November 18, 2026, 11:04 pm
----------- Advertisement -----------
HomeNewsBreaking Newsਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੌਸਕੋ ਅਤੇ ਜਬਰ-ਜਨਾਹ ਦੇ ਕੇਸਾਂ...

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੌਸਕੋ ਅਤੇ ਜਬਰ-ਜਨਾਹ ਦੇ ਕੇਸਾਂ ਦੇ ਨਿਪਟਾਰੇ ਲਈ ਦੋ ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਦੀ ਸਥਾਪਨਾ ਨੂੰ ਪ੍ਰਵਾਨਗੀ

Published on

----------- Advertisement -----------

ਚੰਡੀਗੜ੍ਹ. 9 ਮਾਰਚ (ਬਲਜੀਤ ਮਰਵਾਹਾ)- ਮੰਤਰੀ ਮੰਡਲ ਨੇ ਜਿਨਸੀ ਅਪਰਾਧ ਤੋਂ ਬੱਚਿਆਂ ਦੇ ਬਚਾਅ ਸਬੰਧੀ ਐਕਟ (ਪੌਕਸੋ) ਅਤੇ ਜਬਰ-ਜਨਾਹ ਨਾਲ ਸਬੰਧਤ ਕੇਸਾਂ ਦੇ ਤੇਜ਼ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਸੰਗਰੂਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਦੋ ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪੌਕਸੋ ਐਕਟ ਅਤੇ ਜਬਰ-ਜਨਾਹ ਦੇ ਕੇਸਾਂ ਲਈ ਦੋ ਵਿਸ਼ੇਸ਼ ਤੇ ਸਮਰਪਿਤ ਅਦਾਲਤਾਂ ਦੀ ਸਥਾਪਨਾ ਨਾਲ ਬਕਾਇਆ ਕੇਸਾਂ ਦੀ ਗਿਣਤੀ ਖਤਮ ਹੋਵੇਗੀ ਅਤੇ ਅਜਿਹੇ ਮਾਮਲਿਆਂ ਵਿੱਚ ਮੁਕੱਦਮਿਆਂ ਦੀ ਸੁਣਵਾਈ ਵਿੱਚ ਤੇਜ਼ੀ ਆਵੇਗੀ। ਮੰਤਰੀ ਮੰਡਲ ਨੇ ਇਨ੍ਹਾਂ ਅਦਾਲਤਾਂ ਲਈ 2 ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ 18 ਹੋਰ ਸਹਾਇਕ ਸਟਾਫ ਸਮੇਤ ਕੁੱਲ 20 ਨਵੀਆਂ ਅਸਾਮੀਆਂ ਦੀ ਰਚਨਾ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅਹਿਮ ਫੈਸਲਾ ਲੈਂਦਿਆਂ ਅੱਜ ਹੇਠਲੀਆਂ ਅਦਾਲਤਾਂ ਵਿੱਚ ਸਥਿਤ ਨਿਆਂਇਕ ਵਿੰਗ ਦੀਆਂ 3842 ਆਰਜ਼ੀ ਅਸਾਮੀਆਂ ਨੂੰ ਸਥਾਈ ਅਸਾਮੀਆਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ ਉਤੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਨਿਆਂਇਕ ਵਿੰਗ ਦੀਆਂ 3842 ਅਸਥਾਈ ਅਸਾਮੀਆਂ ਨੂੰ ਸਥਾਈ ਅਸਾਮੀਆਂ ਵਿੱਚ ਤਬਦੀਲ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਅਸਾਮੀਆਂ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਆਰਜ਼ੀ ਅਸਾਮੀਆਂ ਵਜੋਂ ਮਨੋਨੀਤ ਹਨ ਅਤੇ ਇਸ ਨੂੰ ਨਿਰੰਤਰ ਰੱਖਣ ਲਈ ਹਰੇਕ ਸਾਲ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਅਤੇ ਵਿੱਤ ਵਿਭਾਗ ਪਾਸੋਂ ਪ੍ਰਵਾਨਗੀ ਲੈਣੀ ਪੈਂਦੀ ਸੀ। ਇਨ੍ਹਾਂ ਅਸਾਮੀਆਂ ਨੂੰ ਸਥਾਈ ਅਸਾਮੀਆਂ ਵਿੱਚ ਤਬਦੀਲ ਕਰਨ ਦੇ ਫੈਸਲੇ ਨਾਲ ਹਰੇਕ ਸਾਲ ਅਸਾਮੀਆਂ ਦੀ ਨਿਰੰਤਰਤਾ ਕਾਇਮ ਰੱਖਣ ਦੀ ਬੇਲੋੜੀ ਪ੍ਰੇਸ਼ਾਨੀ ਖਤਮ ਕਰਨ ਵਿੱਚ ਮਦਦ ਮਿਲੇਗੀ।

ਪੰਜਾਬ ਵਾਸੀਆਂ ਨੂੰ ਨਿਰਵਿਘਨ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਮੈਡੀਕਲ ਅਫਸਰਾ (ਜਨਰਲ) ਦੀਆਂ 189 ਅਸਾਮੀਆਂ ਬਹਾਲ ਕਰਨ ਅਤੇ ਮੈਡੀਕਲ ਅਫਸਰ (ਜਨਰਲ) ਦੀਆਂ 1390 ਅਸਾਮੀਆਂ ਹੋਰ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਬੁਲਾਰੇ ਨੇ ਦੱਸਿਆ ਕਿ ਇਹ ਫੈਸਲਾ ਵਡੇਰੇ ਜਨਤਕ ਹਿੱਤ ਵਿੱਚ ਲਿਆ ਗਿਆ ਹੈ ਤਾਂ ਕਿ ਸੂਬੇ ਵਿੱਚ ਮੈਡੀਕਲ ਅਫਸਰਾਂ ਦੀ ਘਾਟ ਨਾ ਰਹੇ। ਮੰਤਰੀ ਮੰਡਲ ਨੇ ਮੈਡੀਕਲ ਅਫਸਰ (ਜਨਰਲ) ਦੀਆਂ 189 ਅਸਾਮੀਆਂ ਨੂੰ ਬਹਾਲ ਕਰਨ ਅਤੇ ਮੈਡੀਕਲ ਅਫਸਰ (ਜਨਰਲ) ਦੀਆਂ 1390 ਹੋਰ ਅਸਾਮੀਆਂ ਸਿਰਜਣ ਨੂੰ ਹਰੀ ਝੰਡੀ ਦਿੱਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਮੈਡੀਕਲ ਅਫਸਰ (ਜਨਰਲ) ਦੀਆਂ 1940 ਖਾਲੀ ਅਸਾਮੀਆਂ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਅਧਿਕਾਰ ਖੇਤਰ ਵਿੱਚੋਂ ਕੱਢ ਕੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਰਾਹੀਂ ਭਰਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...