April 22, 2026, 1:09 am
----------- Advertisement -----------
HomeNewsBreaking Newsਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਨੂੰ ਜਾਨੋਂ ਮਾਰ.ਨ ਦੀ ਮਿਲੀ ਧਮ.ਕੀ,...

ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਨੂੰ ਜਾਨੋਂ ਮਾਰ.ਨ ਦੀ ਮਿਲੀ ਧਮ.ਕੀ, ਫਿਰੌ.ਤੀ ਦੀ ਕੀਤੀ ਮੰਗ

Published on

----------- Advertisement -----------

ਬੌਲੀਵੁੱਡ ਅਦਾਕਾਰਾ ਅਤੇ ਬਿੱਗ ਬੌਸ 13 ਦੀ ਪ੍ਰਤੀਯੋਗੀ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸ਼ਨੀਵਾਰ ਸਵੇਰੇ ਉਸਨੂੰ ਇੱਕ ਵਟਸਐਪ ਕਾਲ ਆਈ। ਫੋਨ ਕਰਨ ਵਾਲੇ ਨੇ ਪਾਕਿਸਤਾਨੀ ਨਾਗਰਿਕ ਹੋਣ ਦਾ ਦਾਅਵਾ ਕੀਤਾ ਅਤੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਸ਼ਹਿਨਾਜ਼ ਗਿੱਲ ਅੰਮ੍ਰਿਤਸਰ ਦੀ ਰਹਿਣ ਵਾਲੀ ਹੈ।

ਦੱਸ ਦਈਏ ਕਿ ਫਿਰੌਤੀ ਦੀ ਮੰਗ ਕਰਨ ਵਾਲੇ ਵਿਅਕਤੀ ਨੇ ਕਿਹਾ ਕਿ ਤੁਹਾਡੇ ਬਾਰੇ ਸਾਰੀ ਜਾਣਕਾਰੀ ਹੈ, ਕਿੱਥੇ ਰਹਿੰਦੇ ਹੋ ਅਤੇ ਕੀ ਕਰਦੇ ਹੋ। ਤੁਹਾਡੀ ਧੀ ਨੇ ਬਹੁਤ ਪੈਸਾ ਕਮਾਇਆ ਹੈ। ਪਹਿਲਾਂ ਧੀ ਨੂੰ ਮਾਰ ਦੇਵਾਂਗੇ ਤੇ ਫਿਰ ਤੈਨੂੰ। ਜੇਕਰ ਤੁਸੀਂ ਆਪਣੇ ਪਰਿਵਾਰ ਦੀ ਸੁਰੱਖਿਆ ਚਾਹੁੰਦੇ ਹੋ ਤਾਂ ਪੈਸੇ ਦਿਓ। ਮਾਈਨਿੰਗ ਦੇ ਮਾਮਲੇ ਵਿਚ ਸੰਕੋਚ ਨਾ ਕਰੋ। ਸਿੱਖ ਹੋ ਕੇ ਹਿੰਦੂਆਂ ਦਾ ਸਮਰਥਨ ਨਾ ਕਰੋ। ਪਹਿਲਾਂ ਸੂਰੀ ਨੂੰ ਮਾਰਿਆ ਸੀ, ਹੁਣ ਤੁਹਾਡੀ ਵਾਰੀ ਹੈ।

ਦੂਜੇ ਪਾਸੇ ਥਾਣਾ ਬਿਆਸ ਦੇ ਐਸਐਚਓ ਗੁਰਵਿੰਦਰ ਸਿੰਘ ਨੇ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਸ਼ਿਕਾਇਤ ਨਹੀਂ ਮਿਲੀ ਹੈ। ਜੇਕਰ ਸ਼ਿਕਾਇਤ ਮਿਲਦੀ ਹੈ ਤਾਂ ਕਾਰਵਾਈ ਕੀਤੀ ਜਾਵੇਗੀ। ਸੰਤੋਖ ਸਿੰਘ ਕੋਲ ਪਹਿਲਾਂ ਹੀ ਗੰਨਮੈਨ ਹਨ।

ਸੰਤੋਖ ਸਿੰਘ ਸਾਲ 2021 ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਸਨ। 25 ਦਸੰਬਰ 2021 ਨੂੰ ਅੰਮ੍ਰਿਤਸਰ ‘ਚ ਸੰਤੋਖ ‘ਤੇ 2 ਅਣਪਛਾਤੇ ਵਿਅਕਤੀਆਂ ਨੇ ਹਮਲਾ ਕੀਤਾ ਸੀ। ਇਨ੍ਹਾਂ ਲੋਕਾਂ ਨੇ ਸੰਤੋਖ ‘ਤੇ ਗੋਲੀਆਂ ਚਲਾ ਦਿੱਤੀਆਂ। ਦੋਵੇਂ ਨੌਜਵਾਨ ਬਾਈਕ ‘ਤੇ ਸਵਾਰ ਹੋ ਕੇ ਆਏ ਸਨ। ਸੰਤੋਖ ਇਸ ਹਮਲੇ ਵਿੱਚ ਵਾਲ-ਵਾਲ ਬਚ ਗਿਆ। ਸੰਤੋਖ ਸਿੰਘ ਨੂੰ ਅਕਤੂਬਰ 2015 ਵਿੱਚ ਵੀ ਧਮਕੀ ਮਿਲੀ ਸੀ।

ਬਿਆਸ ਤੋਂ ਤਰਨਤਾਰਨ ਜਾਂਦੇ ਸਮੇਂ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਨੂੰ ਫੋਨ ਆਇਆ ਸੀ। ਗਾਲੀ-ਗਲੋਚ ਕਰਨ ਤੋਂ ਬਾਅਦ ਨੌਜਵਾਨਾਂ ਨੇ ਕਿਹਾ ਕਿ ਉਹ ਦਿਵਾਲੀ ਤੋਂ ਪਹਿਲਾਂ ਘਰ ‘ਚ ਦਾਖਲ ਹੋ ਕੇ ਕੁੱਟਮਾਰ ਕਰਨਗੇ। ਸੰਤੋਖ ਨੇ ਇਸ ਦੀ ਸ਼ਿਕਾਇਤ ਪੁਲੀਸ ਨੂੰ ਕੀਤੀ ਸੀ। ਜਦੋਂ ਜਾਂਚ ਸ਼ੁਰੂ ਕੀਤੀ ਗਈ ਤਾਂ ਪਤਾ ਲੱਗਿਆ ਕਿ ਉਸ ਨੂੰ ਧਮਕੀਆਂ ਦੇਣ ਵਾਲਿਆਂ ਵਿਚ ਉਸ ਦਾ ਪੁਰਾਣਾ ਗੰਨਮੈਨ ਵੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...