June 21, 2026, 1:58 pm
----------- Advertisement -----------
HomeNewsBreaking Newsਵਿਜੀਲੈਂਸ ਬਿਊਰੋ ਨੇ ਗਲਾਡਾ ਦੇ ਫੀਲਡ ਅਫਸਰ ਜ਼ੋਰਾ ਸਿੰਘ ਨੂੰ 4,000 ਰੁਪਏ...

ਵਿਜੀਲੈਂਸ ਬਿਊਰੋ ਨੇ ਗਲਾਡਾ ਦੇ ਫੀਲਡ ਅਫਸਰ ਜ਼ੋਰਾ ਸਿੰਘ ਨੂੰ 4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਕੀਤਾ ਗ੍ਰਿਫਤਾਰ

Published on

----------- Advertisement -----------

ਚੰਡੀਗੜ, 7 ਮਾਰਚ : (ਬਲਜੀਤ ਮਰਵਾਹਾ) – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਦੇ ਫੀਲਡ ਅਫਸਰ ਵਜੋਂ ਤਾਇਨਾਤ ਜ਼ੋਰਾ ਸਿੰਘ ਨੂੰ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਅਦਾਲਤਾਂ ਲੁਧਿਆਣਾ ਵਿੱਚ ਵਕੀਲ ਵਜੋਂ ਵਕਾਲਤ ਕਰਦੇ ਅਮਿਤ ਰਾਏ, ਵਾਸੀ ਈਸ਼ਰ ਨਗਰ, ਲੁਧਿਆਣਾ ਵੱਲੋਂ ਦਰਜ ਕਰਵਾਈ  ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਅਤੇ ਦੱਸਿਆ ਕਿ ਉਕਤ ਕਰਮਚਾਰੀ ਵੱਲੋਂ ਸ਼ਿਵ ਵਿਹਾਰ, ਪਿੰਡ ਜਸਪਾਲ ਬਾਂਗਰ, ਲੁਧਿਆਣਾ ਵਿਖੇ ਉਸ ਦੇ ਨਿਰਮਾਣ ਅਧੀਨ ਦੋ ਮਕਾਨਾਂ ਦਾ ਲੈਂਟਰ ਪਾਉਣ ਬਦਲੇ 4,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਕਰਮਚਾਰੀ ਨੇ ਧਮਕੀ ਦਿੱਤੀ ਕਿ ਜੇਕਰ ਰਿਸ਼ਵਤ ਦੀ ਰਕਮ ਦੋਵਾਂ ਮਕਾਨਾਂ ਲਈ ਨਾ ਦਿੱਤੀ ਗਈ ਤਾਂ ਉਹ ਲੈਂਟਰ ਪਾਉਣ ਨਹੀਂ ਦੇਵੇਗਾ ਅਤੇ ਇਹ ਵੀ ਕਿਹਾ ਹੈ ਕਿ ਰਿਸ਼ਵਤ ਦੀ ਰਿਹ ਰਕਮ ਗਲਾਡਾ ਦੇ ਹੋਰ ਅਧਿਕਾਰੀਆਂ ਨਾਲ ਵੀ ਵੰਡੀ ਜਾਵੇਗੀ।

ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਲੁਧਿਆਣਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਕਤ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਗਲਾਡਾ ਦੇ ਹੋਰ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਮੁੜ ਪੈਣਗੀਆਂ ਵੋਟਾਂ, ਹੁਸ਼ਿਆਰਪੁਰ ਸਣੇ 4 ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ

ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੀ ਉਡੀਕ ਕਰਨ ਵਾਲਿਆਂ ਲਈ ਇੱਕ ਵੱਡੀ ਖ਼ਬਰ ਹੈ।...

ਅਕਾਲੀ ਦਲ ਨੇ ਮਨਘੜਤ ਸਮੱਗਰੀ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਕਸ ਨੂੰ ਖ਼ਰਾਬ ਕਰਨ ਦੀ ਸਾਜ਼ਿਸ਼ ਰਚੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 20 ਜੂਨ 2026:ਆਮ ਆਦਮੀ ਪਾਰਟੀ (ਆਪ) ਨੇ ਸ਼ਨੀਵਾਰ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ...

ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੰਜਾਬ ਸਰਕਾਰ ਦਾ ਵੱਡਾ ਸਹਾਰਾ; 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 20 ਜੂਨ:ਜਦੋਂ ਕਿਸੇ ਪਰਿਵਾਰ ਦਾ ਕਮਾਉਣ ਵਾਲਾ ਮੈਂਬਰ ਸਾਥ ਛੱਡ ਜਾਂਦਾ ਹੈ ਤਾਂ...

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

ਜੇਕਰ ਤੁਸੀਂ ਵੀ ਆਨਲਾਈਨ ਪੇਮੈਂਟ ਜਾਂ ਰੀਚਾਰਜ ਕਰਨ ਲਈ ਫੋਨਪੇ (PhonePe) ਐਪ ਦੀ ਵਰਤੋਂ...

ਵਿਆਹ ਤੋਂ 48 ਦਿਨਾਂ ਬਾਅਦ ਡਾਕਟਰ ਦੀ ਪਤਨੀ ਨੇ ਕੀਤੀ ਖ਼ੁਦਕੁਸ਼ੀ

ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿੱਚ 26 ਸਾਲਾ ਵਿਸ਼ਾਖਾ ਤਿਲਕਰ ਨੇ ਆਪਣੇ ਵਿਆਹ ਤੋਂ ਸਿਰਫ਼...

ਪੰਜਾਬ ਪੁਲਿਸ ਦੇ ASI ਅਮਨ ਘਈ 2027 ਆਸਟ੍ਰੇਲੀਆ ਪੁਲਿਸ ਖੇਡਾਂ ‘ਚ ਕਰਨਗੇ ਭਾਰਤ ਦੀ ਨੁਮਾਇੰਦਗੀ

 ਅੰਤਰਰਾਸ਼ਟਰੀ ਸਵਿਮਰ ਅਤੇ ਪੰਜਾਬ ਪੁਲਿਸ ਦੇ ASI ਅਮਨ ਘਈ ਆਸਟ੍ਰੇਲੀਆ 2027 ਵਿੱਚ ਹੋਣ ਵਾਲੀਆਂ...

ਮੋਹਾਲੀ ਅਤੇ ਜਲੰਧਰ ਵਿੱਚ ਸ਼ੁਰੂਆਤੀ ਜਾਇਦਾਦਾਂ ਦੀ ਨਿਲਾਮੀ ਰਾਹੀਂ ਵੱਡਾ ਮਾਲੀਆ ਵਸੂਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 19 ਜੂਨ 2026:ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ...

ਫੈਲੋਜ਼ 10 ਜ਼ਿਲ੍ਹਿਆਂ ਵਿੱਚ ਲਾਇਬ੍ਰੇਰੀ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰ ਰਹੇ ਹਨ ; ਸਾਲ ਦੇ ਅੰਤ ਤੱਕ 80 ਫੀਸਦੀ ਤੋਂ ਵੱਧ ਨਸ਼ਾ ਮੁਕਤੀ ਕੇਂਦਰਾਂ ਤੱਕ...

ਚੰਡੀਗੜ੍ਹ, 19 ਜੂਨ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਵਿੱਚ ਲਾਇਬ੍ਰੇਰੀਆਂ ਇੱਕ ਨਵੇਂ...