ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪੰਜਾਬ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰ ਦਿੱਤਾ ਹੈ। ਸਾਲ 2024-25 ਲਈ ਇਹ ਬਜਟ 2 ਲੱਖ 4 ਹਜ਼ਾਰ 918 ਕਰੋੜ ਰੁਪਏ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਇਸ ਵਾਰ ਪੰਜਾਬ ਸਰਕਾਰ ਨੇ ਸੈਰ ਸਪਾਟਾ ਖੇਤਰ ਲਈ 166 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਇਸ ਦੌਰਾਨ ਵੱਖ-ਵੱਖ ਸਮਾਰਕਾਂ, ਪਾਰਕਾਂ ਲਈ 30 ਕਰੋੜ ਰੁਪਏ ਅਤੇ ਸੈਰ ਸਪਾਟਾ ਲਈ 30 ਕਰੋੜ ਰੁਪਏ ਖਰਚ ਕੀਤੇ ਜਾਣਗੇ। ਈਕੋ ਟੂਰਿਜ਼ਮ ਗਤੀਵਿਧੀਆਂ ਲਈ ਇੱਕ ਨਵਾਂ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ।
ਬਜਟ ਭਾਸ਼ਣ ਦੀ ਸ਼ੁਰੂਆਤ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ 40 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ ਹਨ। ਵਿੱਤ ਮੰਤਰੀ ਨੇ ਖੇਤੀ ਲਈ 13 ਹਜ਼ਾਰ 784 ਕਰੋੜ ਰੁਪਏ ਦਾ ਬਜਟ ਰੱਖਿਆ। ਉਨ੍ਹਾਂ ਸਕੂਲੀ ਸਿੱਖਿਆ ਲਈ 16 ਹਜ਼ਾਰ 967 ਕਰੋੜ ਰੁਪਏ ਦਾ ਬਜਟ ਰੱਖਿਆ। ਵਿੱਤ ਮੰਤਰੀ ਨੇ ਭਾਸ਼ਣ ਦੌਰਾਨ ਸੜਕ ਸੁਰੱਖਿਆ ਫੋਰਸ ਦਾ ਵੀ ਜ਼ਿਕਰ ਕੀਤਾ।
----------- Advertisement -----------
ਪੰਜਾਬ ਸਰਕਾਰ ਨੇ ਸੈਰ ਸਪਾਟਾ ਖੇਤਰ ਲਈ ਰੱਖਿਆ 166 ਕਰੋੜ ਰੁਪਏ ਦਾ ਬਜਟ
Published on
----------- Advertisement -----------
----------- Advertisement -----------












