September 22, 2026, 6:21 pm
----------- Advertisement -----------
HomeNewsBreaking Newsਅੰਮ੍ਰਿਤਸਰ 'ਚ ਆਪਸੀ ਰੰਜਿਸ਼ ਚਲਦੇ ਕੀਤਾ ਇੱਟਾਂ-ਪੱਥਰਾਂ ਨਾਲ ਹਮ.ਲਾ, ਮੌਕੇ 'ਤੇ ਪਹੁੰਚੀ...

ਅੰਮ੍ਰਿਤਸਰ ‘ਚ ਆਪਸੀ ਰੰਜਿਸ਼ ਚਲਦੇ ਕੀਤਾ ਇੱਟਾਂ-ਪੱਥਰਾਂ ਨਾਲ ਹਮ.ਲਾ, ਮੌਕੇ ‘ਤੇ ਪਹੁੰਚੀ ਪੁਲਿਸ

Published on

----------- Advertisement -----------

 ਅੰਮ੍ਰਿਤਸਰ ‘ਚ ਆਪਸੀ ਰੰਜਿਸ਼ ਕਾਰਨ ਦੋ ਗੁੱਟਾਂ ਨੇ ਇਕ ਦੂਜੇ ‘ਤੇ ਇੱਟਾਂ-ਪੱਥਰਾਂ ਨਾਲ ਹਮਲਾ ਕਰ ਦਿੱਤਾ ਹੈ। ਨੌਜਵਾਨ ਦੀ ਗੁੰਡਾਗਰਦੀ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਅਤੇ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਦੱਸ ਦਈਏ ਕਿ ਮੋਹਕਮਪੁਰਾ ਇਲਾਕੇ ਵਿੱਚ ਰਾਤ ਸਮੇਂ ਅਚਾਨਕ ਇੱਟਾਂ ਅਤੇ ਪੱਥਰ ਚੱਲਣ ਲੱਗੇ। ਜਦੋਂ ਲੋਕਾਂ ਨੇ ਬਾਹਰ ਆ ਕੇ ਦੇਖਿਆ ਤਾਂ ਉਨ੍ਹਾਂ ਦੇ ਵਾਹਨਾਂ ਅਤੇ ਆਟੋ ਦੇ ਸ਼ੀਸ਼ੇ ਟੁੱਟੇ ਹੋਏ ਸਨ। ਇੱਟਾਂ ਅਤੇ ਪੱਥਰ ਭਾਰੀ ਮਾਤਰਾ ਵਿੱਚ ਸੁੱਟੇ ਜਾ ਰਹੇ ਸਨ ਅਤੇ ਲੋਕ ਆਪਣੀਆਂ ਜਾਨਾਂ ਬਚਾਉਣ ਲਈ ਲੁਕੇ ਹੋਏ ਸਨ। ਨੌਜਵਾਨ ਦੋਵਾਂ ਪਾਸਿਆਂ ਤੋਂ ਇੱਟਾਂ-ਰੋੜੇ ਸੁੱਟ ਰਹੇ ਸਨ।

ਕੁਝ ਲੋਕਾਂ ਨੇ ਇਹ ਸੀਨ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ, ਜਿਸ ਤੋਂ ਬਾਅਦ ਪੁਲਿਸ ਹਰਕਤ ‘ਚ ਆ ਗਈ ਅਤੇ ਮੌਕੇ ‘ਤੇ ਪਹੁੰਚ ਗਈ। ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਮੋਹਕਮਪੁਰਾ ਥਾਣੇ ਅਧੀਨ ਪੈਂਦੇ ਪਿੰਡ ਕਾਲੜਾ ਵਿੱਚ ਦੋ ਧਿਰਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ, ਜਿਸ ਕਾਰਨ ਦੋਵਾਂ ਧਿਰਾਂ ਨੇ ਇੱਟਾਂ-ਪੱਥਰ ਸੁੱਟੇ, ਜਿਸ ਕਾਰਨ ਕਈ ਵਾਹਨਾਂ ਨੂੰ ਨੁਕਸਾਨ ਪੁੱਜਾ। 

ਥਾਣਾ ਮੋਕਮਪੁਰਾ ਦੇ ਅਨੁਸਾਰ ਇਲਾਕਾ ਨਿਵਾਸੀ ਸੋਨੂੰ ਅਤੇ ਵੰਸ਼ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਲੜਾਈ ਹੋ ਗਈ, ਜਿਸ ਤੋਂ ਬਾਅਦ ਦੋਵਾਂ ਨੇ ਆਪਣੇ-ਆਪਣੇ ਗਰੁੱਪ ਨੂੰ ਬੁਲਾ ਕੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਦੋਵਾਂ ਧੜਿਆਂ ਦੇ ਕੁਝ ਨੌਜਵਾਨ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਸ ਤੋਂ ਬਾਅਦ ਜੋ ਵੀ ਦੋਸ਼ੀ ਹੋਵੇਗਾ, ਉਸ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ। ਵਿਵਾਦ ਵਧਣ ਵਾਲੀ ਧਿਰ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...