November 11, 2026, 4:48 pm
----------- Advertisement -----------
HomeNewsEntertainmentਮਹਾਸ਼ਿਵਰਾਤਰੀ ਦੇ ਮੌਕੇ 'ਤੇ ਆਯੁਸ਼ਮਾਨ ਖੁਰਾਨਾ ਨੇ ਗਾਇਆ ਸ਼ਿਵ ਕੈਲਾਸ਼ ਭਜਨ, ਪਿਤਾ...

ਮਹਾਸ਼ਿਵਰਾਤਰੀ ਦੇ ਮੌਕੇ ‘ਤੇ ਆਯੁਸ਼ਮਾਨ ਖੁਰਾਨਾ ਨੇ ਗਾਇਆ ਸ਼ਿਵ ਕੈਲਾਸ਼ ਭਜਨ, ਪਿਤਾ ਜੀ ਦੀ ਇੱਛਾ ਕੀਤੀ ਪੂਰੀ

Published on

----------- Advertisement -----------

ਮਹਾਸ਼ਿਵਰਾਤਰੀ ਦੇ ਮੌਕੇ ‘ਤੇ ਆਯੁਸ਼ਮਾਨ ਖੁਰਾਨਾ ਨੇ ਸ਼ਿਵ ਕੈਲਾਸ਼ ਭਜਨ ਗਾਇਆ, ਜਿਸ ਨੂੰ ਸੁਣਨ ਲਈ ਉਨ੍ਹਾਂ ਦੇ ਪਿਤਾ ਇੰਤਜ਼ਾਰ ਕਰਦੇ ਸਨ। ਆਯੁਸ਼ਮਾਨ ਨੇ ਆਪਣੇ ਸੋਸ਼ਲ ਮੀਡੀਆ ‘ਤੇ ਇਸ ਖੂਬਸੂਰਤ ਭਜਨ ਨੂੰ ਅਪਲੋਡ ਕੀਤਾ ਹੈ।
ਉਨ੍ਹਾਂ ਨੇ ਕੈਪਸ਼ਨ ਲਿਖਿਆ ਕਿ “ਸਾਡੇ ਘਰ ‘ਚ ਮਹਾਸ਼ਿਵਰਾਤਰੀ ਹਮੇਸ਼ਾ ਖਾਸ ਤਰੀਕੇ ਨਾਲ ਮਨਾਈ ਜਾਂਦੀ ਸੀ। ਪਾਪਾ, ਮੰਮੀ, ਅਪਾਰਸ਼ਕਤੀ ਖੁਰਾਣਾ ਅਤੇ ਮੈਂ ਬਚਪਨ ਵਿੱਚ ਹਰ ਸਾਲ ਸੈਕਟਰ-6 ਪੰਚਕੂਲਾ ਦੇ ਮੰਦਰ ਵਿੱਚ ਜਾਂਦੇ ਸੀ। ਪਿਛਲੇ ਸਾਲ ਜਦੋਂ ਮੇਰੇ ਪਿਤਾ ਜੀ ਨੂੰ ਬਿਮਾਰੀ ਦਾ ਪਤਾ ਲੱਗਾ, ਉਦੋਂ ਵੀ ਉਨ੍ਹਾਂ ਨੇ ਇਕੱਲੇ ਮੰਦਰ ਜਾਣ ਦੀ ਹਿੰਮਤ ਕੀਤੀ ਸੀ। ਉਹ ਭਗਵਾਨ ਸ਼ਿਵ ਦੇ ਬਹੁਤ ਵੱਡੇ ਭਗਤ ਸੀ। ਉਨ੍ਹਾਂ ਤੋਂ ਬਿਨਾਂ ਇਹ ਸਾਡੀ ਪਹਿਲੀ ਸ਼ਿਵਰਾਤਰੀ ਹੈ। ਆਪਣੇ ਅੰਤਲੇ ਦਿਨਾਂ ਦੌਰਾਨ ਵੀ ਉਨ੍ਹਾਂ ਨੇ ਮੈਨੂੰ ਇਹ ਭਜਨ ਗਾਉਣ ਲਈ ਕਿਹਾ ਸੀ। ਜਦੋਂ ਵੀ ਪਿਤਾ ਜੀ ਇਹ ਭਜਨ ਸੁਣਦੇ ਸਨ ਤਾਂ ਉਹ ਕਹਿੰਦੇ ਸਨ ਕਿ ਬੇਟਾ, ਇਹ ਤੁਹਾਡੀ ਆਵਾਜ਼ ਵਿੱਚ ਬਹੁਤ ਵਧੀਆ ਲਗਦਾ ਹੈ।”
ਦੱਸ ਦਈਏ ਕਿ ਲੋਕਾਂ ਨੇ ਆਯੁਸ਼ਮਾਨ ਦੇ ਇਸ ਭਜਨ ਨੂੰ ਵੀ ਕਾਫੀ ਪਸੰਦ ਕੀਤਾ। ਜਿੱਥੇ ਇੱਕ ਯੂਜ਼ਰ ਨੇ ਲਿਖਿਆ- ਤੁਹਾਡੇ ਪਿਤਾ ਨੂੰ ਤੁਹਾਡੇ ‘ਤੇ ਬਹੁਤ ਮਾਣ ਹੋਵੇਗਾ। ਇੱਕ ਹੋਰ ਯੂਜ਼ਰ ਨੇ ਲਿਖਿਆ- ਤੁਹਾਡੀ ਆਵਾਜ਼ ਵਿੱਚ ਇਹ ਭਜਨ ਬਹੁਤ ਵਧੀਆ ਲੱਗ ਰਿਹਾ ਹੈ। ਮੈਨੂੰ ਉਮੀਦ ਹੈ ਕਿ ਤੁਹਾਡੇ ਪਿਤਾ ਜੀ ਜਿੱਥੇ ਵੀ ਹਨ, ਉਹ ਤੁਹਾਨੂੰ ਅਸ਼ੀਰਵਾਦ ਦੇ ਰਹੇ ਹੋਣਗੇ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...