November 16, 2026, 11:46 pm
----------- Advertisement -----------
HomeNewsBreaking Newsਪੰਜਾਬ 'ਚ 7 ਲੀਡਰਾਂ ਦੇ ਚੋਣ ਲੜਨ 'ਤੇ ਪਾਬੰਦੀ: 2022 ਦੀਆਂ ਵਿਧਾਨ...

ਪੰਜਾਬ ‘ਚ 7 ਲੀਡਰਾਂ ਦੇ ਚੋਣ ਲੜਨ ‘ਤੇ ਪਾਬੰਦੀ: 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਸਨ ਉਮੀਦਵਾਰ, ਪੜ੍ਹੋ ਕਿਉਂ ਹੋਈ ਕਾਰਵਾਈ ?

Published on

----------- Advertisement -----------
  • ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 7 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ
  • ਚੋਣ ਖਰਚੇ ਨਾ ਦੇਣ ਕਰਕੇ ਵੱਖ-ਵੱਖ ਹੁਕਮਾਂ ਰਾਹੀਂ ਮਲੇਰਕੋਟਲਾ ਤੇ ਫਾਜ਼ਿਲਕਾ ਜ਼ਿਲਿ੍ਹਆਂ ਦੇ 2-2 ਅਤੇ ਮਾਨਸਾ ਜ਼ਿਲ੍ਹੇ ਦੇ 3 ਉਮੀਦਵਾਰ ਅਗਲੇ 3 ਸਾਲ ਤੱਕ ਨਹੀਂ ਲੜ ਸਕਣਗੇ ਚੋਣਾਂ

ਚੰਡੀਗੜ੍ਹ, 8 ਮਾਰਚ 2024 – ਭਾਰਤੀ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 7 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ ਜਿਸ ਕਰਕੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 10ਏ ਅਨੁਸਾਰ ਅਗਲੇ 3 ਸਾਲ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਦੇ ਅਯੋਗ ਕਰਾਰ ਦਿੱਤਾ ਗਿਆ ਹੈ।

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ 7 ਉਮੀਦਵਾਰਾਂ ਵਿੱਚ ਮਲੇਰਕੋਟਲਾ ਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ 2-2 ਉਮੀਦਵਾਰ ਅਤੇ ਮਾਨਸਾ ਜ਼ਿਲ੍ਹੇ ਦੇ 3 ਉਮੀਦਵਾਰ ਸ਼ਾਮਿਲ ਹਨ। 15 ਫਰਵਰੀ 2024 ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਕੀਤੇ ਹੁਕਮਾਂ ਰਾਹੀਂ ਮਾਨਸਾ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਜੀਵਨ ਦਾਸ ਬਾਵਾ, ਤਰੁਣਵੀਰ ਸਿੰਘ ਆਹਲੂਵਾਲੀਆ ਅਤੇ ਵੈਦ ਬਲਵੰਤ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ।

ਇਸੇ ਤਰ੍ਹਾਂ 24 ਜਨਵਰੀ 2024 ਨੂੰ ਹੋਏ ਹੁਕਮਾਂ ਵਿੱਚ ਫਾਜ਼ਿਲਕਾ ਜ਼ਿਲ੍ਹੇ ਦੀ ਜਲਾਲਾਬਾਦ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਬਲਜੀਤ ਸਿੰਘ ਅਤੇ ਬੱਲੂਆਣਾ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਪ੍ਰਿਥੀ ਰਾਮ ਮੇਘ ਨੂੰ ਵੀ ਅਯੋਗ ਐਲਾਨਿਆਂ ਗਿਆ ਹੈ।

ਸਿਬਿਨ ਸੀ ਨੇ ਅੱਗੇ ਦੱਸਿਆ ਕਿ 29 ਜਨਵਰੀ 2024 ਦੇ ਹੁਕਮਾਂ ਅਨੁਸਾਰ ਮਲੇਰਕੋਟਲਾ ਜ਼ਿਲ੍ਹੇ ਦੀ ਮਲੇਰਕੋਟਲਾ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਧਰਮਿੰਦਰ ਸਿੰਘ ਅਤੇ ਅਮਰਗੜ੍ਹ ਸੀਟ ਤੋਂ ਉਮੀਦਵਾਰ ਸਤਵੀਰ ਸਿੰਘ ਸ਼ੀਰਾ ਬਨਭੌਰਾ ਨੂੰ ਵੀ ਭਾਰਤੀ ਚੋਣ ਕਮਿਸ਼ਨ ਨੇ ਅਗਲੇ 3 ਸਾਲ ਤੱਕ ਚੋਣ ਲੜਨ ਦੇ ਅਯੋਗ ਐਲਾਨਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...