ਆਲੀਆ ਅਤੇ ਰਣਬੀਰ ਨੇ ਹਾਲ ਹੀ ਵਿੱਚ ਧੀ ਰਾਹਾ ਨਾਲ ਗੁਜਰਾਤ ਦੇ ਜਾਮਨਗਰ ਵਿੱਚ ਅੰਬਾਨੀ ਪਰਿਵਾਰ ਦੇ ਤਿੰਨ ਦਿਨਾਂ ਪਰਿਵਾਰਕ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਈਵੈਂਟ ‘ਚ ਅਮਿਤਾਭ ਬੱਚਨ ਤੋਂ ਲੈ ਕੇ ਸ਼ਾਹਰੁਖ-ਸਲਮਾਨ ਅਤੇ ਬਾਲੀਵੁੱਡ-ਹਾਲੀਵੁਡ ਤੋਂ ਕਈ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ। ਆਲੀਆ ਭੱਟ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਨੰਤ-ਰਾਧਿਕਾ ਦੇ ਵਿਆਹ ਤੋਂ ਪਹਿਲਾਂ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਉਨ੍ਹਾਂ ਦੀ ਇਹ ਪੋਸਟ ਖਾਸ ਇਸ ਲਈ ਵੀ ਹੈ ਕਿਉਂਕਿ ਆਲੀਆ ਨੇ ਪਹਿਲੀ ਵਾਰ ਧੀ ਰਾਹਾ ਦੀ ਫੋਟੋ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ।
ਆਲੀਆ ਨੇ ਆਪਣੇ ਇੰਸਟਾ ਅਕਾਊਂਟ ‘ਤੇ ਇਕ ਪੋਸਟ ਸ਼ੇਅਰ ਕੀਤੀ, ਜਿਸ ‘ਚ ਉਸ ਨੇ 6 ਤਸਵੀਰਾਂ ਸ਼ੇਅਰ ਕੀਤੀਆਂ। ਇਨ੍ਹਾਂ ਤਸਵੀਰਾਂ ‘ਚ ਆਲੀਆ ਬੇਟੀ ਰਾਹਾ ਦੇ ਨਾਲ ਨਜ਼ਰ ਆ ਰਹੀ ਹੈ। ਉਸ ਨੇ ਪਤੀ ਰਣਬੀਰ ਕਪੂਰ ਅਤੇ ਨਨਾਣ ਕਰੀਨਾ ਕਪੂਰ ਖਾਨ ਨਾਲ ਵੀ ਫੋਟੋਆਂ ਸ਼ੇਅਰ ਕੀਤੀਆਂ ਹਨ।
ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਆਲੀਆ ਨੇ ਲਿਖਿਆ, ‘ਹੋਲਸਮ…’। ਆਲੀਆ ਦੀ ਇਸ ਪੋਸਟ ‘ਤੇ ਫਿਲਮਕਾਰ ਕਰਨ ਜੌਹਰ ਅਤੇ ਆਲੀਆ ਦੀ ਮਾਂ ਸੋਨੀ ਰਾਜ਼ਦਾਨ ਸਮੇਤ ਕਈ ਮਸ਼ਹੂਰ ਹਸਤੀਆਂ ਨੇ ਕਮੈਂਟ ਕੀਤਾ ਹੈ।
----------- Advertisement -----------
ਆਲੀਆ ਨੇ ਇੰਸਟਾਗ੍ਰਾਮ ‘ਤੇ ਰਾਹਾ ਦੀ ਪਹਿਲੀ ਤਸਵੀਰ ਕੀਤੀ ਸਾਂਝੀ; ਅਨੰਤ-ਰਾਧਿਕਾ ਦੇ ਪ੍ਰੀ-ਵੈਡਿੰਗ ਇਵੈਂਟ ਦੀਆਂ ਫੋਟੋਆਂ ਵੀ ਕੀਤੀਆਂ ਸ਼ੇਅਰ
Published on
----------- Advertisement -----------
----------- Advertisement -----------












