November 12, 2026, 12:42 pm
----------- Advertisement -----------
HomeNewsBreaking Newsਮਾਰੀਸ਼ਸ 'ਚ 6 ਹਿੰਦੂ ਸ਼ਰਧਾਲੂਆਂ ਦੀ ਮੌ.ਤ, ਸ਼ਿਵਰਾਤਰੀ ਤੋਂ ਪਹਿਲਾਂ ਪ੍ਰੋਗਰਾਮ ਦੌਰਾਨ...

ਮਾਰੀਸ਼ਸ ‘ਚ 6 ਹਿੰਦੂ ਸ਼ਰਧਾਲੂਆਂ ਦੀ ਮੌ.ਤ, ਸ਼ਿਵਰਾਤਰੀ ਤੋਂ ਪਹਿਲਾਂ ਪ੍ਰੋਗਰਾਮ ਦੌਰਾਨ ਲੱਗੀ ਅੱ.ਗ

Published on

----------- Advertisement -----------

ਮਾਰੀਸ਼ਸ ਵਿੱਚ ਸ਼ਿਵਰਾਤਰੀ ਤੋਂ ਪਹਿਲਾਂ ਇੱਕ ਧਾਰਮਿਕ ਰਸਮ ਦੌਰਾਨ ਅੱਗ ਲੱਗਣ ਕਾਰਨ ਛੇ ਸ਼ਰਧਾਲੂਆਂ ਦੀ ਮੌਤ ਹੋ ਗਈ। ਇਸ ‘ਚ ਕਈ ਲੋਕ ਜ਼ਖਮੀ ਹੋ ਗਏ। ਵਿਦੇਸ਼ ਮੰਤਰੀ ਜੈਸ਼ੰਕਰ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ।


ਨਾਲ ਹੀ ਮਾਰੀਸ਼ਸ ਦੇ ਪੁਲਿਸ ਕਮਿਸ਼ਨਰ ਅਨਿਲ ਕੁਮਾਰ ਦੀਪ ਨੇ ਕਿਹਾ ਕਿ ਸ਼ਿਵਰਾਤਰੀ ਤੋਂ ਪਹਿਲਾਂ 3 ਮਾਰਚ ਨੂੰ ਸ਼ਰਧਾਲੂ ਗ੍ਰੈਂਡ ਬੇਸਿਨ ਝੀਲ ਦੀ ਪੈਦਲ ਯਾਤਰਾ ਕਰ ਰਹੇ ਸਨ। ਇਹ ਲੋਕ ਲੱਕੜ ਅਤੇ ਬਾਂਸ ਦੀ ਬਣੀ ਗੱਡੀ ‘ਤੇ ਦੇਵਤਿਆਂ ਦੀਆਂ ਮੂਰਤੀਆਂ ਲੈ ਕੇ ਝੀਲ ਵੱਲ ਜਾ ਰਹੇ ਸਨ। ਇਹ ਗੱਡੀ ਬਿਜਲੀ ਦੀਆਂ ਖੁੱਲ੍ਹੀਆਂ ਤਾਰਾਂ ਦੇ ਸੰਪਰਕ ਵਿੱਚ ਆ ਗਈ ਅਤੇ ਅੱਗ ਲੱਗ ਗਈ। ਪੂਰਬੀ ਅਫ਼ਰੀਕੀ ਦੇਸ਼ ਮਾਰੀਸ਼ਸ ਦੇ ਹਿੰਦੂ ਭਾਈਚਾਰੇ ਦੁਆਰਾ ਗ੍ਰੈਂਡ ਬੇਸਿਨ ਝੀਲ ਨੂੰ ਪਵਿੱਤਰ ਮੰਨਿਆ ਜਾਂਦਾ ਹੈ।

ਅਫ਼ਰੀਕੀ ਦੇਸ਼ ਮਾਰੀਸ਼ਸ ਵਿੱਚ ਹਿੰਦੂ ਧਰਮ ਸਭ ਤੋਂ ਵੱਡਾ ਧਰਮ ਹੈ। 2011 ਦੀ ਮਰਦਮਸ਼ੁਮਾਰੀ ਦੇ ਅਨੁਸਾਰ, ਇੱਥੇ ਲਗਭਗ 48.5% ਆਬਾਦੀ ਹਿੰਦੂ ਹੈ। ਅਫ਼ਰੀਕਾ ਦਾ ਇਹ ਇਕਲੌਤਾ ਦੇਸ਼ ਹੈ ਜਿੱਥੇ ਇੰਨੀ ਵੱਡੀ ਗਿਣਤੀ ਵਿਚ ਹਿੰਦੂ ਰਹਿੰਦੇ ਹਨ। ਜੇਕਰ ਗਲੋਬਲ ਪੱਧਰ ‘ਤੇ ਦੇਖਿਆ ਜਾਵੇ ਤਾਂ ਹਿੰਦੂਆਂ ਦੀ ਆਬਾਦੀ ਦੇ ਮਾਮਲੇ ‘ਚ ਭਾਰਤ ਅਤੇ ਨੇਪਾਲ ਤੋਂ ਬਾਅਦ ਮਾਰੀਸ਼ਸ ਆਉਂਦਾ ਹੈ।

ਇਸਤੋਂ ਇਲਵਾ ਮਾਰੀਸ਼ਸ ਵਿਚ ਹਿੰਦੂ ਧਰਮ ਉਦੋਂ ਆਇਆ ਜਦੋਂ ਭਾਰਤੀ ਮਜ਼ਦੂਰਾਂ ਨੂੰ ਠੇਕੇ ਦੇ ਆਧਾਰ ‘ਤੇ ਫਰਾਂਸੀਸੀ ਬਸਤੀਆਂ ਵਿਚ ਲਿਆਂਦਾ ਗਿਆ। ਇਸ ਤੋਂ ਬਾਅਦ ਉਹ ਮਾਰੀਸ਼ਸ ਸਮੇਤ ਹਿੰਦ ਮਹਾਸਾਗਰ ਦੇ ਕਈ ਟਾਪੂਆਂ ‘ਤੇ ਬ੍ਰਿਟਿਸ਼ ਕਾਲੋਨੀਆਂ ਵਿੱਚ ਵੀ ਕੰਮ ਕਰਦੇ ਸਨ। ਇਹ ਮਜ਼ਦੂਰ ਮੁੱਖ ਤੌਰ ‘ਤੇ ਬਿਹਾਰ, ਉੱਤਰ ਪ੍ਰਦੇਸ਼, ਝਾਰਖੰਡ, ਮਹਾਰਾਸ਼ਟਰ ਅਤੇ ਆਂਧਰਾ ਪ੍ਰਦੇਸ਼ ਤੋਂ ਆਏ ਸਨ। ਬਾਅਦ ਵਿੱਚ ਇਹ ਲੋਕ ਵੱਡੀ ਗਿਣਤੀ ਵਿੱਚ ਮਾਰੀਸ਼ਸ ਵਿੱਚ ਵਸ ਗਏ। 

ਦੱਸ ਦਈਏ ਕਿ ਮਾਰੀਸ਼ਸ ਸਰਕਾਰ ਨੇ 22 ਜਨਵਰੀ ਨੂੰ ਰਾਮਲਲਾ ਦੇ ਪ੍ਰਕਾਸ਼ ਪੁਰਬ ਮੌਕੇ ਹਿੰਦੂ ਧਰਮ ਦਾ ਪਾਲਣ ਕਰਨ ਵਾਲੇ ਕਰਮਚਾਰੀਆਂ ਲਈ 2 ਘੰਟੇ ਦੀ ਛੁੱਟੀ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਮਾਰੀਸ਼ਸ ਦੇ ਸੰਸਦ ਮੈਂਬਰ ਮਹੇਂਦ ਗੰਗਾ ਪ੍ਰਸਾਦ ਨੇ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕਰਦੇ ਹੋਏ ਕਿਹਾ ਸੀ ਕਿ ਸਿਰਫ ਪੀਐਮ ਮੋਦੀ ਹੀ ਅਯੁੱਧਿਆ ਨੂੰ ਦੁਨੀਆ ਦੇ ਸਾਹਮਣੇ ਲਿਆ ਸਕਦੇ ਸਨ ਅਤੇ ਉਨ੍ਹਾਂ ਨੇ ਅਜਿਹਾ ਕੀਤਾ ਹੈ। ਮੈਂ ਅਤੇ ਮਾਰੀਸ਼ਸ ਵਿੱਚ ਰਹਿਣ ਵਾਲੇ ਹਿੰਦੂ ਅੱਜ ਬਹੁਤ ਖੁਸ਼ ਹਾਂ ਕਿ ਭਗਵਾਨ ਰਾਮ ਦਾ ਮੰਦਰ ਹੁਣ ਉਸੇ ਸਥਾਨ ‘ਤੇ ਹੈ ਜਿੱਥੇ ਉਨ੍ਹਾਂ ਦਾ ਜਨਮ ਹੋਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...