June 24, 2026, 11:41 pm
----------- Advertisement -----------
HomeNewsBreaking Newsਮੂਸੇਵਾਲਾ ਦੀ ਮਾਂ ਚਰਨ ਕੌਰ ਹਸਪਤਾਲ 'ਚ ਦਾਖਲ, IVF ਤਕਨੀਕ ਨਾਲ ਦੇਣਗੇ...

ਮੂਸੇਵਾਲਾ ਦੀ ਮਾਂ ਚਰਨ ਕੌਰ ਹਸਪਤਾਲ ‘ਚ ਦਾਖਲ, IVF ਤਕਨੀਕ ਨਾਲ ਦੇਣਗੇ ਬੱਚੇ ਨੂੰ ਜਨਮ

Published on

----------- Advertisement -----------

ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਘਰ ਕਦੇ ਵੀ ਖੁਸ਼ੀ ਆ ਸਕਦੀ ਹੈ। ਸਿੱਧੂ ਦੀ ਗਰਭਵਤੀ ਮਾਤਾ ਚਰਨ ਕੌਰ ਨੂੰ ਚੰਡੀਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਹ ਜੁੜਵਾਂ ਬੱਚਿਆਂ ਨੂੰ ਜਨਮ ਦੇ ਸਕਦੀ ਹੈ। ਸਿੱਧੂ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰ ਕਾਫੀ ਇਕੱਲੇ ਰਹਿ ਗਏ ਸਨ। ਕਿਉਂਕਿ ਸਿੱਧੂ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ। 

ਦੱਸ ਦਈਏ ਕਿ ਇਸ ਲਈ ਮਾਤਾ ਚਰਨ ਕੌਰ ਨੇ ਇਨ ਵਿਟਰੋ ਫਰਟੀਲਾਈਜੇਸ਼ਨ (ਆਈਵੀਐਫ) ਤਕਨੀਕ ਦਾ ਸਹਾਰਾ ਲਿਆ ਹੈ। ਹਾਲਾਂਕਿ ਪਰਿਵਾਰਕ ਸੂਤਰਾਂ ਨੇ ਇਸ ਨੂੰ ਰੁਟੀਨ ਚੈਕਅੱਪ ਦੱਸਿਆ ਹੈ।

 ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਨੇ 2022 ਵਿੱਚ ਮਾਨਸਾ ਤੋਂ ਕਾਂਗਰਸ ਦੀ ਟਿਕਟ ‘ਤੇ ਚੋਣ ਲੜੀ ਸੀ। ਇਸ ਦੌਰਾਨ ਉਨ੍ਹਾਂ ਦੀ ਮਾਤਾ ਚਰਨ ਕੌਰ ਨੇ ਕਵਰਿੰਗ ਉਮੀਦਵਾਰ ਵਜੋਂ ਹਲਫ਼ਨਾਮਾ ਭਰਿਆ ਸੀ। ਉਦੋਂ ਚਰਨ ਕੌਰ ਨੇ ਆਪਣੀ ਉਮਰ 56 ਸਾਲ ਦੱਸੀ ਸੀ। ਇਸ ਅਨੁਸਾਰ ਉਸ ਦੀ ਉਮਰ ਹੁਣ ਲਗਭਗ 58 ਸਾਲ ਅਤੇ ਪਿਤਾ ਬਲਕੌਰ ਸਿੰਘ ਦੀ ਉਮਰ 60 ਸਾਲ ਦੇ ਕਰੀਬ ਹੈ। 

29 ਮਈ 2022 ਦੀ ਸ਼ਾਮ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਮੂਸੇਵਾਲਾ ਨੂੰ 6 ਸ਼ੂਟਰਾਂ ਨੇ ਗੋਲੀ ਮਾਰ ਦਿੱਤੀ ਸੀ। ਮੂਸੇਵਾਲਾ ਉਦੋਂ 28 ਸਾਲ ਦੇ ਸਨ। ਇਸ ਕਤਲ ਦੀ ਜ਼ਿੰਮੇਵਾਰੀ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਹੈ। ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਇਸ ਸਾਰੀ ਸਾਜ਼ਿਸ਼ ਨੂੰ ਅੰਜਾਮ ਦਿੱਤਾ। ਪੁਲਿਸ ਨੇ ਇਸ ਮਾਮਲੇ ਵਿੱਚ 35 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਇਨ੍ਹਾਂ ‘ਚੋਂ 4 ਦੀ ਮੌਤ ਹੋ ਚੁੱਕੀ ਹੈ। ਕਤਲ ਤੋਂ ਬਾਅਦ ਤੋਂ ਹੀ ਮਾਪੇ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਸੰਘਰਸ਼ ਕਰ ਰਹੇ ਹਨ। ਉਹ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਲਗਾਤਾਰ ਘੇਰ ਰਹੇ ਹਨ। 

ਸਿੱਧੂ ਮੂਸੇਵਾਲਾ ਦਾ ਪਹਿਲਾ ਡੈਬਿਊ ਗੀਤ 2017 ਵਿੱਚ G-Wagon ਸੀ। ਹਾਲਾਂਕਿ, ਉਨ੍ਹਾਂ ਨੂੰ ‘ਸੋ ਹਾਈ’ ਗੀਤ ਤੋਂ ਪ੍ਰਸਿੱਧੀ ਮਿਲੀ। 2018 ਵਿੱਚ, ਉਹਨਾਂ ਦਾ ਗੀਤ PBX1 ਬਿਲਬੋਰਡ ਕੈਨੇਡੀਅਨ ਐਲਬਮਾਂ ਦੀ ਸੂਚੀ ਵਿੱਚ 66ਵੇਂ ਨੰਬਰ ‘ਤੇ ਸੀ।

ਇਸ ਤੋਂ ਇਲਾਵਾ ਉਸਦਾ ਗੀਤ 295 18 ਜੂਨ 2022 ਨੂੰ ਬਿਲਬੋਰਡ ਗਲੋਬਲ 200 ਵਿੱਚ 154ਵੇਂ ਰੈਂਕ ‘ਤੇ ਪਹੁੰਚ ਗਿਆ। ਜਦੋਂ 2022 ‘ਚ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ, ਉਸ ਸਮੇਂ ਯੂਟਿਊਬ ‘ਤੇ ਉਨ੍ਹਾਂ ਦੇ ਕਰੀਬ 11 ਮਿਲੀਅਨ ਸਬਸਕ੍ਰਾਈਬਰ ਸਨ। ਉਸਦੀ ਮੌਤ ਤੋਂ ਬਾਅਦ ਡੇਢ ਸਾਲ ਵਿੱਚ ਸਬਸਕ੍ਰਾਈਬਰ ਦੁੱਗਣੇ ਤੋਂ ਵੀ ਵੱਧ ਹੋ ਗਏ ਹਨ। ਹੁਣ ਉਸਦੇ ਸਬਸਕ੍ਰਾਈਬਰਾਂ ਦੀ ਗਿਣਤੀ 23.4 ਮਿਲੀਅਨ ਹੈ। ਇਸ ਦੇ ਨਾਲ ਹੀ ਇੰਸਟਾਗ੍ਰਾਮ ‘ਤੇ ਉਸ ਦੇ 14.4 ਮਿਲੀਅਨ ਫਾਲੋਅਰਜ਼ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...