November 11, 2026, 4:48 pm
----------- Advertisement -----------
HomeNewsBreaking Newsਪੰਜਾਬੀ ਗਾਇਕ ਬੱਬੂ ਮਾਨ ਆਏ ਕਿਸਾਨਾਂ ਦੇ ਹੱਕ 'ਚ: ਧਰਨੇ ਵਾਲਾ ਗੀਤ...

ਪੰਜਾਬੀ ਗਾਇਕ ਬੱਬੂ ਮਾਨ ਆਏ ਕਿਸਾਨਾਂ ਦੇ ਹੱਕ ‘ਚ: ਧਰਨੇ ਵਾਲਾ ਗੀਤ ਕੀਤਾ ਰਿਲੀਜ਼

Published on

----------- Advertisement -----------

ਚੰਡੀਗੜ੍ਹ, 9 ਮਾਰਚ 2024 – ਪੰਜਾਬ ਮਿਊਜ਼ਿਕ ਇੰਡਸਟਰੀ ਦੇ ਗਾਇਕ ਬੱਬੂ ਮਾਨ ਵੀ ਕਿਸਾਨਾਂ ਦੇ ਹੱਕ ਵਿੱਚ ਨਿੱਤਰ ਆਏ ਹਨ। ਉਨ੍ਹਾਂ ਨੇ ਕਿਸਾਨਾਂ ਦੇ ਹੱਕ ਵਿੱਚ ਗੀਤ ਜਾਰੀ ਕੀਤਾ ਹੈ। ਜਿਸ ਦੀ ਲੋਕਾਂ ਅਤੇ ਕਿਸਾਨਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਇਸ ਕਿਸਾਨ ਅੰਦੋਲਨ ਵਿੱਚ ਕਿਸਾਨਾਂ ਦੇ ਹੱਕ ਵਿੱਚ ਸਾਹਮਣੇ ਆਉਣ ਵਾਲੇ ਉਹ ਇੱਕ ਵੱਡਾ ਚਿਹਰਾ ਹਨ। ਇਸ ਤੋਂ ਪਹਿਲਾਂ ਰੇਸ਼ਮ ਸਿੰਘ ਅਨਮੋਲ, ਸ਼੍ਰੀ ਬਰਾੜ ਅਤੇ ਹਰਿਆਣਾ ਦੇ ਗਾਇਕ ਕਿਸਾਨਾਂ ਦੇ ਹੱਕ ਵਿੱਚ ਆ ਚੁੱਕੇ ਹਨ।

ਗਾਇਕ ਬੱਬੂ ਮਾਨ ਦੇ ਗੀਤ ‘ਧਰਨੇਵਾਲੇ’ ਨੂੰ ਰਿਲੀਜ਼ ਹੋਏ 24 ਘੰਟੇ ਵੀ ਨਹੀਂ ਹੋਏ ਪਰ 1.50 ਲੱਖ ਤੋਂ ਵੱਧ ਲੋਕ ਇਸ ਨੂੰ ਸੁਣ ਚੁੱਕੇ ਹਨ। ਇਹ ਗੀਤ 3.38 ਮਿੰਟ ਦਾ ਹੈ।

ਇਸ ਤੋਂ ਪਹਿਲਾਂ ਗਾਇਕ ਬੱਬੂ ਮਾਨ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ। ਜੋ ਪਿੰਡ ਰੁੜਕਾ ਕਲਾਂ ਜਲੰਧਰ ਦਾ ਸੀ। ਜਿੱਥੇ ਉਨ੍ਹਾਂ ਨੇ ਹਾਲ ਹੀ ‘ਚ ਲਾਈਵ ਸ਼ੋਅ ਕੀਤਾ ਸੀ। ਬੱਬੂ ਮਾਨ ਨੇ ਸਟੇਜ ਤੋਂ ਕਿਸਾਨਾਂ ਦਾ ਹੌਸਲਾ ਵਧਾਇਆ। ਇਸ ਦੇ ਨਾਲ ਹੀ ਵਿਸ਼ਵ ਵਪਾਰ ਸੰਗਠਨ (WTO) ਨੇ ਵੀ ਵਿਰੋਧ ਕੀਤਾ ਸੀ।

ਬੱਬੂ ਮਾਨ ਉਨ੍ਹਾਂ ਪੰਜਾਬੀ ਗਾਇਕਾਂ ਵਿੱਚੋਂ ਇੱਕ ਹੈ, ਜਿਨ੍ਹਾਂ ਨੇ ਪਿਛਲੇ ਕਿਸਾਨ ਅੰਦੋਲਨ-1 ਵਿੱਚ ਵੀ ਕਿਸਾਨਾਂ ਦਾ ਸਾਥ ਦਿੱਤਾ ਸੀ। ਹਰਭਜਨ ਮਾਨ, ਸਿੱਧੂ ਮੂਸੇਵਾਲਾ, ਦਿਲਜੀਤ ਦੁਸਾਂਝ, ਜੇਜੀ ਬੀ, ਕੰਵਰ ਗਰੇਵਾਲ, ਗਿੱਪੀ ਗਰੇਵਾਲ, ਐਮੀ ਵਿਰਕ ਅਤੇ ਰਣਜੀਤ ਬਾਵਾ ਅਜਿਹੇ ਗਾਇਕ ਸਨ ਜਿਨ੍ਹਾਂ ਨੇ 2020-21 ਵਿੱਚ ਕਿਸਾਨ ਅੰਦੋਲਨ ਵਿੱਚ ਖੁੱਲ੍ਹ ਕੇ ਕਿਸਾਨਾਂ ਦਾ ਸਮਰਥਨ ਕੀਤਾ ਸੀ ਪਰ ਇਸ ਸਾਲ ਬਹੁਤ ਘੱਟ ਗਾਇਕਾਂ ਨੇ ਕਿਸਾਨਾਂ ਦਾ ਸਾਥ ਦਿੱਤਾ ਹੈ।

ਬੱਬੂ ਮਾਨ ਤੋਂ ਇਲਾਵਾ ਪੰਜਾਬੀ ਇੰਡਸਟਰੀ ਤੋਂ ਸ੍ਰੀ ਬਰਾੜ ਨੇ ਕਿਸਾਨਾਂ ਦੇ ਹੱਕ ਵਿੱਚ ਕਿਸਾਨ ਗੀਤ-3 ਰਿਲੀਜ਼ ਕੀਤਾ ਸੀ। ਇਸ ਦੀ ਬਹੁਤ ਸ਼ਲਾਘਾ ਕੀਤੀ ਗਈ। ਹੁਣ ਤੱਕ ਇਸ ਗੀਤ ਨੂੰ 5.8 ਲੱਖ ਲੋਕ ਸੁਣ ਚੁੱਕੇ ਹਨ। ਇਸ ਤੋਂ ਇਲਾਵਾ ਰੇਸ਼ਮ ਸਿੰਘ ਨੇ ਪਿਛਲੇ ਮਹੀਨੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਹੱਕ ਵਿੱਚ ਗੀਤ ਗਾਏ। ਇਸ ਸਾਲ ਹਰਿਆਣਾ ਦੇ ਗਾਇਕ ਵੀ ਖੁੱਲ੍ਹ ਕੇ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। ਕੁਝ ਦਿਨ ਪਹਿਲਾਂ ਹੀ ਮਿਸਟਰ ਖਰਬ ਨੇ ਕਿਸਾਨ ਕਾ ਹੱਕ ਗੀਤ ਲਾਂਚ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...