August 14, 2026, 12:09 am
----------- Advertisement -----------
HomeNewsBreaking Newsਫਤਿਹਾਬਾਦ - ਪੇਂਡੂ ਖੇਤਰਾਂ 'ਚ ਭਾਰੀ ਗੜੇਮਾਰੀ, ਤੇਜ਼ ਹਵਾਵਾਂ ਤੇ ਭਾਰੀ ਮੀਂਹ...

ਫਤਿਹਾਬਾਦ – ਪੇਂਡੂ ਖੇਤਰਾਂ ‘ਚ ਭਾਰੀ ਗੜੇਮਾਰੀ, ਤੇਜ਼ ਹਵਾਵਾਂ ਤੇ ਭਾਰੀ ਮੀਂਹ ਕਰਕੇ ਫਸਲਾਂ ਦਾ ਨੁਕਸਾਨ

Published on

----------- Advertisement -----------

 ਫਤਿਹਾਬਾਦ ‘ਚ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਮੌਸਮ ‘ਚ ਬਦਲਾਅ ਤੋਂ ਬਾਅਦ ਪੇਂਡੂ ਖੇਤਰਾਂ ‘ਚ ਭਾਰੀ ਗੜੇਮਾਰੀ ਹੋਈ। ਕੁਝ ਹੀ ਸਮੇਂ ਵਿੱਚ ਗੜਿਆਂ ਕਾਰਨ ਜ਼ਮੀਨ ਚਿੱਟੀ ਹੋ ​​ਗਈ। ਸਵੇਰੇ ਹਲਕੀ ਬਾਰਿਸ਼ ਹੋਈ। ਕੁਝ ਪਿੰਡਾਂ ਵਿੱਚ ਦੁਪਹਿਰ 2 ਵਜੇ ਦੇ ਕਰੀਬ ਗਰਜ ਤੇ ਹਨੇਰੀ ਨਾਲ ਹੋਈ ਬਾਰਿਸ਼ ਅਤੇ 2 ਤੋਂ 3 ਮਿੰਟ ਤੱਕ ਗੜੇਮਾਰੀ ਹੋਣ ਕਾਰਨ ਕਣਕ ਦੀ ਫਸਲ ਦਾ ਨੁਕਸਾਨ ਹੋਇਆ ਹੈ। 

ਫਤਿਹਾਬਾਦ ਸ਼ਹਿਰ ਵਿੱਚ ਵੀ ਮੀਂਹ ਸ਼ੁਰੂ ਹੋ ਗਿਆ ਹੈ। ਇਸ ਤੋਂ ਪਹਿਲਾਂ ਪਿੰਡ ਮੁਹੰਮਦਪੁਰ ਰੋਹੀ ਵਿੱਚ ਭਾਰੀ ਗੜੇਮਾਰੀ ਹੋਈ। ਘਰ ਦੇ ਵਿਹੜੇ ਅਤੇ ਖੇਤ ਥੋੜ੍ਹੇ ਸਮੇਂ ਵਿੱਚ ਹੀ ਚਿੱਟੀ ਬਰਫ਼ ਨਾਲ ਢੱਕ ਗਏ।

ਇਸਤੋਂ ਇਲਾਵਾ ਤੇਜ਼ ਹਵਾ ਦੇ ਨਾਲ ਪਏ ਮੀਂਹ ਕਾਰਨ ਕਣਕ ਅਤੇ ਸਰੋਂ ਦੀ ਫ਼ਸਲ ਜ਼ਮੀਨ ‘ਤੇ ਵਿਛ ਗਈ।  ਦੁਪਹਿਰ ਵੇਲੇ ਮੀਂਹ ਦੇ ਨਾਲ ਹੀ ਐਮ.ਪੀ ਰੋਹੀ, ਧਾਂਗੜ, ਬੜੋਪਾਲ ਅਤੇ ਕੁਝ ਹੋਰ ਪਿੰਡਾਂ ਵਿੱਚ 2 ਮਿੰਟ ਤੱਕ ਗੜੇਮਾਰੀ ਹੋਈ।

ਚੌਧਰੀ ਚਰਨ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਦੇ ਮੌਸਮ ਵਿਗਿਆਨੀਆਂ ਅਨੁਸਾਰ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ 3 ਮਾਰਚ ਤੱਕ ਮੌਸਮ ਬਦਲਿਆ ਰਹੇਗਾ।

ਇਸ ਸਮੇਂ ਦੌਰਾਨ, ਖੇਤਰ ਵਿੱਚ ਤੇਜ਼ ਹਵਾਵਾਂ ਅਤੇ ਗਰਜ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗੜੇਮਾਰੀ ਕਾਰਨ ਕਣਕ ਅਤੇ ਸਰ੍ਹੋਂ ਦੀ ਫਸਲ ਦਾ ਭਾਰੀ ਨੁਕਸਾਨ ਹੋਣ ਦਾ ਖਦਸ਼ਾ ਹੈ। ਇਸ ਤੋਂ ਇਲਾਵਾ ਜ਼ਮੀਨ ‘ਤੇ ਫੈਲੀਆਂ ਫ਼ਸਲਾਂ ਦਾ ਨੁਕਸਾਨ ਹੋਵੇਗਾ ਜਿਸ ਨਾਲ ਕਣਕ ਅਤੇ ਸਰ੍ਹੋਂ ਦੀ ਪੈਦਾਵਾਰ ਪ੍ਰਭਾਵਿਤ ਹੋਵੇਗੀ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਮੋਹਾਲੀ (ਐਸਏਐਸ ਨਗਰ), 12 ਅਗਸਤ 2026:ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ...

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਚੰਡੀਗੜ੍ਹ 13 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ...

‘ਜੇ ਮੇਰੀ ਮਾਂ ਨੂੰ ਕੁਝ ਹੋ ਗਿਆ ਤਾਂ…’, ਜੇਲ੍ਹ ਤੋਂ ਭਾਈ ਹਵਾਰਾ ਦਾ ਸਿੱਖ ਕੌਮ ਦੇ ਨਾਂ ਭਾਵੁਕ ਸੰਦੇਸ਼

ਦਿੱਲੀ ਦੀ ਮੰਡੋਲੀ ਜੇਲ੍ਹ ਤੋਂ ਭਾਈ ਜਗਤਾਰ ਸਿੰਘ ਹਵਾਰਾ ਦਾ ਸਿੱਖ ਕੌਮ ਦੇ ਨਾਂ...

PM ਮੋਦੀ ਨੇ ਹਮਲੇ ਮਗਰੋਂ ਸੁਖਬੀਰ ਤੇ ਹਰਸਿਮਰਤ ਬਾਦਲ ਨਾਲ ਫੋਨ ‘ਤੇ ਕੀਤੀ ਗੱਲ, ਜਾਣਿਆ ਹਾਲ

ਨਾਂਦੇੜ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ...

ਪੰਜਾਬ ‘ਚ ਕਰੋੜਾਂ ਦੇ ‘ਬੀਜ ਅਤੇ ਸਬਸਿਡੀ ਘੁਟਾਲੇ’ ਮਾਮਲੇ ‘ਚ ਹਾਈ ਕੋਰਟ ਵਲੋਂ ਨੋਟਿਸ ਜਾਰੀ

 ਪੰਜਾਬ ਦੇ ਸਹਿਕਾਰਤਾ ਵਿਭਾਗ ਅਤੇ ਮਿਲਕਫੈੱਡ ਵਿੱਚ ਹੋਏ ਕਥਿਤ 500 ਕਰੋੜ ਰੁਪਏ ਦੇ "ਬੀਜ...

‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ

ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ...

ਹਵਾਰਾ ਦੀ 1 ਦਿਨ ਦੀ ਪੈਰੋਲ ਦੀ ਖ਼ਬਰ ਝੂਠੀ! ਬਿੱਟੂ ਨੇ ਕੀਤਾ 100 ਫ਼ੀਸਦੀ ਖੰਡਨ

ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਬਿਮਾਰ ਹਾਲਤ ਨੂੰ ਦੇਖਦਿਆਂ ਉਸ ਨੂੰ ਪੈਰੋਲ ਦੇਣ...

ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ,  20.66 ਲੱਖ ਵੋਟਰ ਹੋਣਗੇ ਬਾਹਰ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ...

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ...