ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸ਼ਨੀਵਾਰ ਅਤੇ ਐਤਵਾਰ ਦੋ ਦਿਨ ਪੰਜਾਬ ਦੌਰੇ ‘ਤੇ ਰਹਿਣਗੇ। ਉਨ੍ਹਾਂ ਨਾਲ ਪੰਜਾਬ ਸੀਐਮ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਸ਼ਨੀਵਾਰ ਨੂੰ ਜਲੰਧਰ ਪਹੁੰਚ ਰਹੇ ਹਨ। ਇੱਥੇ ਉਹ ਪੰਜਾਬ ਦੇ 150 ਮੁਹੱਲਾ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨਗੇ। ਇਸ ਦੌਰਾਨ ਵਿਸ਼ਾਲ ਰੈਲੀ ਵੀ ਆਯੋਜਿਤ ਕੀਤੀ ਜਾ ਰਹੀ ਹੈ। ਇਸ ਦੌਰਾਨ CM ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵਿਰੋਧੀਆਂ ‘ਤੇ ਸ਼ਬਦੀ ਹਮਲਾ ਬੋਲਣਗੇ।
ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਐਤਵਾਰ ਨੂੰ ਲੁਧਿਆਣਾ ਵਿੱਚ ਮਿਲਣੀ ਸਮਾਰੋਹ ਵਿੱਚ ਹਿੱਸਾ ਲੈਣਗੇ ਅਤੇ 3 ਸਕੂਲ ਆਫ ਐਮੀਨੇਸ ਦਾ ਉਦਘਾਟਨ ਵੀ ਕਰਨਗੇ। ਇਹ ਤਿੰਨ ਸਕੂਲ ਤਿਆਰ ਹਨ ਅਤੇ ਐਤਵਾਰ ਨੂੰ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤੇ ਜਾਣਗੇ।
ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਦਾ ਇਹ ਦੌਰਾ ਲੋਕ ਸਭਾ ਚੋਣਾਂ ‘ਤੇ ਕੇਂਦਰਿਤ ਹੋਣ ਜਾ ਰਿਹਾ ਹੈ। ਪੰਜਾਬ ਵਿੱਚ ਉਦਘਾਟਨ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਲੋਕ ਸਭਾ ਉਮੀਦਵਾਰਾਂ ਬਾਰੇ ਵੀ ਗੱਲਬਾਤ ਕਰ ਸਕਦੇ ਹਨ।
----------- Advertisement -----------
ਭਲਕੇ ਪੰਜਾਬ ਦੌਰੇ ‘ਤੇ ਮੁੱਖ ਮੰਤਰੀ ਕੇਜਰੀਵਾਲ; ਸੀਐਮ ਮਾਨ ਨਾਲ 150 ਮੁਹੱਲਾ ਕਲੀਨਿਕਾਂ ਦਾ ਕਰਨਗੇ ਉਦਘਾਟਨ
Published on
----------- Advertisement -----------
----------- Advertisement -----------











