ਰਕੁਲ ਪ੍ਰੀਤ ਅਤੇ ਜੈਕੀ ਭਗਨਾਨੀ ਤੋਂ ਬਾਅਦ ਹੁਣ ਬਾਲੀਵੁੱਡ ਦੀ ਇੱਕ ਹੋਰ ਜੋੜੀ ਜਲਦ ਹੀ ਵਿਆਹ ਕਰਵਾਉਣ ਜਾ ਰਹੀ ਹੈ।ਅਸੀਂ ਗੱਲ ਕਰ ਰਹੇ ਹਾਂ ਕ੍ਰਿਤੀ ਖਰਬੰਦਾ ਅਤੇ ਪੁਲਕਿਤ ਸਮਰਾਟ ਦੀ ਜੋ ਪਿਛਲੇ ਕਾਫੀ ਸਮੇਂ ਤੋਂ ਆਪਣੇ ਵਿਆਹ ਦੀਆਂ ਖਬਰਾਂ ਨੂੰ ਲੈ ਕੇ ਸੁਰਖੀਆਂ ‘ਚ ਹਨ। ਹੁਣ ਇਸ ਜੋੜੇ ਦੇ ਵਿਆਹ ਦਾ ਕਾਰਡ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।

ਜੋੜੇ ਦੇ ਵਿਆਹ ਦਾ ਕਾਰਡ ਆਨਲਾਈਨ ਲੀਕ ਹੋ ਗਿਆ ਹੈ। ਇਸ ਐਨੀਮੇਟਡ ਕਾਰਡ ਵਿੱਚ ਲਿਖਿਆ ਹੈ, ‘ਆਪਣੀ ਟੀਮ ਨਾਲ ਜਸ਼ਨ ਮਨਾਉਣ ਲਈ ਇੰਤਜ਼ਾਰ ਨਹੀਂ ਕਰ ਸਕਦੇ। ਲਵ, ਕ੍ਰਿਤੀ ਅਤੇ ਪੁਲਕਿਤ।” ਹਾਲਾਂਕਿ ਕ੍ਰਿਤੀ ਅਤੇ ਪੁਲਕਿਤ ਨੇ ਇਸ ਸਬੰਧ ‘ਚ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਹੈ ਪਰ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਦੋਵੇਂ 13 ਤੋਂ 15 ਮਾਰਚ ਦਰਮਿਆਨ ਵਿਆਹ ਕਰ ਸਕਦੇ ਹਨ।












