ਕਦੀਆਂ, 29 ਜਨਵਰੀ 2022 – ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਹਲਕਾ ਕਾਦੀਆਂ ਤੋਂ ਵਿਧਾਨ ਸਭ ਚੋਣਾਂ 2022 ਲਈ ਆਪਣੀ ਨਾਮਜ਼ਦਗੀ ਦਾਖਲ ਕਰ ਦਿੱਤੀ ਗਈ ਹੈ।
ਉਹਨਾਂ ਤੋਂ ਬਿਆਨ ਅੱਜ ਹੋਰ ਵੀ ਕਾਂਗਰਸੀ ਲੀਡਰਾਂ ਵੱਲੋਂ ਆਪਣੀਆਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਗਈਆਂ। ਜਿਹਨਾਂ ‘ਚ ਅੱਜ ਸਵੇਰੇ ਅੰਮ੍ਰਿਤਸਰ ਪੂਰਬੀ ਤੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਨਾਮਜ਼ਦਗੀ ਦਾਖਲ ਕੀਤੀ ਗਈ ਸੀ। ਇਸ ਦੇ ਨਾਲ ਹੀ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਆਪਣੀ ਨਾਮਜ਼ਦਗੀ ਭਰੀ ਸੀ।
ਕਾਂਗਰਸ ਪਾਰਟੀ ਦੇ ਉਮੀਦਵਾਰ ਨਵਤੇਜ ਸਿੰਘ ਚੀਮਾ ਨੇ ਵੀ ਸੁਲਤਾਨਪੁਰ ਲੋਧੀ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਇਸ ਤੋਂ ਬਿਨਾਂ ਆਮ ਆਦਮੀ ਪਾਰਟੀ ਦੇ ਸੀ ਐਮ ਚੇਹਰੇ ਭਗਵੰਤ ਮਾਨ ਵੱਲੋਂ ਹਲਕਾ ਧੁਰੀ ਤੋਂ ਆਪਣੀ ਨਾਮਜ਼ਦਗੀ ਦਾਖ਼ਲ ਕੀਤੀ ਗਈ।












