June 28, 2026, 12:56 am
----------- Advertisement -----------
HomeNewsBreaking Newsਕਪੂਰਥਲਾ 'ਚ ਚਚੇਰੇ ਭਰਾਵਾਂ ਨੂੰ ਲੱਗਿਆ ਕਰੰਟ, 1 ਦੀ ਮੌ.ਤ, 1 ਗੰਭੀਰ...

ਕਪੂਰਥਲਾ ‘ਚ ਚਚੇਰੇ ਭਰਾਵਾਂ ਨੂੰ ਲੱਗਿਆ ਕਰੰਟ, 1 ਦੀ ਮੌ.ਤ, 1 ਗੰਭੀਰ ਜ਼ਖ.ਮੀ

Published on

----------- Advertisement -----------

ਕਪੂਰਥਲਾ ਦੇ ਪਿੰਡ ਕੋਲਿਆਂਵਾਲ ‘ਚ ਬਿਜਲੀ ਦੀ ਲਾਈਨ ਠੀਕ ਕਰਨ ਗਏ ਦੋ ਚਚੇਰੇ ਭਰਾਵਾਂ ਨੂੰ ਕਰੰਟ ਲੱਗਣ ਕਾਰਨ ਇਕ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਬਿਜਲੀ ਦਾ ਕਰੰਟ ਲੱਗਣ ਕਾਰਨ ਜ਼ਖਮੀ ਹੋਏ ਦੋਵੇਂ ਭਰਾਵਾਂ ਨੂੰ ਇਲਾਜ ਲਈ ਕਪੂਰਥਲਾ ਦੇ ਇਕ ਨਿੱਜੀ ਹਸਪਤਾਲ ‘ਚ ਲਿਆਂਦਾ ਗਿਆ। ਜਿੱਥੇ ਮੁੱਢਲੀ ਸਹਾਇਤਾ ਤੋਂ ਬਾਅਦ ਨੌਜਵਾਨ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਅੰਮ੍ਰਿਤਸਰ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ।

ਦੂਜੇ ਪਾਸੇ ਹਸਪਤਾਲ ਤੋਂ ਸੂਚਨਾ ਮਿਲਣ ਦੇ ਬਾਅਦ ਥਾਣਾ ਫੱਤੂਢੀਂਗਾ ਦੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਰਜਿੰਦਰ ਸਿੰਘ (22 ਸਾਲ) ਵਾਸੀ ਪਿੰਡ ਮਹਿਮਦਵਾਲ ਵਜੋਂ ਹੋਈ ਹੈ। ਜਦਕਿ ਜ਼ਖਮੀ ਦੀ ਪਛਾਣ ਰਣਜੀਤ ਸਿੰਘ ਵਾਸੀ ਪਿੰਡ ਮਹਿਮਦਵਾਲ ਵਜੋਂ ਹੋਈ ਹੈ। ਥਾਣਾ ਫੱਤੂਢੀਂਗਾ ਦੇ ਐਸਐਚਓ ਕੰਵਰਜੀਤ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਨੌਜਵਾਨ ਰਣਜੀਤ ਸਿੰਘ ਪਾਵਰ ਕਾਮ ਵਿੱਚ ਠੇਕੇ ’ਤੇ ਕੰਮ ਕਰਦਾ ਹੈ ਅਤੇ ਉਹ ਦਿਹਾੜੀਦਾਰ ਵਜੋਂ ਆਪਣੇ ਚਚੇਰੇ ਭਰਾ ਨੂੰ ਵੀ ਆਪਣੇ ਨਾਲ ਲੈ ਗਿਆ ਸੀ।

ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਮ੍ਰਿਤਕ ਨੌਜਵਾਨ ਦੇ ਪਿਤਾ ਸੁਖਵੰਤ ਲਾਲ ਨੇ ਦੱਸਿਆ ਕਿ ਸੋਮਵਾਰ ਸਵੇਰੇ 11 ਵਜੇ ਦੇ ਕਰੀਬ ਉਸ ਦਾ ਲੜਕਾ ਆਪਣੇ ਚਚੇਰੇ ਭਰਾ ਰਣਜੀਤ ਸਿੰਘ ਨਾਲ ਪਿੰਡ ਕੋਲਿਆਂਵਾਲ ‘ਚ ਬੰਦ ਪਈ ਬਿਜਲੀ ਸਪਲਾਈ ਠੀਕ ਕਰਨ ਗਿਆ ਸੀ। ਉਹ ਬਿਜਲੀ ਦੀ ਲਾਈਨ ਦੀ ਮੁਰੰਮਤ ਕਰ ਰਹੇ ਸਨ ਕਿ ਅਚਾਨਕ ਉਨ੍ਹਾਂ ਨੂੰ ਕਰੰਟ ਲੱਗ ਗਿਆ ਅਤੇ ਦੋਵੇਂ ਝੁਲਸ ਗਏ। 

ਦੋਵਾਂ ਜ਼ਖ਼ਮੀਆਂ ਨੂੰ ਇਲਾਜ ਲਈ ਕਪੂਰਥਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਆਂਦਾ ਗਿਆ। ਜਿੱਥੇ ਡਾਕਟਰ ਨੇ ਰਜਿੰਦਰ ਸਿੰਘ ਦੀ ਹਾਲਤ ਗੰਭੀਰ ਦੱਸਦਿਆਂ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਦੋਂ ਕਿ ਰਣਜੀਤ ਸਿੰਘ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ।

 ਦੂਜੇ ਪਾਸੇ ਥਾਣਾ ਫੱਤੂਢੀਂਗਾ ਦੇ ਐਸ.ਐਚ.ਓ ਕੰਵਰਜੀਤ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਹਸਪਤਾਲ ਤੋਂ ਸੂਚਨਾ ਮਿਲਣ ਦੇ ਬਾਅਦ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮ੍ਰਿਤਕ ਨੌਜਵਾਨ ਦੇ ਪਿਤਾ ਸੁਖਵੰਤ ਲਾਲ ਦੇ ਬਿਆਨਾਂ ‘ਤੇ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ | ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...