April 30, 2026, 9:27 am
----------- Advertisement -----------
HomeNewsBreaking Newsਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੂੰ ਫਿਰੌਤੀ ਲਈ ਆਇਆ ਫੋਨ, ਮੰਗੇ 2...

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੂੰ ਫਿਰੌਤੀ ਲਈ ਆਇਆ ਫੋਨ, ਮੰਗੇ 2 ਕਰੋੜ ਰੁਪਏ

Published on

----------- Advertisement -----------

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਫਿਰੌਤੀ ਦੀ ਕਾਲ ਆਈ ਹੈ। ਕਰੀਬ 10 ਦਿਨ ਪਹਿਲਾਂ ਸਾਬਕਾ ਸੀਐਮ ਤੋਂ 2 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ। ਚਰਨਜੀਤ ਸਿੰਘ ਚੰਨੀ ਨੇ ਆਪਣੀ ਸ਼ਿਕਾਇਤ ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਰੂਪਨਗਰ ਦੇ ਡੀਆਈਜੀ ਨੂੰ ਵੀ ਭੇਜੀ ਸੀ, ਪਰ 10 ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਵੱਲੋਂ ਉਨ੍ਹਾਂ ਨਾਲ ਸੰਪਰਕ ਨਹੀਂ ਕੀਤਾ ਗਿਆ।

  ਦੱਸ ਦਈਏ ਕਿ ਸਾਬਕਾ ਸੀਐਮ ਚੰਨੀ ਨੇ ਇਹ ਮੁੱਦਾ ਕਾਂਗਰਸੀ ਆਗੂਆਂ ਵਿੱਚ ਉਠਾਇਆ। ਚੰਨੀ ਨੇ ਮੁਲਾਕਾਤ ਦੌਰਾਨ ਦੱਸਿਆ ਕਿ ਕਰੀਬ 10 ਦਿਨ ਪਹਿਲਾਂ ਉਨ੍ਹਾਂ ਨੂੰ ਫੋਨ ਆਇਆ ਸੀ। ਜਿਸ ਵਿੱਚ ਫੋਨ ਕਰਨ ਵਾਲੇ ਨੇ ਕਿਹਾ ਕਿ ਭਾਈ ਜੀ ਨੇ ਤੁਹਾਨੂੰ ਫੋਨ ਕਰਨ ਲਈ ਕਿਹਾ ਹੈ। ਜਿਸ ਦਾ ਸਾਬਕਾ ਸੀਐਮ ਨੇ ਜਵਾਬ ਦਿੰਦਿਆਂ ਕੰਮ ਦੱਸਣ ਲਈ ਕਿਹਾ। ਫਿਰ ਸਾਹਮਣੇ ਵਾਲੇ ਵਿਅਕਤੀ ਨੇ ਫੋਨ ‘ਤੇ 2 ਕਰੋੜ ਰੁਪਏ ਮੰਗੇ ਅਤੇ ਤੁਰੰਤ ਪ੍ਰਬੰਧ ਕਰਨ ਲਈ ਕਿਹਾ। ਸੀਐਮ ਚੰਨੀ ਨੇ ਦੱਸਿਆ ਕਿ ਉਨ੍ਹਾਂ ਸਪੱਸ਼ਟ ਕਿਹਾ ਕਿ ਉਨ੍ਹਾਂ ਕੋਲ 2 ਕਰੋੜ ਰੁਪਏ ਨਹੀਂ ਹਨ।

ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਝ ਸੁਨੇਹੇ ਵੀ ਮਿਲੇ ਹਨ। ਜਿਸ ਦੇ ਸਕਰੀਨ ਸ਼ਾਟ ਉਸ ਨੇ ਲਏ ਹਨ। ਉਸ ਨੇ ਇਹ ਸਕਰੀਨਸ਼ਾਟ ਡੀਜੀਪੀ ਗੌਰਵ ਯਾਦਵ ਅਤੇ ਰੂਪਨਗਰ ਦੇ ਡੀਆਈਜੀ ਨੂੰ ਭੇਜੇ ਸਨ। ਪਰ 10 ਦਿਨ ਬੀਤ ਜਾਣ ਦੇ ਬਾਵਜੂਦ ਵੀ ਉਸ ਨਾਲ ਸੰਪਰਕ ਨਹੀਂ ਹੋਇਆ। 

ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਡਰ ਦਾ ਮਾਹੌਲ ਹੈ। ਜੇਕਰ ਉਨ੍ਹਾਂ ਨਾਲ ਅਜਿਹਾ ਹੋ ਰਿਹਾ ਹੈ ਤਾਂ ਆਮ ਲੋਕਾਂ ਦਾ ਕੀ ਹਾਲ ਹੋਵੇਗਾ, ਇਸ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਅੱਜ ਔਰਤਾਂ ਦੇ ਕੰਨਾਂ ਦੀਆਂ ਵਾਲੀਆਂ ਅਤੇ ਜ਼ੰਜੀਰਾਂ ਖੁੱਲ੍ਹੇਆਮ ਖਿੱਚੀਆਂ ਜਾ ਰਹੀਆਂ ਹਨ। ਪੰਜਾਬ ਵਿੱਚ ਸਨੈਚਰਾਂ ਅਤੇ ਗੈਂਗਸਟਰਾਂ ਦਾ ਬੋਲਬਾਲਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...