November 18, 2026, 11:25 pm
----------- Advertisement -----------
HomeNewsBreaking Newsਡਿਫਾਲਟਰ ਉਦਯੋਗਿਕ ਪਲਾਟ ਅਲਾਟੀਆਂ ਨੂੰ ਰਾਹਤ: ਜੂਨ ਤੱਕ ਨਿਰਮਾਣ ਕਰਨਾ ਹੋਵੇਗਾ ਮੁਕੰਮਲ,...

ਡਿਫਾਲਟਰ ਉਦਯੋਗਿਕ ਪਲਾਟ ਅਲਾਟੀਆਂ ਨੂੰ ਰਾਹਤ: ਜੂਨ ਤੱਕ ਨਿਰਮਾਣ ਕਰਨਾ ਹੋਵੇਗਾ ਮੁਕੰਮਲ, ਜੇ ਖੁੰਝੇ ਤਾਂ ਰੱਦ ਹੋਵੇਗਾ ਪਲਾਟ

Published on

----------- Advertisement -----------

ਚੰਡੀਗੜ੍ਹ, 8 ਮਾਰਚ 2024 – ਪੰਜਾਬ ਸਰਕਾਰ ਨੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਿਤ ਫੋਕਲ ਪੁਆਇੰਟਾਂ ਦੇ ਉਦਯੋਗਿਕ ਪਲਾਟਾਂ ਦੇ ਡਿਫਾਲਟਰ ਅਲਾਟੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਅਲਾਟੀਆਂ ਨੂੰ ਆਪਣੇ ਪਲਾਟਾਂ ਦੀ ਉਸਾਰੀ ਮੁਕੰਮਲ ਕਰਕੇ 30 ਸਤੰਬਰ 2024 ਤੱਕ ਸ਼ੁਰੂ ਕਰਨੇ ਪੈਣਗੇ। ਹਾਲਾਂਕਿ ਇਸ ਦੇ ਲਈ ਉਨ੍ਹਾਂ ਨੂੰ ਪਲਾਟ ਦੀ ਕੀਮਤ ਦੀ ਇੱਕ ਫੀਸਦੀ ਐਕਸਟੈਂਸ਼ਨ ਫੀਸ ਅਦਾ ਕਰਨੀ ਪਵੇਗੀ। ਇਸ ਦੇ ਲਈ ਉਨ੍ਹਾਂ ਨੂੰ 31 ਮਾਰਚ ਤੱਕ ਅਪਲਾਈ ਕਰਨਾ ਹੋਵੇਗਾ। ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਨੇ ਸਪੱਸ਼ਟ ਕੀਤਾ ਹੈ ਕਿ ਇਸ ਤੋਂ ਬਾਅਦ ਕਿਸੇ ਨੂੰ ਕੋਈ ਸਮਾਂ ਨਹੀਂ ਦਿੱਤਾ ਜਾਵੇਗਾ। ਇਸ ਦੇ ਨਾਲ ਹੀ, ਬਿਨਾਂ ਕਿਸੇ ਨੋਟਿਸ ਦੇ ਸਾਈਟ ਨੂੰ ਰੱਦ ਕਰਨ ਦੀ ਪ੍ਰਕਿਰਿਆ ਕੀਤੀ ਜਾਵੇਗੀ।

ਪੰਜਾਬ ਸਰਕਾਰ ਨੇ ਕੁਝ ਸਮਾਂ ਪਹਿਲਾਂ ਗੌਰਮਿੰਟ ਇੰਡਸਟਰੀ ਮੀਟ ਦਾ ਆਯੋਜਨ ਕੀਤਾ ਸੀ। ਇਹ ਮੀਟਿੰਗ ਪੰਜਾਬ ਦੇ ਮੋਹਾਲੀ, ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਕੀਤੀ ਗਈ। ਇਸ ਦੌਰਾਨ ਉਦਯੋਗਪਤੀਆਂ ਨੇ ਆਪਣੀਆਂ ਸਮੱਸਿਆਵਾਂ ਨੂੰ ਵਿਸਥਾਰ ਨਾਲ ਉਠਾਇਆ। ਇਹ ਪਹਿਲੀ ਵਾਰ ਸੀ ਜਦੋਂ ਸਰਕਾਰ ਨੇ ਅਜਿਹਾ ਪ੍ਰੋਗਰਾਮ ਕਰਵਾਇਆ ਸੀ। ਇਸ ਮੌਕੇ ਵਪਾਰੀਆਂ ਦਾ ਤਰਕ ਸੀ ਕਿ ਉਨ੍ਹਾਂ ਨੂੰ ਕੋਰੋਨਾ ਆਦਿ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਤਪਾਦਨ ਠੱਪ ਹੋ ਗਿਆ ਸੀ, ਇਸ ਲਈ ਉਨ੍ਹਾਂ ਨੂੰ ਸਮਾਂ ਦਿੱਤਾ ਜਾਣਾ ਚਾਹੀਦਾ ਹੈ। ਇਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।

ਵਿਭਾਗ ਅਨੁਸਾਰ ਇਹ ਨਵੇਂ ਹੁਕਮ ਉਨ੍ਹਾਂ ਪਲਾਟਾਂ ’ਤੇ ਲਾਗੂ ਨਹੀਂ ਹੋਣਗੇ। ਜੋ ਪਹਿਲਾਂ ਹੀ ਰੱਦ ਹੋ ਚੁੱਕੇ ਹਨ। ਨਵੇਂ ਹੁਕਮਾਂ ਅਨੁਸਾਰ ਅਲਾਟੀਆਂ ਨੂੰ 30 ਜੂਨ ਤੱਕ ਆਪਣਾ ਨਿਰਮਾਣ ਮੁਕੰਮਲ ਕਰਨਾ ਹੋਵੇਗਾ। ਨਾਲ ਹੀ, ਯੂਨਿਟ ਤੋਂ ਉਤਪਾਦਨ 30 ਸਤੰਬਰ ਤੱਕ ਸ਼ੁਰੂ ਹੋ ਜਾਵੇਗਾ। ਯਾਦ ਰਹੇ ਕਿ ਸਰਕਾਰ ਉਦਯੋਗਾਂ ਪ੍ਰਤੀ ਬਹੁਤ ਗੰਭੀਰ ਹੈ। ਇਸ ਸਬੰਧ ਵਿੱਚ ਇਹ ਕਾਰਵਾਈ ਕੀਤੀ ਜਾ ਰਹੀ ਹੈ। ਇਸ ਪਿੱਛੇ ਇੱਕੋ ਇੱਕ ਕੋਸ਼ਿਸ਼ ਪੰਜਾਬ ਵਿੱਚ ਨਿਵੇਸ਼ ਲਿਆਉਣ ਦੀ ਹੋਵੇਗੀ। ਸੀਐਮ ਭਗਵੰਤ ਮਾਨ ਨੇ ਖੁਦ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਕਿਹਾ ਹੈ ਕਿ ਤੁਸੀਂ ਸਾਡੇ ਬ੍ਰਾਂਡ ਅੰਬੈਸਡਰ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...