June 5, 2026, 3:30 pm
----------- Advertisement -----------
HomeNewsBreaking Newsਪੰਜਾਬ ਸਰਕਾਰ ਵਲੋਂ ਪੁਲਿਸ ਮੁਲਾਜ਼ਮਾਂ ਨੂੰ ਤੋਹਫਾ, ਪੁਲਿਸ ਹੈੱਡਕੁਆਰਟਰ 'ਚ ਬਣੇਗਾ ਕ੍ਰੈਚ

ਪੰਜਾਬ ਸਰਕਾਰ ਵਲੋਂ ਪੁਲਿਸ ਮੁਲਾਜ਼ਮਾਂ ਨੂੰ ਤੋਹਫਾ, ਪੁਲਿਸ ਹੈੱਡਕੁਆਰਟਰ ‘ਚ ਬਣੇਗਾ ਕ੍ਰੈਚ

Published on

----------- Advertisement -----------

  ਹੁਣ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਦੇ ਹੈੱਡਕੁਆਰਟਰ ਵਿਖੇ ਕੰਮ ਕਰਦੇ ਮੁਲਾਜ਼ਮਾਂ ਦੇ ਛੋਟੇ ਬੱਚਿਆਂ ਦੀ ਸਹੂਲਤ ਲਈ ਇੱਕ ਕਰੈਚ ਦਾ ਨਿਰਮਾਣ ਕੀਤਾ ਜਾਵੇਗਾ। ਪੰਜਾਬ ਪੁਲਿਸ ਨੇ ਇਸ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਹ ਕੰਮ ਇਸੇ ਮਹੀਨੇ ਸ਼ੁਰੂ ਹੋ ਜਾਵੇਗਾ। ਇਹ ਕਰੈਚ 4 ਮਹੀਨਿਆਂ ਵਿੱਚ ਤਿਆਰ ਹੋ ਜਾਵੇਗੀ। ਪੁਲਿਸ ਪ੍ਰੋਜੈਕਟ ਵਿੱਚ ਨੋਡਲ ਏਜੰਸੀ ਵਜੋਂ ਕੰਮ ਕਰੇਗੀ।

ਨਾਲ ਹੀ ਇਹ ਪ੍ਰਾਜੈਕਟ ਪ੍ਰਾਈਵੇਟ ਕੰਪਨੀ ਦੀ ਮਦਦ ਨਾਲ ਪੂਰਾ ਕੀਤਾ ਜਾਵੇਗਾ। ਇਸ ਕਰੈਚ ਨੂੰ ਚਲਾਉਣ ਲਈ ਸਮਾਜ ਸੇਵੀ ਸੰਸਥਾਵਾਂ ਦਾ ਸਹਿਯੋਗ ਲਿਆ ਜਾਵੇਗਾ। 

ਇਸਤੋਂ ਇਲਾਵਾ ਸਰਕਾਰ ਦੇ ਪਾਇਲਟ ਪ੍ਰੋਜੈਕਟ ਰਾਹੀਂ ਕੁਝ ਵੱਡੇ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਜੁਡੀਸ਼ੀਅਲ ਕੰਪਲੈਕਸ ਬਣਾਏ ਗਏ ਸਨ। ਇਨ੍ਹਾਂ ਵਿੱਚ ਮੋਹਾਲੀ ਅਤੇ ਲੁਧਿਆਣਾ ਜ਼ਿਲ੍ਹੇ ਵੀ ਸ਼ਾਮਲ ਹਨ, ਜਿਨ੍ਹਾਂ ਦਾ ਹੁੰਗਾਰਾ ਕਾਫ਼ੀ ਚੰਗਾ ਰਿਹਾ ਹੈ। ਇਸ ਦਾ ਸਭ ਤੋਂ ਵੱਡਾ ਫਾਇਦਾ ਇਹ ਹੈ ਕਿ ਵਿਭਾਗਾਂ ਵਿੱਚ ਤਾਇਨਾਤ ਪਰਿਵਾਰਕ ਮੈਂਬਰ ਆਪਣੇ ਬੱਚਿਆਂ ਨੂੰ ਜਦੋਂ ਮਰਜ਼ੀ ਮਿਲੇ। ਇਸ ਦੇ ਨਾਲ ਹੀ ਇਸ ਕਾਰਨ ਉਨ੍ਹਾਂ ਦਾ ਕੰਮ ਵੀ ਸੁਧਰ ਜਾਂਦਾ ਹੈ।  

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੀ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਪ੍ਰਤੀ ਗੰਭੀਰਤਾ ਨੂੰ ਸਮਝਦੀ ਹੈ। ਅਜਿਹੇ ‘ਚ ਸਰਕਾਰ ਇਨ੍ਹਾਂ ਮੁਲਾਜ਼ਮਾਂ ਤੋਂ ਕੰਮ ਦਾ ਬੋਝ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਲਈ ਹੁਣ ਹਰ ਸਾਲ ਪੁਲਿਸ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾ ਰਿਹਾ ਹੈ।

ਇਸਤੋਂ ਇਲਾਵਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਮੁੱਖ ਮੰਤਰੀ ਦੇ ਦਸਤਖਤ ਵਾਲਾ ਕਾਰਡ ਭੇਜਿਆ ਜਾਂਦਾ ਹੈ। ਇਸ ਦੇ ਨਾਲ ਹੀ ਬੱਚਿਆਂ ਦੇ ਜਨਮ ਦਿਨ, ਵਰ੍ਹੇਗੰਢ ਅਤੇ ਛੁੱਟੀਆਂ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਿਖਲਾਈ ਪ੍ਰੋਗਰਾਮ ਅਤੇ ਸੈਸ਼ਨ ਆਯੋਜਿਤ ਕੀਤੇ ਜਾਂਦੇ ਹਨ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...