June 6, 2026, 4:01 am
----------- Advertisement -----------
HomeNewsBreaking Newsਜਲੰਧਰ 'ਚ ਲੱਗੀ ਭਿਆਨਕ ਅੱ.ਗ, ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਮੁਸ਼ਕਿਲ ਨਾਲ...

ਜਲੰਧਰ ‘ਚ ਲੱਗੀ ਭਿਆਨਕ ਅੱ.ਗ, ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਮੁਸ਼ਕਿਲ ਨਾਲ ਅੱਗ ‘ਤੇ ਪਾਇਆ ਕਾਬੂ

Published on

----------- Advertisement -----------

ਜਲੰਧਰ ਦੇ ਰਿਹਾਇਸ਼ੀ ਖੇਤਰ ਕਾਲਾ ਸਿੰਘਾ ਰੋਡ, ਘਾਸ ਮੰਡੀ ਨੇੜੇ ਇੱਕ ਘਰ ਵਿੱਚ ਭਿਆਨਕ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਕਰੀਬ ਇਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ।

ਮਿਲੀ ਜਾਣਕਾਰੀ ਅਨੁਸਾਰ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ।ਖੁਸ਼ਕਿਸਮਤੀ ਰਹੀ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਦੇ ਨਾਲ ਹੀ ਅੰਦਰ ਪਿਆ ਕਾਫੀ ਸਾਮਾਨ ਸੜ ਗਿਆ।

ਮਿਲੀ ਜਾਣਕਾਰੀ ਅਨੁਸਾਰ ਘਰ ਦੇ ਸਾਹਮਣੇ ਪੇਂਟ ਦੀ ਫੈਕਟਰੀ ਹੈ। ਉਕਤ ਮਕਾਨ ਉਸੇ ਫੈਕਟਰੀ ਮਾਲਕ ਦਾ ਦੱਸਿਆ ਜਾਂਦਾ ਹੈ। ਜਿਸ ਨੂੰ ਉਹ ਗੁਦਾਮ ਵਜੋਂ ਵਰਤਦਾ ਸੀ। ਦੱਸ ਦਈਏ ਕਿ ਅੱਗ ਲੱਗਣ ਬਾਰੇ ਸਭ ਤੋਂ ਪਹਿਲਾਂ ਇਲਾਕਾ ਵਾਸੀਆਂ ਨੂੰ ਪਤਾ ਲੱਗਿਆ। ਜਿਸ ਤੋਂ ਬਾਅਦ ਉਸ ਨੇ ਤੁਰੰਤ ਮਾਲਕ ਨੂੰ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ।

ਘਰ ਦੇ ਉਪਰੋਂ ਕਾਲਾ ਧੂੰਆਂ ਉੱਠਦਾ ਦੇਖ ਕੇ ਤੁਰੰਤ ਫਾਇਰ ਬ੍ਰਿਗੇਡ ਦੀ ਟੀਮ ਨੂੰ ਇਸ ਦੀ ਸੂਚਨਾ ਦਿੱਤੀ ਗਈ। ਘਟਨਾ ਦਾ ਪਤਾ ਲੱਗਦਿਆਂ ਹੀ ਪੂਰੇ ਇਲਾਕੇ ‘ਚ ਹਫੜਾ-ਦਫੜੀ ਮਚ ਗਈ। ਸਵੇਰੇ ਕਰੀਬ 11.40 ਵਜੇ ਫਾਇਰ ਬ੍ਰਿਗੇਡ ਦੇ ਕੰਟਰੋਲ ਰੂਮ ਵਿੱਚ ਇਸ ਮਾਮਲੇ ਦੀ ਸੂਚਨਾ ਦਿੱਤੀ ਗਈ। ਸੂਚਨਾ ਮਿਲਣ ਤੋਂ 10 ਮਿੰਟ ਬਾਅਦ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ।

ਫਾਇਰ ਬ੍ਰਿਗੇਡ ਮੁਤਾਬਕ ਘਰ ਦੇ ਅੰਦਰ ਪੇਂਟ ਬਣਾਉਣ ਦਾ ਸਾਮਾਨ ਰੱਖਿਆ ਹੋਇਆ ਸੀ। ਜਲਦੀ ਹੀ ਫਾਇਰ ਬ੍ਰਿਗੇਡ ਮਾਮਲੇ ਦੀ ਰਿਪੋਰਟ ਤਿਆਰ ਕਰਕੇ ਅਧਿਕਾਰੀਆਂ ਨੂੰ ਸੌਂਪੇਗੀ। ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...