September 11, 2026, 6:05 pm
----------- Advertisement -----------
HomeNewsBreaking Newsਪਾਕਿਸਤਾਨ 'ਚ ਸੰਸਦ ਮੈਂਬਰਾਂ ਨੇ ਚੁੱਕੀ ਅਹੁਦੇ ਦੀ ਸਹੁੰ, ਭਲਕੇ ਹੋਵੇਗੀ ਸਪੀਕਰ...

ਪਾਕਿਸਤਾਨ ‘ਚ ਸੰਸਦ ਮੈਂਬਰਾਂ ਨੇ ਚੁੱਕੀ ਅਹੁਦੇ ਦੀ ਸਹੁੰ, ਭਲਕੇ ਹੋਵੇਗੀ ਸਪੀਕਰ ਦੀ ਚੋਣ

Published on

----------- Advertisement -----------

ਪਾਕਿਸਤਾਨ ‘ਚ 8 ਫਰਵਰੀ ਨੂੰ ਹੋਈਆਂ ਆਮ ਚੋਣਾਂ ਤੋਂ ਬਾਅਦ ਅੱਜ ਸੰਸਦ ਦਾ ਪਹਿਲਾ ਸੈਸ਼ਨ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦੇ ਹੀ ਪੀਟੀਆਈ ਸਮਰਥਕਾਂ ਨੇ ਇਮਰਾਨ ਖਾਨ ਦੇ ਪੋਸਟਰਾਂ ਨਾਲ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੂੰ ਸਿਰਫ਼ ਇਮਰਾਨ ਹੀ ਬਚਾ ਸਕਦਾ ਹੈ।

ਇਸ ਤੋਂ ਬਾਅਦ ਸਾਰੇ ਸੰਸਦ ਮੈਂਬਰਾਂ ਨੇ ਅਹੁਦੇ ਦੀ ਸਹੁੰ ਚੁੱਕੀ। ਇਸ ਦੌਰਾਨ ਪੀਐਮਐਲ-ਐਨ ਪਾਰਟੀ ਦੇ ਸੁਪਰੀਮੋ ਨਵਾਜ਼ ਸ਼ਰੀਫ਼, ਪੀਐਮ ਉਮੀਦਵਾਰ ਸ਼ਾਹਬਾਜ਼ ਸ਼ਰੀਫ਼ ਅਤੇ ਪੀਪੀਪੀ ਪਾਰਟੀ ਦੇ ਚੇਅਰਮੈਨ ਬਿਲਾਵਲ ਭੁੱਟੋ ਮੌਜੂਦ ਸਨ। ਨੈਸ਼ਨਲ ਅਸੈਂਬਲੀ ਵਿੱਚ ਸਦਨ ਦੇ ਸਪੀਕਰ ਦੀ ਚੋਣ 1 ਮਾਰਚ ਨੂੰ ਗੁਪਤ ਮਤਦਾਨ ਰਾਹੀਂ ਕੀਤੀ ਜਾਵੇਗੀ। 

ਦੱਸ ਦਈਏ ਕਿ ਨਤੀਜੇ ਐਲਾਨੇ ਜਾਣ ਤੋਂ ਬਾਅਦ ਸਪੀਕਰ ਡਿਪਟੀ ਸਪੀਕਰ ਦੀ ਚੋਣ ਦਾ ਐਲਾਨ ਕਰਨਗੇ। ਉਨ੍ਹਾਂ ਦੀ ਚੋਣ ਤੋਂ ਬਾਅਦ ਪ੍ਰਧਾਨ ਮੰਤਰੀ ਦੀ ਚੋਣ ਦਾ ਪ੍ਰੋਗਰਾਮ ਪਾਕਿਸਤਾਨ ਦੀ ਸੰਸਦ ਵਿੱਚ ਜਾਰੀ ਕੀਤਾ ਜਾਵੇਗਾ। ‘ਦ ਡਾਨ’ ਦੀ ਰਿਪੋਰਟ ਮੁਤਾਬਕ ਇਹ ਚੋਣ ਆਮ ਤੌਰ ‘ਤੇ ਸਪੀਕਰ ਦੀ ਚੋਣ ਤੋਂ 1-2 ਦਿਨ ਬਾਅਦ ਹੁੰਦੀ ਹੈ। 

ਜੀਓ ਨਿਊਜ਼ ਮੁਤਾਬਕ ਪਾਕਿਸਤਾਨ ਦੀ ਸੰਸਦ ‘ਚ ਪ੍ਰਧਾਨ ਮੰਤਰੀ ਦੀ ਚੋਣ 4 ਮਾਰਚ ਨੂੰ ਹੋਵੇਗੀ। ਪਾਕਿਸਤਾਨ ਦੀਆਂ ਆਮ ਚੋਣਾਂ ਵਿਚ ਕੋਈ ਵੀ ਵਿਅਕਤੀ ਧਰਮ ਦੇ ਆਧਾਰ ‘ਤੇ ਬਿਨਾਂ ਕਿਸੇ ਭੇਦਭਾਵ ਦੇ ਚੋਣ ਲੜ ਸਕਦਾ ਹੈ। ਹਾਲਾਂਕਿ, ਸਿਰਫ ਇੱਕ ਮੁਸਲਿਮ ਸੰਸਦ ਮੈਂਬਰ ਹੀ ਪਾਕਿਸਤਾਨ ਦਾ ਪ੍ਰਧਾਨ ਮੰਤਰੀ ਬਣ ਸਕਦਾ ਹੈ।

 ਅਮਰੀਕੀ ਸੰਸਦ ਮੈਂਬਰਾਂ ਨੇ ਬਇਡਨ ਪ੍ਰਸ਼ਾਸਨ ਨੂੰ ਪਾਕਿਸਤਾਨ ਦੀ ਨਵੀਂ ਸਰਕਾਰ ਨੂੰ ਉਦੋਂ ਤੱਕ ਮਾਨਤਾ ਨਾ ਦੇਣ ਲਈ ਕਿਹਾ ਹੈ ਜਦੋਂ ਤੱਕ ਧਾਂਦਲੀ ਦੀ ਜਾਂਚ ਪੂਰੀ ਨਹੀਂ ਹੋ ਜਾਂਦੀ। ਉਸ ਦਾ ਕਹਿਣਾ ਹੈ ਕਿ ਜਦੋਂ ਤੱਕ ਇਹ ਸਪੱਸ਼ਟ ਨਹੀਂ ਹੁੰਦਾ ਕਿ ਚੋਣਾਂ ਵਿੱਚ ਧਾਂਦਲੀ ਹੋਈ ਸੀ ਜਾਂ ਨਹੀਂ, ਅਮਰੀਕਾ ਨੂੰ ਪਾਕਿਸਤਾਨ ਸਰਕਾਰ ਨੂੰ ਮਾਨਤਾ ਨਹੀਂ ਦੇਣੀ ਚਾਹੀਦੀ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...