November 15, 2026, 2:34 am
----------- Advertisement -----------
HomeNewsBreaking Newsਪਹਿਲਵਾਨ ਸਾਕਸ਼ੀ ਮਲਿਕ ਪਹੁੰਚੀ ਸ਼ੰਭੂ ਬਾਰਡਰ: ਕਿਹਾ- ਅਸੀਂ ਵੀ ਲ+ੜਾਈ ਲੜ ਰਹੇ...

ਪਹਿਲਵਾਨ ਸਾਕਸ਼ੀ ਮਲਿਕ ਪਹੁੰਚੀ ਸ਼ੰਭੂ ਬਾਰਡਰ: ਕਿਹਾ- ਅਸੀਂ ਵੀ ਲ+ੜਾਈ ਲੜ ਰਹੇ ਹਾਂ, “ਨਾ ਦਬਾਂਗੇ ਅਤੇ ਨਾ ਹੀ ਝੁਕਾਂਗੇ”

Published on

----------- Advertisement -----------

ਸ਼ੰਭੂ ਬਾਰਡਰ, 9 ਮਾਰਚ 2024 – ਅੱਜ 9 ਮਾਰਚ ਨੂੰ ਕਿਸਾਨ ਅੰਦੋਲਨ-2 ਦਾ 26ਵਾਂ ਦਿਨ ਹੈ। ਹਰਿਆਣਾ-ਪੰਜਾਬ ਦੇ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਡਟੇ ਹੋਏ ਹਨ ਹਨ। ਖਾਸ ਗੱਲ ਇਹ ਹੈ ਕਿ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਹਰਿਆਣਾ ਅਤੇ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਔਰਤਾਂ ਸ਼ੰਭੂ ਅਤੇ ਖਨੌਰੀ ਮੋਰਚੇ ਵਿੱਚ ਪੁੱਜੀਆਂ। ਦੋਵਾਂ ਸਰਹੱਦਾਂ ਦੀ ਵਾਗਡੋਰ ਅਤੇ ਮੰਚ ਸੰਚਾਲਨ ਵੀ ਔਰਤਾਂ ਦੇ ਹੱਥਾਂ ਵਿੱਚ ਰਿਹਾ। ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਪਹਿਲਵਾਨ ਸਾਕਸ਼ੀ ਮਲਿਕ ਵੀ ਸ਼ੰਭੂ ਬਾਰਡਰ ਪਹੁੰਚੀ। ਇੱਥੇ ਉਨ੍ਹਾਂ ਨੇ ਅੰਦੋਲਨ ਕਰ ਰਹੇ ਕਿਸਾਨਾਂ ਦਾ ਸਮਰਥਨ ਕੀਤਾ।

ਸਾਕਸ਼ੀ ਮਲਿਕ ਨੇ ਕਿਹਾ ਕਿ ਮੈਂ 2020-21 ਵਿੱਚ ਤੁਹਾਡਾ ਅੰਦੋਲਨ ਦੇਖਿਆ ਸੀ। ਸਰਕਾਰ ਨੇ 3 ਕਾਲੇ ਕਾਨੂੰਨ ਵਾਪਸ ਲੈ ਲਏ ਸਨ, ਪਰ ਸਰਕਾਰ ਨੇ ਅਜੇ ਤੱਕ ਐਮਐਸਪੀ ਦੀ ਗਰੰਟੀ ਲਈ ਕੋਈ ਕਾਨੂੰਨ ਨਹੀਂ ਬਣਾਇਆ ਹੈ। ਅਸੀਂ ਇੱਕ ਅੰਦੋਲਨ ਵੀ ਕੀਤਾ ਸੀ, ਜਿਸ ਵਿੱਚ ਸਰਕਾਰ ਵੱਲੋਂ ਕੀਤੇ ਵਾਅਦੇ ਕੀਤੇ ਗਏ ਸਨ, ਕੁੱਝ ਪੂਰੇ ਹੋਏ ਅਤੇ ਕੁੱਝ ਨਹੀਂ ਹੋਏ। ਸਾਡੇ ਵਾਅਦੇ ਪੂਰੇ ਹੋਣੇ ਚਾਹੀਦੇ ਹਨ, ਇਹ ਸਾਡੇ ਹੱਕਾਂ ਦੀ ਲੜਾਈ ਹੈ। ਇਹ ਕਿਸਾਨਾਂ ਦੇ ਹੱਕਾਂ ਦੀ ਲੜਾਈ ਹੈ, ਫਸਲਾਂ ਨੂੰ ਬਚਾਉਣ ਦੀ ਲੜਾਈ ਹੈ।

ਮਲਿਕ ਨੇ ਕਿਹਾ ਕਿ ਹਰਿਆਣਾ ਅਤੇ ਪੰਜਾਬ ਦੀਆਂ ਔਰਤਾਂ ਹਮੇਸ਼ਾ ਲੜਦੀਆਂ ਰਹੀਆਂ ਹਨ। ਪਿਛਲੇ ਅੰਦੋਲਨ ਵਿੱਚ ਕਈ ਔਰਤਾਂ ਨੂੰ ਸੱਟਾਂ ਵੀ ਲੱਗੀਆਂ, ਪਰ ਔਰਤਾਂ ਪਿੱਛੇ ਨਹੀਂ ਹਟੀਆਂ। ਅਸੀਂ ਜੰਤਰ-ਮੰਤਰ ‘ਤੇ ਭੈਣਾਂ ਅਤੇ ਧੀਆਂ ਦਾ ਸ਼ੋਸ਼ਣ ਕਰਨ ਵਾਲਿਆਂ ਵਿਰੁੱਧ ਵੀ ਲੜਾਈ ਲੜੀ। ਜਦੋਂ ਤੱਕ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲਦੀਆਂ, ਉਹ ਨਾ “ਤਾਂ ਦਬਾਂਗੇ ਅਤੇ ਨਾ ਹੀ ਝੁਕਾਂਗੇ”

ਮੈਂ ਲੰਬੇ ਸਮੇਂ ਤੋਂ ਅੰਦੋਲਨ ਨੂੰ ਦੇਖ ਰਹੀ ਹਾਂ ਅਤੇ ਬਹੁਤ ਪਰੇਸ਼ਾਨ ਮਹਿਸੂਸ ਕਰਦੀ ਹਾਂ। ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ, ਬੱਚੇ ਜ਼ਖਮੀ ਹੋ ਰਹੇ ਹਨ। ਸਾਡੇ ਵੀਰ ਸ਼ੁਭਕਰਨ ਸਿੰਘ ਨੇ ਕੁਰਬਾਨੀ ਦਿੱਤੀ ਹੈ ਜੋ ਕਦੇ ਵਿਅਰਥ ਨਹੀਂ ਜਾਵੇਗੀ। ਅਸੀਂ ਲੜਾਈ ਲੜਦੇ ਰਹਾਂਗੇ। ਕੀ ਸਾਨੂੰ ਆਪਣੇ ਹੱਕਾਂ ਲਈ ਲੜਨ ਦੀ ਆਜ਼ਾਦੀ ਨਹੀਂ ਹੈ ?

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...