November 18, 2026, 10:54 pm
----------- Advertisement -----------
HomeNewsBreaking Newsਚੰਡੀਗੜ੍ਹ ਭਾਜਪਾ ਨੂੰ ਵੱਡਾ ਝਟਕਾ ! ਬੀਜੇਪੀ 'ਚ ਸ਼ਾਮਲ ਹੋਈਆਂ ਦੋਵਾਂ ਕੌਂਸਲਰਾਂ...

ਚੰਡੀਗੜ੍ਹ ਭਾਜਪਾ ਨੂੰ ਵੱਡਾ ਝਟਕਾ ! ਬੀਜੇਪੀ ‘ਚ ਸ਼ਾਮਲ ਹੋਈਆਂ ਦੋਵਾਂ ਕੌਂਸਲਰਾਂ ਨੇ ਕੀਤੀ ਘਰ ਵਾਪਸੀ

Published on

----------- Advertisement -----------
  • ਨੇਹਾ ਮੁਸਾਵਤ ਵਾਰਡ ਨੰਬਰ-19 ਅਤੇ ਪੂਨਮ ਕੁਮਾਰੀ ਵਾਰਡ ਨੰਬਰ-16 ਤੋਂ ਕੌਂਸਲਰ ਹੈ
  • ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਘੁੰਮਣ ਅਤੇ ‘ਆਪ’ ਚੰਡੀਗੜ੍ਹ ਦੇ ਸਹਿ-ਇੰਚਾਰਜ ਸੰਨੀ ਆਹਲੂਵਾਲੀਆ ਨੇ ਦੋਵਾਂ ਦੀ ਕਰਵਾਈ ਘਰ ਵਾਪਸੀ
  • ਹੁਣ ਇੰਡੀਆ ਅਲਾਇੰਸ ਦੇ ਚੰਡੀਗੜ੍ਹ ਵਿੱਚ ਕੁੱਲ 19 ਕੌਂਸਲਰ ਹਨ, ਨਗਰ ਨਿਗਮ ਵਿੱਚ ਬਹੁਮਤ ਲਈ ਲੋੜੀਂਦੀ ਗਿਣਤੀ ਵੀ 19 ਹੈ

ਚੰਡੀਗੜ੍ਹ, 10 ਮਾਰਚ 2024 – ਚੰਡੀਗੜ੍ਹ ਮੇਅਰ ਚੋਣਾਂ ‘ਤੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਠੀਕ ਪਹਿਲਾਂ ਭਾਜਪਾ ‘ਚ ਸ਼ਾਮਲ ਹੋਈਆਂ ਆਮ ਆਦਮੀ ਪਾਰਟੀ (ਆਪ) ਦੀ ਕੌਂਸਲਰ ਪੂਨਮ ਅਤੇ ਨੇਹਾ ਮੁਸਾਵਤ ਮੁੜ ‘ਆਪ’ ‘ਚ ਸ਼ਾਮਲ ਹੋ ਗਈਆਂ ਹਨ।

ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਅਤੇ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਸਹਿ-ਇੰਚਾਰਜ ਡਾ ਸੰਨੀ ਸਿੰਘ ਆਹਲੂਵਾਲੀਆ ਨੇ ਰਸਮੀ ਤੌਰ ‘ਤੇ ਦੋਵਾਂ ਕੌਂਸਲਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਕੇ ਘਰ ਵਾਪਸੀ ਕਰਵਾਈ।

ਨੇਹਾ ਮੁਸਾਵਤ ਵਾਰਡ ਨੰਬਰ 19 ਅਤੇ ਪੂਨਮ ਕੁਮਾਰੀ ਵਾਰਡ ਨੰਬਰ 16 ਤੋਂ ਕੌਂਸਲਰ ਹਨ। ਇਹ ਦੋਵੇਂ 2021 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਜਿੱਤ ਕੇ ਕੌਂਸਲਰ ਬਣੇ ਸਨ।

ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਕੌਂਸਲਰ ਨੇਹਾ ਮੁਸੱਬਤ ਨੇ ਕਿਹਾ ਕਿ ਇਕੱਠੇ ਰਹਿਣ ਨਾਲ ਘਰ ਵਿੱਚ ਵੀ ਝਗੜੇ ਹੁੰਦੇ ਹਨ। ਇੱਥੇ ਵੀ ਅਜਿਹਾ ਹੀ ਹੋਇਆ। ਪਰ ਹੁਣ ਅਸੀਂ ਸਾਰੀਆਂ ਪੁਰਾਣੀਆਂ ਗੱਲਾਂ ਭੁੱਲ ਕੇ ਘਰ ਵਾਪਸ ਜਾਣ ਦਾ ਫੈਸਲਾ ਕੀਤਾ ਹੈ। ਕੌਂਸਲਰ ਪੂਨਮ ਨੇ ਕਿਹਾ ਕਿ ਹੁਣ ਉਨ੍ਹਾਂ ਨੂੰ ਕੋਈ ਪਰੇਸ਼ਾਨੀ ਨਹੀਂ ਹੈ। ਪਾਰਟੀ ਵਿੱਚ ਘਰ ਵਾਪਸੀ ਕੇ ਉਹ ਬਹੁਤ ਖੁਸ਼ ਹਨ।

ਦੋਵਾਂ ਕੌਂਸਲਰਾਂ ਦੀ ਵਾਪਸੀ ਤੋਂ ਬਾਅਦ ਹੁਣ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਦੀ ਗਿਣਤੀ 12 ਹੋ ਗਈ ਹੈ। ਕਾਂਗਰਸ ਦੇ 7 ਕੌਂਸਲਰ ਹਨ। ਦੋਵੇਂ ਪਾਰਟੀਆਂ ਮਿਲ ਕੇ, ਇੰਡੀਆ ਅਲਾਇੰਸ ਕੋਲ ਹੁਣ 19 ਕੌਂਸਲਰ ਹਨ ਅਤੇ ਚੰਡੀਗੜ੍ਹ ਨਗਰ ਨਿਗਮ ਵਿੱਚ ਬਹੁਮਤ ਲਈ ਲੋੜੀਂਦੀ ਗਿਣਤੀ ਵੀ 19 ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...