June 8, 2026, 5:34 pm
----------- Advertisement -----------
HomeNewsBreaking Newsਆਸਿਫ਼ ਅਲੀ ਜ਼ਰਦਾਰੀ ਹੋਣਗੇ ਪਾਕਿਸਤਾਨ ਦੇ 14ਵੇਂ ਰਾਸ਼ਟਰਪਤੀ, ਇਮਰਾਨ ਖਾਨ ਦੇ ਉਮੀਦਵਾਰ...

ਆਸਿਫ਼ ਅਲੀ ਜ਼ਰਦਾਰੀ ਹੋਣਗੇ ਪਾਕਿਸਤਾਨ ਦੇ 14ਵੇਂ ਰਾਸ਼ਟਰਪਤੀ, ਇਮਰਾਨ ਖਾਨ ਦੇ ਉਮੀਦਵਾਰ ਨੂੰ 230 ਵੋਟਾਂ ਨਾਲ ਹਰਾਇਆ

Published on

----------- Advertisement -----------

 ਆਸਿਫ਼ ਅਲੀ ਜ਼ਰਦਾਰੀ ਨੇ ਅੱਜ ਪਾਕਿਸਤਾਨ ਵਿੱਚ ਰਾਸ਼ਟਰਪਤੀ ਦੀ ਚੋਣ ਜਿੱਤ ਲਈ ਹੈ। ਜ਼ਰਦਾਰੀ ਪਾਕਿਸਤਾਨ ਦੇ 14ਵੇਂ ਰਾਸ਼ਟਰਪਤੀ ਬਣ ਗਏ ਹਨ। ਉਨ੍ਹਾਂ ਨੇ ਇਮਰਾਨ ਖਾਨ ਦੇ ਉਮੀਦਵਾਰ ਮਹਿਮੂਦ ਖਾਨ ਅਚਕਜ਼ਈ ਨੂੰ 230 ਵੋਟਾਂ ਨਾਲ ਹਰਾਇਆ। ਜ਼ਰਦਾਰੀ ਨੂੰ 411 ਵੋਟਾਂ ਮਿਲੀਆਂ, ਜਦਕਿ ਅਚਕਜ਼ਈ ਨੂੰ ਸਿਰਫ਼ 118 ਵੋਟਾਂ ਮਿਲੀਆਂ।

ਦੱਸ ਦਈਏ ਕਿ ਨਵਾਜ਼ ਦੀ ਪਾਰਟੀ ਪੀਐਮਐਲ-ਐਨ ਅਤੇ ਬਿਲਾਵਲ ਦੀ ਪਾਰਟੀ ਪੀਪੀਪੀ ਨੇ ਸਾਂਝੇ ਤੌਰ ’ਤੇ ਜ਼ਰਦਾਰੀ ਨੂੰ ਨਾਮਜ਼ਦ ਕੀਤਾ ਸੀ। ਉਹ ਸਾਲ 2008 ਵਿੱਚ ਰਾਸ਼ਟਰਪਤੀ ਵੀ ਬਣੇ ਸਨ। ਇਸ ਦੇ ਨਾਲ ਹੀ ਇਮਰਾਨ ਪੱਖੀ SIC ਪਾਰਟੀ ਨੇ ਅਚਕਜ਼ਈ ਨੂੰ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਬਣਾਇਆ ਸੀ। 

ਨਾਲ ਹੀ ਰਾਸ਼ਟਰਪਤੀ ਚੋਣ ਵਿੱਚ ਵੋਟਿੰਗ ਦੌਰਾਨ ਪਾਕਿਸਤਾਨ ਨੈਸ਼ਨਲ ਅਸੈਂਬਲੀ ਦੇ ਕੁਝ ਮੈਂਬਰਾਂ ਨੇ ਇਮਰਾਨ ਖ਼ਾਨ ਜ਼ਿੰਦਾਬਾਦ ਦੇ ਨਾਅਰੇ ਲਾਏ। ਹਾਲਾਂਕਿ, ਇਹ ਪਹਿਲਾਂ ਹੀ ਤੈਅ ਮੰਨਿਆ ਗਿਆ ਸੀ ਕਿ ਜ਼ਰਦਾਰੀ ਰਾਸ਼ਟਰਪਤੀ ਬਣ ਜਾਣਗੇ। 

ਜ਼ਰਦਾਰੀ ਨੂੰ ਆਪਣੀ ਪਾਰਟੀ ਪੀਪੀਪੀ ਤੋਂ ਇਲਾਵਾ ਨੈਸ਼ਨਲ ਅਸੈਂਬਲੀ ਵਿੱਚ ਨਵਾਜ਼ ਦੀ ਪਾਰਟੀ ਪੀਐਮਐਲ-ਐਨ ਅਤੇ 3 ਹੋਰ ਪਾਰਟੀਆਂ ਐਮਕਿਊਐਮ-ਪੀ, ਬੀਏਪੀ, ਆਈਪੀਪੀ ਦਾ ਸਮਰਥਨ ਹਾਸਲ ਹੈ। ਇਸ ਦੇ ਨਾਲ ਹੀ ਮੌਲਾਨਾ ਫਜ਼ਲ-ਉਰ-ਰਹਿਮਾਨ ਦੀ ਜੇਯੂਆਈ-ਐੱਫ ਪਾਰਟੀ ਆਮ ਚੋਣਾਂ ‘ਚ ਧਾਂਦਲੀ ਦਾ ਦੋਸ਼ ਲਗਾਉਂਦੇ ਹੋਏ ਸੰਸਦ ਨਾਲ ਜੁੜੀਆਂ ਸਾਰੀਆਂ ਚੋਣਾਂ ਦਾ ਬਾਈਕਾਟ ਕਰ ਰਹੀ ਹੈ। ਅਜਿਹੇ ‘ਚ ਉਨ੍ਹਾਂ ਨੇ ਰਾਸ਼ਟਰਪਤੀ ਚੋਣਾਂ ‘ਚ ਹਿੱਸਾ ਨਹੀਂ ਲਿਆ।

ਦੱਸਣਯੋਗ ਹੈ ਕਿ ਪਾਕਿਸਤਾਨ ਵਿੱਚ ਪ੍ਰਧਾਨ ਮੰਤਰੀ ਵਾਂਗ ਰਾਸ਼ਟਰਪਤੀ ਬਣਨ ਲਈ ਉਮੀਦਵਾਰ ਦਾ ਮੁਸਲਮਾਨ ਹੋਣਾ ਲਾਜ਼ਮੀ ਹੈ। ਇਸ ਚੋਣ ਵਿਚ ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ (ਸੰਸਦ) ਦੇ ਮੈਂਬਰਾਂ ਅਤੇ ਪਾਕਿਸਤਾਨ ਦੇ ਰਾਜਾਂ ਤੋਂ ਚੁਣੇ ਗਏ ਮੈਂਬਰਾਂ ਨੇ ਆਪਣੀ ਵੋਟ ਪਾਈ। ਚੋਣਾਂ ਲਈ ਵੋਟਿੰਗ ਸਵੇਰੇ 10:30 ਵਜੇ ਸ਼ੁਰੂ ਹੋਈ, ਜੋ ਸ਼ਾਮ 4:30 ਵਜੇ ਤੱਕ ਜਾਰੀ ਰਹੀ।

ਰਾਸ਼ਟਰਪਤੀ ਚੋਣਾਂ ਲਈ ਗੁਪਤ ਮਤਦਾਨ ਰਾਹੀਂ ਵੋਟਿੰਗ ਹੋਈ। ਪਾਕਿਸਤਾਨੀ ਮੀਡੀਆ ਦ ਡਾਨ ਮੁਤਾਬਕ ਨਵੇਂ ਰਾਸ਼ਟਰਪਤੀ ਐਤਵਾਰ ਨੂੰ ਸਹੁੰ ਚੁੱਕਣਗੇ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਆਰਿਫ ਅਲਵੀ ਨੂੰ ਗਾਰਡ ਆਫ ਆਨਰ ਦੇ ਨਾਲ ਅਹੁਦੇ ਤੋਂ ਵਿਦਾਈ ਦਿੱਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...