October 6, 2026, 7:48 pm
----------- Advertisement -----------
HomeNewsLatest Newsਜਗਰਾਉਂ 'ਚ ਹੋ ਰਹੀ ਨਜਾਇਜ਼ ਮਾਈਨਿੰਗ 'ਤੇ 'ਆਪ' ਆਗੂ  ਨੇ ਮਾਰਿਆ ਛਾਪਾ

ਜਗਰਾਉਂ ‘ਚ ਹੋ ਰਹੀ ਨਜਾਇਜ਼ ਮਾਈਨਿੰਗ ‘ਤੇ ‘ਆਪ’ ਆਗੂ  ਨੇ ਮਾਰਿਆ ਛਾਪਾ

Published on

----------- Advertisement -----------

ਜਗਰਾਉਂ ਦੇ ਸਿੱਧਵਾਂ ਬੇਟ ਦੇ ਪਿੰਡ ਅੱਕੂ ਵਾਲਾ ‘ਚ ਨਾਜਾਇਜ਼ ਮਾਈਨਿੰਗ ਮਾਮਲੇ ‘ਚ ਨਵਾਂ ਮੋੜ ਆਇਆ ਹੈ। ਜਦੋਂ ਮੁੱਲਾਂਪੁਰ ਤੋਂ ‘ਆਪ’ ਆਗੂ ਕੇ.ਐਨ.ਐਸ.ਕੰਗ ਨੇ ਰੇਤ ਮਾਈਨਿੰਗ ਵਿਭਾਗ ਅਤੇ ਪੁਲਿਸ ਪਾਰਟੀ ਸਮੇਤ ਖੁਦ ਪਿੰਡ ਅੱਕੂ ਵਾਲਾ ‘ਚ ਹੋ ਰਹੀ ਨਜਾਇਜ਼ ਮਾਈਨਿੰਗ ‘ਤੇ ਛਾਪਾ ਮਾਰਿਆ। ਇਸ ਦੌਰਾਨ 5 ਪੋਕਲੇਨ ਮਸ਼ੀਨਾਂ ‘ਚੋਂ 2 ਮਸ਼ੀਨਾਂ ਮੌਕੇ ‘ਤੇ ਹੀ ਫੜੀਆਂ ਗਈਆਂ। ਜਦਕਿ 3 ਵਿਅਕਤੀ ਮਸ਼ੀਨਾਂ ਸਮੇਤ ਮੌਕੇ ਤੋਂ ਫਰਾਰ ਹੋ ਗਏ।

ਇਸ ਸਬੰਧੀ ਮਾਈਨਿੰਗ ਵਿਭਾਗ ਦੇ ਜੇਈ ਲੋਕੇਸ਼ ਗਰਗ ਦੀ ਸ਼ਿਕਾਇਤ ’ਤੇ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਭਾਗ ਸਿੰਘ ਵਾਸੀ ਪਿੰਡ ਭੈਰਮਪੁਰ, ਰੋਪੜ ਥਾਮਸ, ਵਾਸੀ ਪਿੰਡ ਭੀਡੀ ਔਲਖ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਪੋਕਲੇਨ ਮਸ਼ੀਨ ਵੀ ਬਰਾਮਦ ਕਰ ਲਈ ਹੈ।

ਥਾਣਾ ਸਿੱਧਵਾਂ ਬੇਟ ਦੇ ਏਐਸਆਈ ਰਾਜ ਕੁਮਾਰ ਨੇ ਦੱਸਿਆ ਕਿ ਮਾਈਨਿੰਗ ਵਿਭਾਗ ਦੇ ਜੇਈ ਲੋਕੇਸ਼ ਗਰਗ ਨੇ ਪੁਲਿਸ ਕੋਲ ਦਰਜ ਕਰਵਾਏ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸਰਕਾਰ ਵੱਲੋਂ ਪਾਬੰਦੀ ਦੇ ਬਾਵਜੂਦ ਸਤਲੁਜ ਦਰਿਆ ਵਿੱਚੋਂ ਕੁਝ ਵਿਅਕਤੀ ਨਾਜਾਇਜ਼ ਮਾਈਨਿੰਗ ਕਰ ਰਹੇ ਹਨ।  ਜਿਸ ਕਾਰਨ ਉਨ੍ਹਾਂ ਨੇ ਮੌਕੇ ‘ਤੇ ਛਾਪੇਮਾਰੀ ਕਰ ਕੇ ਚੱਲ ਰਹੀਆਂ ਦੋ ਮਸ਼ੀਨਾਂ ਨੂੰ ਮੌਕੇ ‘ਤੇ ਹੀ ਫੜ ਲਿਆ। ਜਦਕਿ ਕੁਝ ਲੋਕ ਤਿੰਨ ਮਸ਼ੀਨਾਂ ਲੈ ਕੇ ਭੱਜ ਗਏ। ਪੁਲਿਸ ਨੇ ਦੋਵੇਂ ਮਸ਼ੀਨਾਂ ਨੂੰ ਕਬਜ਼ੇ ਵਿੱਚ ਲੈ ਕੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਦੇ ਮੁੱਖ ਸਕੱਤਰ ਦੇ OSD ਤੋਂ ਲੰਬੀ ਪੁੱਛਗਿੱਛ, 4 ਘੰਟੇ ਚੱਲਿਆ ਸਿਲਸਿਲਾ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ...

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...