July 3, 2026, 7:08 am
----------- Advertisement -----------
HomeNewsLatest Newsਸਿਵਲ ਸਰਜਨ ਦਫਤਰ ਦਾ ਕਲਰਕ 35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ...

ਸਿਵਲ ਸਰਜਨ ਦਫਤਰ ਦਾ ਕਲਰਕ 35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Published on

----------- Advertisement -----------

ਚੰਡੀਗੜ੍ਹ, 7 ਮਾਰਚ (ਬਲਜੀਤ ਮਰਵਾਹਾ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸਿਵਲ ਸਰਜਨ ਦਫ਼ਤਰ ਪਠਾਨਕੋਟ ਵਿੱਚ ਤਾਇਨਾਤ ਰਹੇ ਕਲਰਕ ਰਾਜਵਿੰਦਰ ਸਿੰਘ (ਹੁਣ ਸੇਵਾਮੁਕਤ) ਨੂੰ 35,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਲਰਕ ਨੂੰ ਸਤਨਾਮ ਸਿੰਘ ਵਾਸੀ ਓਂਕਾਰ ਨਗਰ, ਪਠਾਨਕੋਟ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਕਤ ਕਲਰਕ ਨੇ ਉਸਦੇ 3,13,486 ਰੁਪਏ ਦੇ ਮੈਡੀਕਲ ਬਿੱਲਾਂ ਨੂੰ ਪਾਸ ਕਰਨ ਬਦਲੇ 35,000 ਰੁਪਏ ਰਿਸ਼ਵਤ ਲਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਉਕਤ ਕਲਰਕ ਨੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ, ਪੰਜਾਬ ਵੱਲੋਂ ਜਾਰੀ ਇੱਕ ਮਨਜ਼ੂਰੀ ਪੱਤਰ ਨੂੰ ਜਾਅਲੀ ਤੌਰ ‘ਤੇ ਤਿਆਰ ਕਰਕੇ ਸ਼ਿਕਾਇਤਕਰਤਾ ਤੋਂ 35,000 ਰੁਪਏ ਦੀ ਰਿਸ਼ਵਤ ਲਈ ਸੀ। ਇਹ ਵੀ ਪਤਾ ਲੱਗਾ ਹੈ ਕਿ ਉਸ ਨੇ ਆਪਣੇ ਕਾਰਜਕਾਲ ਦੌਰਾਨ 16 ਅਜਿਹੇ ਜਾਅਲੀ ਮਨਜ਼ੂਰੀ ਪੱਤਰ ਬਣਾ ਕੇ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਨੁਕਸਾਨ ਪਹੁੰਚਾਇਆ ਹੈ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

 ਵਿਦੇਸ਼ ਜਾ ਕੇ ਪੜਾਈ ਕਰਨ ਦੇ ਚਾਹਵਾਨਾਂ ਲਈ ਅਹਿਮ ਖਬਰ ਹੈ। ਆਸਟ੍ਰੇਲੀਆ ਸਰਕਾਰ ਨੇ...

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਨੇ ਕਤਰ ਦੇ ਸ਼ਾਹੀ ਪਰਿਵਾਰ ਵੱਲੋਂ ਤੋਹਫ਼ੇ ਵਿੱਚ ਮਿਲੇ ਬੋਇੰਗ...

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ...

ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਨੇ ਤੇਜ਼ੀ...

ਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

ਅੰਬਾਲਾ ਬੋਰਵੈੱਲ ਹਾਦਸੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਚ ਪੁਲਿਸ...

ਖੰਨਾ ਦੇ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਦੋਵਾਂ ਦੇ ਸਿਰ ‘ਚ ਲੱਗੀ ਗੋਲੀ

ਲੁਧਿਆਣਾ ਦੇ ਖੰਨਾ ਵਿਖੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ...

ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਬਹਾਲ ਕਰਨ ਦੇ...

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...