November 16, 2026, 11:28 pm
----------- Advertisement -----------
HomeNewsBreaking Newsਪੰਜਾਬ ਵਿਧਾਨ ਸਭਾ ਦੀ ਕਾਰਵਾਈ ਸਿਰਫ਼ 13 ਮਿੰਟ ਚੱਲੀ

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸਿਰਫ਼ 13 ਮਿੰਟ ਚੱਲੀ

Published on

----------- Advertisement -----------

ਦਾ ਐਡੀਟਰ ਨਿਊਜ਼, ਚੰਡੀਗੜ੍ਹ ——– ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ ਦੀ ਕਾਰਵਾਈ ਦੇ ਪਹਿਲੇ ਦਿਨ ਰਾਜਪਾਲ ਦਾ ਸੰਬੋਧਨ ਸ਼ੁਰੂ ਹੁੰਦੇ ਹੀ ਹੰਗਾਮਾ ਹੋ ਗਿਆ। ਕਾਂਗਰਸੀ ਵਿਧਾਇਕਾਂ ਨੇ ਰਾਜਪਾਲ ਦੇ ਸੰਬੋਧਨ ਦੌਰਾਜ ਰੱਜ ਕੇ ਵਿਘਨ ਪਾਇਆ। ਇਸ ਦੌਰਾਨ ਉਨ੍ਹਾਂ ਨੇ ਕਿਸਾਨ ਅੰਦੋਲਨ ਅਤੇ ਇਸ ਵਿੱਚ ਸ਼ੁਭਕਰਨ ਦੀ ਮੌਤ ਦਾ ਮੁੱਦਾ ਚੁੱਕਿਆ। ਰਾਜਪਾਲ ਨੇ ਉਨ੍ਹਾਂ ਨੂੰ ਸ਼ਾਂਤੀ ਰੱਖਣ ਦੀ ਅਪੀਲ ਕੀਤੀ ਪਰ ਉਹ ਨਹੀਂ ਮੰਨੇ।

ਇਸ ਦੌਰਾਨ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸਿਰਫ਼ 13 ਮਿੰਟ ਲਈ ਚੱਲੀ…….

  • ਸਦਨ ਦੀ ਸ਼ੁਰੂਆਤ 11 ਵਜੇ ਰਾਸ਼ਟਰੀ ਗੀਤ ਨਾਲ ਹੋਈ
  • 11.02 ਵਜੇ ਰਾਜਪਾਲ ਡਾਇਸ ‘ਤੇ ਆਏ। ਜਦੋਂ ਰਾਜਪਾਲ ਨੇ ਬੋਲਣਾ ਸ਼ੁਰੂ ਕੀਤਾ ਤਾਂ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੇ ਕਿਸਾਨ ਸ਼ੁਭਕਰਨ ਨੂੰ ਸ਼ਰਧਾਂਜਲੀ ਦੇਣ ਦੀ ਗੱਲ ਕੀਤੀ
  • 11.03 ਵਜੇ ਰਾਜਪਾਲ ਨੇ ਰਾਜਾ ਵੜਿੰਗ ਨੂੰ ਰੋਕਿਆ ਅਤੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਏਜੰਡੇ ਦੇ ਅਨੁਸਾਰ ਆਪਣਾ ਭਾਸ਼ਣ ਦੇਣਾ ਹੈ
  • 11.04 ਵਜੇ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਉੱਠੇ ਅਤੇ ਰਾਜਪਾਲ ਦੇ ਭਾਸ਼ਣ ਦੇਣ ਤੋਂ ਪਹਿਲਾਂ ਉਨ੍ਹਾਂ ਨੂੰ ਰੋਕ ਦਿੱਤਾ
  • 11.05 ਵਜੇ ਰਾਜਪਾਲ ਨੇ ਆਪਣਾ ਭਾਸ਼ਣ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ। ਕਾਂਗਰਸੀ ਆਗੂਆਂ ਨੇ ਆਪਣਾ ਰੋਸ ਹੋਰ ਤੇਜ਼ ਕਰ ਦਿੱਤਾ
  • 11.06 ਵਜੇ ਰਾਜਪਾਲ ਨੇ ਫਿਰ ਆਪਣਾ ਭਾਸ਼ਣ ਪੜ੍ਹਨ ਦੀ ਕੋਸ਼ਿਸ਼ ਕੀਤੀ ਪਰ ਹੰਗਾਮੇ ਕਾਰਨ ਉਨ੍ਹਾਂ ਨੂੰ ਫਿਰ ਰੁਕਣਾ ਪਿਆ
  • 11.11 ਵਜੇ ਰਾਜਪਾਲ ਨੇ ਭਾਸ਼ਣ ਪੜ੍ਹਨਾ ਸ਼ੁਰੂ ਕੀਤਾ। ਫੇਰ ਇਸ ਨੂੰ ਰਿਕਾਰਡ ‘ਤੇ ਲੈਣ ਲਈ ਕਿਹਾ। ਉਨ੍ਹਾਂ ਨੇ ਸਪੀਚ ਦੀ ਪਹਿਲੀ ਅਤੇ ਆਖਰੀ ਲਾਈਨ ਪੜ੍ਹੀ ਅਤੇ 44 ਸਕਿੰਟਾਂ ਵਿੱਚ ਆਪਣਾ ਭਾਸ਼ਣ ਖਤਮ ਕੀਤਾ ਅਤੇ ਵਾਕਆਊਟ ਕਰ ਦਿੱਤਾ
  • 11.12 ਵਜੇ ਰਾਸ਼ਟਰੀ ਗੀਤ ਸ਼ੁਰੂ ਹੋਇਆ
  • 11.13 ਵਜੇ ਸਦਨ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ
----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...