October 28, 2026, 7:29 am
----------- Advertisement -----------
HomeNewsBreaking Newsਕਿਸਾਨ ਅੰਦੋਲਨ-2: ਮਹਿਲਾ ਦਿਵਸ 'ਤੇ ਅੱਜ ਔਰਤਾਂ ਸੰਭਾਲਣਗੀਆਂ ਕਮਾਨ, ਸ਼ੰਭੂ-ਖਨੌਰੀ ਸਰਹੱਦ 'ਤੇ...

ਕਿਸਾਨ ਅੰਦੋਲਨ-2: ਮਹਿਲਾ ਦਿਵਸ ‘ਤੇ ਅੱਜ ਔਰਤਾਂ ਸੰਭਾਲਣਗੀਆਂ ਕਮਾਨ, ਸ਼ੰਭੂ-ਖਨੌਰੀ ਸਰਹੱਦ ‘ਤੇ ਕਿਸਾਨਾਂ ਦੇ ਧਰਨੇ ਦਾ 25ਵਾਂ ਦਿਨ

Published on

----------- Advertisement -----------

ਸ਼ੰਭੂ ਬਾਰਡਰ, 8 ਮਾਰਚ 2024 – ਅੱਜ 8 ਮਾਰਚ ਨੂੰ ਕਿਸਾਨ ਅੰਦੋਲਨ-2 ਦਾ 25ਵਾਂ ਦਿਨ ਹੈ। ਹਰਿਆਣਾ-ਪੰਜਾਬ ਦੇ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਡਟੇ ਹੋਏ ਹਨ। ਖਾਸ ਗੱਲ ਇਹ ਹੈ ਕਿ ਅੱਜ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਹਰਿਆਣਾ-ਪੰਜਾਬ ਤੋਂ ਵੱਡੀ ਗਿਣਤੀ ‘ਚ ਔਰਤਾਂ ਸ਼ੰਭੂ ਅਤੇ ਖਨੌਰੀ ਮੋਰਚੇ ‘ਤੇ ਪੁੱਜਣਗੀਆਂ। ਅੱਜ ਦੋਹਾਂ ਸਰਹੱਦਾਂ ਦੀ ਵਾਗਡੋਰ ਅਤੇ ਮੰਚ ਸੰਚਾਲਨ ਔਰਤਾਂ ਦੇ ਕੋਲ ਹੋਵੇਗੀ। ਸਰਹੱਦਾਂ ‘ਤੇ ਔਰਤਾਂ ਲਈ ਪਖਾਨੇ ਸਮੇਤ ਹੋਰ ਪ੍ਰਬੰਧ ਕੀਤੇ ਗਏ ਹਨ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਅੰਦੋਲਨ ਦਾ 25ਵਾਂ ਦਿਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਜੰਮੂ-ਕਸ਼ਮੀਰ ਗਏ ਸਨ। ਉਥੋਂ ਦੇ ਕਿਸਾਨਾਂ ਨੂੰ ਵੱਡੀਆਂ ਉਮੀਦਾਂ ਸਨ ਕਿ ਕੋਈ ਵੱਡਾ ਐਲਾਨ ਹੋਵੇਗਾ, ਪਰ ਕਿਸਾਨਾਂ ਨੂੰ ਕੁਝ ਨਹੀਂ ਦਿੱਤਾ ਗਿਆ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਹਿਣਾ ਹੈ ਕਿ ਪਿਛਲੇ 10 ਸਾਲਾਂ ‘ਚ ਲੋਕਤੰਤਰ ‘ਚ ਲੋਕਾਂ ਦਾ ਵਿਸ਼ਵਾਸ ਵਧਿਆ ਹੈ, ਪਰ ਸਰਕਾਰ ‘ਤੇ ਲੋਕਾਂ ਦਾ ਵਿਸ਼ਵਾਸ ਖਤਮ ਹੋ ਗਿਆ ਹੈ। ਕਿਸਾਨਾਂ ਨੂੰ ਦਿੱਲੀ ਕਿਉਂ ਨਹੀਂ ਜਾਣ ਦਿੱਤਾ ਜਾ ਰਿਹਾ ? ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਨਾ ਜਾਣ ਦੇਣ ਦਾ ਫੈਸਲਾ ਕਰ ਲਿਆ ਹੈ। ਕਿਸਾਨ ਲੀਡਰਾਂ ਨੇ ਕਿਹਾ ਕਿ ਅੱਜ 10 ਹਜ਼ਾਰ ਔਰਤਾਂ ਦੋਵੇਂ ਸਰਹੱਦਾਂ ‘ਤੇ ਇਕੱਠੀਆਂ ਹੋਣਗੀਆਂ। ਇਹ ਅੰਦੋਲਨ ਲੰਬੇ ਸਮੇਂ ਤੱਕ ਜਾਰੀ ਰਹੇਗਾ। ਇਸ ਲਈ ਕਿਸਾਨਾਂ ਨੂੰ ਪੂਰੀ ਤਿਆਰੀ ਕਰਨੀ ਪਵੇਗੀ। ਉਨ੍ਹਾਂ ਨੇ ਕਿਹਾ ਕਿ 10 ਮਾਰਚ ਨੂੰ ਰੇਲ ਗੱਡੀਆਂ ਰੋਕੀਆਂ ਜਾਣਗੀਆਂ। ਉਹ ਖੁਦ ਦੇਵੀਦਾਸਪੁਰਾ ਅੰਮ੍ਰਿਤਸਰ ਜਾ ਕੇ ਕਿਸਾਨਾਂ ਨੂੰ ਸੰਬੋਧਨ ਕਰਨਗੇ।

ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਪੱਛਮੀ ਬੰਗਾਲ ਸਮੇਤ ਹੋਰ ਰਾਜਾਂ ਦੀਆਂ ਕਿਸਾਨ ਜਥੇਬੰਦੀਆਂ ਦਿੱਲੀ ਵੱਲ ਮਾਰਚ ਕਰ ਰਹੀਆਂ ਹਨ। ਕੇਰਲ ਦੇ ਕਿਸਾਨਾਂ ਦਾ ਇੱਕ ਸਮੂਹ ਵੀਰਵਾਰ ਨੂੰ ਰੇਲ ਗੱਡੀ ਰਾਹੀਂ ਦਿੱਲੀ ਲਈ ਰਵਾਨਾ ਹੋਇਆ। ਤ੍ਰਿਪੁਰਾ, ਤਾਮਿਲਨਾਡੂ ‘ਚ ਕਿਸਾਨਾਂ ਨੂੰ ਟਿਕਟਾਂ ਨਹੀਂ ਦਿੱਤੀਆਂ ਗਈਆਂ, ਜਿਸ ਦੇ ਵਿਰੋਧ ‘ਚ ਟਰੇਨਾਂ ਨੂੰ 2 ਘੰਟੇ ਲਈ ਰੋਕਿਆ ਗਿਆ। ਰੇਲਵੇ ਪੁਲੀਸ ਨੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਦੂਜੇ ਪਾਸੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸ਼ੰਭੂ ਅਤੇ ਖਨੌਰੀ ਵਿਖੇ ਚੱਲ ਰਹੇ ਅੰਦੋਲਨ ਦਾ ਅੱਜ 24ਵਾਂ ਦਿਨ ਹੈ। ਸਾਡੀਆਂ ਗੱਲਾਂ ਕੱਲ੍ਹ ਸੱਚ ਸਾਬਤ ਹੋਈਆਂ ਕਿ ਸਰਕਾਰ ਟਰੈਕਟਰ-ਟਰਾਲੀ ਬਾਰੇ ਸਿਰਫ਼ ਬਹਾਨੇ ਬਣਾ ਰਹੀ ਹੈ। ਅਸਲੀਅਤ ਇਹ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਨੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਦਿੱਲੀ ਵਿੱਚ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਹੈ। ਸਾਨੂੰ ਸੂਚਨਾ ਮਿਲੀ ਹੈ ਕਿ ਕਰੀਬ 147 ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਸਰਕਾਰ ਨੇ ਜੰਤਰ-ਮੰਤਰ ‘ਤੇ ਧਾਰਾ 144 ਲਾਗੂ ਕਰ ਦਿੱਤੀ ਹੈ।

ਇਸ ਤੋਂ ਪਹਿਲਾਂ 3 ਮਾਰਚ ਨੂੰ ਬਠਿੰਡਾ ਵਿੱਚ ਸ਼ੁਭਕਰਨ ਸਿੰਘ ਦੀ ਅੰਤਿਮ ਅਰਦਾਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਸੀ ਕਿ 10 ਮਾਰਚ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ ਵਿੱਚ ਰੇਲਾਂ ਰੋਕੀਆਂ ਜਾਣਗੀਆਂ। ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ (SKM) ਨੇ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾਪੰਚਾਇਤ ਦਾ ਆਯੋਜਨ ਕੀਤਾ ਹੈ। ਇਸ ਦਾ ਨਾਂ ਕਿਸਾਨ-ਮਜ਼ਦੂਰ ਮਹਾਪੰਚਾਇਤ ਰੱਖਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...