July 18, 2026, 8:53 pm
----------- Advertisement -----------
HomeNewsBreaking News ਭਾਰਤ ਤੇ ਇੰਗਲੈਂਡ ਦੀਆਂ ਟੀਮਾਂ ਪਹੁੰਚੀਆਂ ਧਰਮਸ਼ਾਲਾ, ਖਿਡਾਰੀ 3 ਦਿਨ ਪਹਿਲਾਂ ਕਰਨਗੇ...

 ਭਾਰਤ ਤੇ ਇੰਗਲੈਂਡ ਦੀਆਂ ਟੀਮਾਂ ਪਹੁੰਚੀਆਂ ਧਰਮਸ਼ਾਲਾ, ਖਿਡਾਰੀ 3 ਦਿਨ ਪਹਿਲਾਂ ਕਰਨਗੇ ਅਭਿਆਸ

Published on

----------- Advertisement -----------

  ਭਾਰਤ ਅਤੇ ਇੰਗਲੈਂਡ ਵਿਚਾਲੇ 5 ਟੈਸਟ ਮੈਚਾਂ ਦੀ ਸੀਰੀਜ਼ ਦਾ ਆਖਰੀ ਮੈਚ 7 ਤੋਂ 11 ਮਾਰਚ ਤੱਕ ਧਰਮਸ਼ਾਲਾ ਕ੍ਰਿਕਟ ਸਟੇਡੀਅਮ ‘ਚ ਖੇਡਿਆ ਜਾਵੇਗਾ। ਜਿਸ ਲਈ ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਐਤਵਾਰ ਸਵੇਰੇ ਚੰਡੀਗੜ੍ਹ ਤੋਂ ਧਰਮਸ਼ਾਲਾ ਪਹੁੰਚੀਆਂ। ਕਾਂਗੜਾ ਹਵਾਈ ਅੱਡੇ ਤੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਨਾਲ ਦੋਵੇਂ ਟੀਮਾਂ ਧਰਮਸ਼ਾਲਾ ਦੇ ਨਾਲ ਲੱਗਦੇ ਕੰਢੀ ਸਥਿਤ ਹੋਟਲ ਰੈਡੀਸਨ ਬਲੂ ਲਈ ਰਵਾਨਾ ਹੋਈਆਂ। ਦੋਵੇਂ ਟੀਮਾਂ ਧਰਮਸ਼ਾਲਾ ਸਟੇਡੀਅਮ ‘ਚ 4 ਤੋਂ 6 ਮਾਰਚ ਤੱਕ ਤਿੰਨ ਦਿਨ ਅਭਿਆਸ ਕਰਨਗੀਆਂ। 

ਜ਼ਿਕਰਯੋਗ ਹੈ ਕਿ 5 ਮੈਚਾਂ ਦੀ ਇਸ ਸੀਰੀਜ਼ ‘ਚ ਹੁਣ ਤੱਕ 4 ਮੈਚ ਖੇਡੇ ਗਏ ਹਨ, ਜਿਸ ‘ਚ ਭਾਰਤ ਨੇ 3 ਮੈਚ ਜਿੱਤ ਕੇ ਸੀਰੀਜ਼ ‘ਤੇ ਕਬਜ਼ਾ ਕੀਤਾ ਹੈ। ਹੁਣ ਧਰਮਸ਼ਾਲਾ ਵਿੱਚ ਆਖਰੀ ਮੈਚ ਜਿੱਤ ਕੇ ਟੀਮ ਇੰਡੀਆ ਇਸ ਅੰਤਰ ਨੂੰ ਚਾਰ-ਇੱਕ ਕਰਨ ਦਾ ਟੀਚਾ ਰੱਖੇਗੀ।

 ਧਰਮਸ਼ਾਲਾ ਕ੍ਰਿਕਟ ਸਟੇਡੀਅਮ ‘ਚ ਖੇਡਿਆ ਜਾਣ ਵਾਲਾ ਇਹ ਦੂਜਾ ਟੈਸਟ ਮੈਚ ਹੋਵੇਗਾ। ਇਸ ਤੋਂ ਪਹਿਲਾਂ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਧਰਮਸ਼ਾਲਾ ‘ਚ ਇਕਲੌਤਾ ਟੈਸਟ ਮੈਚ ਖੇਡਿਆ ਗਿਆ ਸੀ। ਜੋ ਕਿ ਸਾਲ 2017 ਵਿੱਚ 25 ਤੋਂ 28 ਮਾਰਚ ਤੱਕ ਖੇਡਿਆ ਗਿਆ ਸੀ। ਇਸ ਮੈਚ ‘ਚ ਭਾਰਤ ਨੇ 8 ਵਿਕਟਾਂ ਨਾਲ ਸ਼ਾਨਦਾਰ ਜਿੱਤ ਦਰਜ ਕੀਤੀ ਸੀ।

ਇਸ ਮੈਚ ਵਿੱਚ ਹਰਫਨਮੌਲਾ ਰਵਿੰਦਰ ਜਡੇਜਾ ਨੂੰ ਪਲੇਅਰ ਆਫ ਦਾ ਮੈਚ ਦਾ ਖਿਤਾਬ ਮਿਲਿਆ। ਜਿਸ ਨੇ ਦੋ ਪਾਰੀਆਂ ‘ਚ 4 ਵਿਕਟਾਂ ਲਈਆਂ ਅਤੇ ਪਹਿਲੀ ਪਾਰੀ ‘ਚ 63 ਦੌੜਾਂ ਦਾ ਵੀ ਅਹਿਮ ਯੋਗਦਾਨ ਪਾਇਆ। ਭਾਰਤ ਦੇ ਬਿਹਤਰ ਪ੍ਰਦਰਸ਼ਨ ਕਾਰਨ ਇਹ ਮੈਚ ਸਿਰਫ਼ 4 ਦਿਨਾਂ ‘ਚ ਖਤਮ ਹੋ ਗਿਆ। ਪੰਜਵੇਂ ਟੈਸਟ ਮੈਚ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਕੇਐੱਲ ਰਾਹੁਲ ਪੂਰੀ ਤਰ੍ਹਾਂ ਫਿੱਟ ਨਹੀਂ ਹਨ। ਇਸ ਕਾਰਨ ਉਸ ਨੂੰ ਟੀਮ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜਸਪ੍ਰੀਤ ਬੁਮਰਾਹ ਦੀ ਵਾਪਸੀ ਹੋਈ ਹੈ।

ਰਜਤ ਪਾਟੀਦਾਰ ਇੰਗਲੈਂਡ ਖਿਲਾਫ ਟੈਸਟ ਸੀਰੀਜ਼ ‘ਚ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੇ ਹਨ। ਇਸ ਕਾਰਨ ਉਸ ਨੂੰ ਪੰਜਵੇਂ ਟੈਸਟ ਮੈਚ ਦੇ ਪਲੇਇੰਗ ਇਲੈਵਨ ਤੋਂ ਬਾਹਰ ਕੀਤਾ ਜਾ ਸਕਦਾ ਹੈ।ਇਸ ਦੇ ਨਾਲ ਹੀ ਆਖਰੀ ਟੈਸਟ ਮੈਚ ਜਿੱਤ ਕੇ ਟੀਮ ਇੰਡੀਆ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਅੰਕ ਸੂਚੀ ‘ਚ ਨੰਬਰ-1 ਦਾ ਤਾਜ ਬਰਕਰਾਰ ਰੱਖਣਾ ਚਾਹੇਗੀ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਕ੍ਰਿਕਟ ਸੰਘ ਦੇ ਸਹਿ ਸਕੱਤਰ ਵਿਸ਼ਾਲ ਸ਼ਰਮਾ ਨੇ ਕਿਹਾ ਕਿ ਐਚਪੀਸੀਏ ਨੇ ਟੈਸਟ ਮੈਚ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਦੋਵੇਂ ਟੀਮਾਂ ਸੋਮਵਾਰ ਤੋਂ ਸਵੇਰੇ ਅਤੇ ਸ਼ਾਮ ਦੇ ਸੈਸ਼ਨਾਂ ਵਿੱਚ ਧਰਮਸ਼ਾਲਾ ਸਟੇਡੀਅਮ ਵਿੱਚ ਅਭਿਆਸ ਕਰਨਗੀਆਂ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟ’ਚ ਹੋਵੇਗੀ ਬਹਿਸ

ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਬਠਿੰਡਾ ਵਿੱਚ ਮਾਣਹਾਨੀ ਦੇ ਮਾਮਲੇ ਦੀ...

ਕਿਰਾਏ ਦੇ ਪੈਸੇ ਮੰਗਣੇ ਪਏ ਮਹਿੰਗੇ, ਰੇਪੀਡੋ ਡਰਾਈਵਰ ‘ਤੇ ਛੇੜਛਾੜ ਦੇ ਦੋਸ਼ ਲਾ ਕੇ ਕੀਤਾ ਹਮਲਾ

ਲੁਧਿਆਣਾ ਵਿਚ ਇਕ ਰੇਪੀਡੋ ਡਰਾਈਵਰ ਨਾਲ ਕਥਿਤ ਤੌਰ 'ਤੇ ਮਾਰਕੁੱਟ ਅਤੇ ਝੂਠੇ ਦੋਸ਼ ਲਗਾਉਣ...

ਜਲੰਧਰ ਨੂੰ ਮਿਲੇ ਦੋ ਨਵੇਂ ਭਾਜਪਾ ਜ਼ਿਲ੍ਹਾ ਪ੍ਰਧਾਨ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਪੰਜਾਬ...

ਅੱਤ ਦੀ ਗਰਮੀ ਕਾਰਨ ਸੂਬੇ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਹੀ ਪਾਰ

ਅੱਤ ਦੀ ਗਰਮੀ ਕਾਰਨ ਸੂਬੇ ਭਰ ਵਿਚ ਬਿਜਲੀ ਦੀ ਮੰਗ 17216.62 ਹਜ਼ਾਰ ਮੈਗਾਵਾਟ ਤੋਂ...

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...