September 8, 2026, 6:33 am
----------- Advertisement -----------
HomeNewsBreaking Newsਸ਼ਿਮਲਾ 'ਚ ਮਿਲੇ ਮਰੇ ਹੋਏ 3 ਚੀਤੇ, ਮੌਤ ਦੇ ਕਾਰਨਾਂ ਦੀ ਨਹੀਂ...

ਸ਼ਿਮਲਾ ‘ਚ ਮਿਲੇ ਮਰੇ ਹੋਏ 3 ਚੀਤੇ, ਮੌਤ ਦੇ ਕਾਰਨਾਂ ਦੀ ਨਹੀਂ ਹੋਈ ਪੁਸ਼ਟੀ

Published on

----------- Advertisement -----------

ਸ਼ਿਮਲਾ ਵਿੱਚ ਤਿੰਨ ਚੀਤੇ ਇਕੱਠੇ ਮਰੇ ਹੋਏ ਪਾਏ ਗਏ ਹਨ। ਇਨ੍ਹਾਂ ‘ਚੋਂ ਇਕ ਚੀਤੇ ਮਰਨ ਤੋਂ ਪਹਿਲਾਂ ਕਾਫੀ ਦੇਰ ਤਕ ਤੜਫਦਾ ਰਿਹਾ। ਇਹ ਦੇਖ ਕੇ ਪਿੰਡ ਵਾਸੀਆਂ ਨੇ ਜੰਗਲਾਤ ਵਿਭਾਗ ਨੂੰ ਸੂਚਨਾ ਦਿੱਤੀ। ਜਦੋਂ ਤੱਕ ਵਿਭਾਗ ਦੀ ਟੀਮ ਮੌਕੇ ‘ਤੇ ਪਹੁੰਚੀ, ਉਦੋਂ ਤੱਕ ਚੀਤਾ ਮਰ ਚੁੱਕਾ ਸੀ।

ਦੱਸ ਦਈਏ ਕਿ ਉਨ੍ਹਾਂ ਦੀ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਜੰਗਲਾਤ ਵਿਭਾਗ ਨੇ ਤਿੰਨਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਸੈਂਪਲ ਲੈ ਕੇ ਜਾਂਚ ਲਈ ਬਰੇਲੀ ਭੇਜ ਦਿੱਤੇ ਹਨ। ਜੰਗਲਾਤ ਵਿਭਾਗ ਦੀ ਸ਼ਿਕਾਇਤ ‘ਤੇ ਪੁਲਿਸ ਨੇ ਐਫਆਈਆਰ ਦਰਜ ਕਰਕੇ ਜਾਂਚ ਤੇਜ਼ ਕਰ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਤਿੰਨੇ ਚੀਤੇ ਰਾਮਪੁਰ ਦੇ ਇੱਕ ਸੇਬ ਦੇ ਬਾਗ ਵਿੱਚ ਮਿਲੇ ਹਨ। ਇਨ੍ਹਾਂ ਵਿੱਚ ਇੱਕ ਢਾਈ ਸਾਲ ਦੀ ਮਾਦਾ ਚੀਤਾ ਅਤੇ ਉਸ ਦੇ 8 ਮਹੀਨਿਆਂ ਦੇ ਦੋ ਬੱਚੇ ਸ਼ਾਮਲ ਹਨ। ਜੰਗਲਾਤ ਵਿਭਾਗ ਦੇ ਅਨੁਸਾਰ ਤਿੰਨਾਂ ਮ੍ਰਿਤਕ ਚੀਤਿਆਂ ਦੇ ਸਰੀਰ ‘ਤੇ ਕਿਸੇ ਤਰ੍ਹਾਂ ਦੇ ਜ਼ਖ਼ਮ ਨਹੀਂ ਮਿਲੇ ਹਨ। ਇਸ ਤੋਂ ਸਪੱਸ਼ਟ ਹੈ ਕਿ ਉਨ੍ਹਾਂ ਦੀ ਮੌਤ ਸ਼ਿਕਾਰ ਕਾਰਨ ਨਹੀਂ ਹੋਈ। ਹਾਲਾਂਕਿ, ਇੱਕ ਚੀਤੇ ਦੇ 7 ਨਹੁੰ ਗਾਇਬ ਹਨ। 

ਪੁਲਿਸ ਹੁਣ ਇਹ ਪਤਾ ਲਗਾਉਣ ‘ਚ ਲੱਗੀ ਹੋਈ ਹੈ ਕਿ ਤਿੰਨ ਚੀਤੇ ਇਕੱਠੇ ਕਿਵੇਂ ਮਰੇ? ਅੰਦਾਜਾ ਲਗਾਇਆ ਜਾ ਰਿਹਾ ਹੈ ਕਿ ਜਾਂ ਤਾਂ ਉਹਨਾਂ ਦੀ ਮੌਤ ਜ਼ਹਿਰ ਦੇ ਕਾਰਨ ਹੋਈ ਹੈ ਜਾਂ ਫਿਰ ਬਿਮਾਰੀ ਵੀ ਇਸ ਦਾ ਕਾਰਨ ਹੋ ਸਕਦੀ ਹੈ। ਪਰ ਇਸ ਦੀ ਪੁਸ਼ਟੀ ਸੈਂਪਲ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗੀ।

ਰਾਮਪੁਰ ਦੇ ਡੀਐਫਓ ਹਰਦੇਵ ਨੇਗੀ ਨੇ ਦੱਸਿਆ ਕਿ ਕੱਲ੍ਹ ਸਵੇਰੇ ਜੰਗਲਾਤ ਵਿਭਾਗ ਨੂੰ ਗਾਰਡ ਰਾਹੀਂ ਸੂਚਨਾ ਮਿਲੀ ਸੀ ਕਿ ਡਾਂਸਾ ਪੰਚਾਇਤ ਵਿੱਚ ਚੀਤਾ ਮਰਿਆ ਪਿਆ ਹੈ। ਇਸ ਤੋਂ ਬਾਅਦ ਤਿੰਨਾਂ ਚੀਤਿਆਂ ਦੀਆਂ ਲਾਸ਼ਾਂ ਨੂੰ ਇਕੱਠਾ ਕੀਤਾ ਗਿਆ ਅਤੇ ਫਿਰ ਰਾਮਪੁਰ ‘ਚ ਪੋਸਟਮਾਰਟਮ ਕਰਵਾਇਆ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਬੀਤੇ ਸ਼ੁੱਕਰਵਾਰ ਸ਼ਾਮ ਨੂੰ ਹੀ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮਰੇ ਹੋਏ ਚੀਤੇ ਦੇ ਸੈਂਪਲ ਜਾਂਚ ਲਈ ਬਰੇਲੀ ਭੇਜੇ ਗਏ ਹਨ। ਇੱਥੋਂ ਰਿਪੋਰਟ ਆਉਣ ਤੋਂ ਬਾਅਦ ਹੀ ਚੀਤੇ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...