੇ ਕ.ਤਲ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨੂੰ ਮਿਲੀਆਂ...

ਨਫੇ ਸਿੰਘ ਰਾਠੀ ਦੇ ਕ.ਤਲ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨੂੰ ਮਿਲੀਆਂ ਜਾਨੋਂ ਮਾਰ.ਨ ਦੀਆਂ ਧਮ.ਕੀਆਂ

Published on

----------- Advertisement -----------

ਹਰਿਆਣਾ ਵਿੱਚ ਓਮ ਪ੍ਰਕਾਸ਼ ਚੌਟਾਲਾ ਦੀ ਇਨੈਲੋ ਪਾਰਟੀ ਦੇ ਸੂਬਾ ਪ੍ਰਧਾਨ ਨਫੇ ਸਿੰਘ ਰਾਠੀ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਫੋਨ ਕਰਨ ਵਾਲੇ ਨੇ ਘਰ ਦੇ ਵੱਖ-ਵੱਖ ਨੰਬਰਾਂ ‘ਤੇ ਫੋਨ ਕਰਕੇ ਇਹ ਧਮਕੀ ਦਿੱਤੀ ਹੈ। ਫੋਨ ਕਰਨ ਵਾਲੇ ਨੇ ਫੋਨ ਕਰਕੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਕਿ ਉਸਦਾ ਵੱਡੇ ਗੈਂਗਸਟਰ ਦੇ ਗੈਂਗ ਨਾਲ ਸੰਬੰਧ ਹੈ। ਧਮਕੀ ਭਰੀ ਕਾਲ ਕਾਰਨ ਪਰਿਵਾਰਕ ਮੈਂਬਰਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ।

 ਫਿਲਹਾਲ ਪਰਿਵਾਰਕ ਮੈਂਬਰਾਂ ਵੱਲੋਂ ਇਸ ਪੂਰੇ ਮਾਮਲੇ ਦੀ ਜਾਣਕਾਰੀ ਐੱਸ.ਪੀ ਝੱਜਰ ਨੂੰ ਦੇ ਦਿੱਤੀ ਗਈ ਹੈ। ਪਰਿਵਾਰ ਨੇ ਪੁਲਿਸ ਦੀ ਜਾਂਚ ਅਤੇ ਸੁਰੱਖਿਆ ‘ਤੇ ਵੀ ਸਵਾਲ ਖੜ੍ਹੇ ਕੀਤੇ ਹਨ। 

ਦੱਸ ਦਈਏ ਕਿ ਇਨੈਲੋ ਦੇ ਸੂਬਾ ਪ੍ਰਧਾਨ ਨਫੇ ਸਿੰਘ ਰਾਠੀ ਦਾ ਐਤਵਾਰ (25 ਫਰਵਰੀ) ਨੂੰ ਕਤਲ ਕਰ ਦਿੱਤਾ ਗਿਆ ਸੀ। ਉਸ ਦੇ ਨਾਲ ਫਾਰਚੂਨਰ ਕਾਰ ਵਿੱਚ ਸਫ਼ਰ ਕਰ ਰਹੇ ਜੈਕਿਸ਼ਨ ਦੀ ਵੀ ਮੌਤ ਹੋ ਗਈ ਹੈ। ਇਸ ਦੋਹਰੇ ਕਤਲ ਵਿੱਚ 7 ​​ਵਿਅਕਤੀਆਂ ਖ਼ਿਲਾਫ਼ ਲਾਈਨਪਾਰ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਇਸ ਵਿੱਚ 6 ਅਜਿਹੇ ਲੋਕ ਵੀ ਸ਼ਾਮਲ ਹਨ, ਜਿਨ੍ਹਾਂ ਦਾ ਨਫੇ ਸਿੰਘ ਰਾਠੀ ਨਾਲ ਸਿੱਧਾ ਸਬੰਧ ਹੈ।

 ਇਸਤੋਂ ਇਲਾਵਾ ਲਾਰੈਂਸ ਗੈਂਗ ਨਾਲ ਜੁੜੇ ਗੈਂਗਸਟਰ ਕਪਿਲ ਉਰਫ ਨੰਦੂ ਨੇ ਨਫੇ ਸਿੰਘ ਰਾਠੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇਸ ਸਬੰਧੀ ਉਨ੍ਹਾਂ ਨੇ ਇੰਸਟਾਗ੍ਰਾਮ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਗੈਂਗਸਟਰ ਨੇ ਪੋਸਟ ਦੇ ਨਾਲ ਇੱਕ ਫੋਟੋ ਵੀ ਪਾਈ ਹੈ। ਜਿਸ ਵਿੱਚ ਰਾਠੀ ਗੈਂਗਸਟਰ ਮਨਜੀਤ ਮਾਹਲ ਨਾਲ ਨਜ਼ਰ ਆ ਰਿਹਾ ਹੈ। ਨੰਦੂ ਨੇ ਲਿਖਿਆ ਕਿ ਮੈਂ ਰਾਠੀ ਦਾ ਕਤਲ ਕਰਵਾਇਆ ਹੈ। ਮਾਹਲ ਨਾਲ ਦੋਸਤੀ ਕਾਰਨ ਰਾਠੀ ਨੂੰ ਮਾਰ ਦਿੱਤਾ। 

ਇਸ ਪੋਸਟ ਬਾਰੇ ਹਰਿਆਣਾ ਪੁਲਿਸ ਦਾ ਕਹਿਣਾ ਹੈ ਕਿ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਨੰਦੂ ਇਸ ਸਮੇਂ ਯੂਕੇ ਵਿੱਚ ਲੁਕਿਆ ਹੋਇਆ ਹੈ। ਉਥੋਂ ਹੀ ਉਹ ਗਿਰੋਹ ਨੂੰ ਚਲਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਡੇ ਕੰਮ ਦਾ ਮੁਕਾਬਲਾ ਕਰਨ ਵਿੱਚ ਅਸਮਰੱਥ ਭਾਜਪਾ ਨੇ ਜਾੰਚ ਏਜੰਸੀਆਂ ਨੂੰ ਮੈਦਾਨ ਵਿੱਚ ਉਤਾਰਿਆ – ਭਗਵੰਤ ਸਿੰਘ ਮਾਨ

ਨਵੀਂ ਦਿੱਲੀ/ਪੰਜਾਬ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਕੈਂਪ ਦਫ਼ਤਰ 'ਤੇ...

SGPC ਦੇ ਮੁੱਖ ਸਕੱਤਰ ਦੇ OSD ਤੋਂ ਲੰਬੀ ਪੁੱਛਗਿੱਛ, 4 ਘੰਟੇ ਚੱਲਿਆ ਸਿਲਸਿਲਾ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ...

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...