June 10, 2026, 10:16 am
----------- Advertisement -----------
HomeNewsBreaking Newsਇਟਲੀ 'ਚ ਕਰੰਟ ਲੱਗਣ ਕਾਰਣ ਪੰਜਾਬੀ ਨੌਜਵਾਨ ਦੀ ਮੌ. ਤ

ਇਟਲੀ ‘ਚ ਕਰੰਟ ਲੱਗਣ ਕਾਰਣ ਪੰਜਾਬੀ ਨੌਜਵਾਨ ਦੀ ਮੌ. ਤ

Published on

----------- Advertisement -----------

ਇਟਲੀ ‘ਚ ਬਿਜਲੀ ਦਾ ਝਟਕਾ ਲੱਗਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਬਟਾਲਾ ਦੇ ਪਿੰਡ ਤਤਾਲਾ ਦੇ ਰਹਿਣ ਵਾਲੇ 27 ਸਾਲਾ ਪਰਮਪ੍ਰੀਤ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ 20 ਸਾਲ ਪਹਿਲਾਂ ਵਿਦੇਸ਼ ਗਿਆ ਸੀ। ਪਰਮਪ੍ਰੀਤ ਦਾ ਉਥੇ ਵਿਆਹ ਹੋ ਗਿਆ। ਮ੍ਰਿਤਕ ਦੋ ਬੱਚਿਆਂ ਦਾ ਪਿਤਾ ਸੀ। 

ਦੱਸ ਦਈਏ ਕਿ ਮ੍ਰਿਤਕ ਇੱਕ ਡੇਅਰੀ ਫਾਰਮ ਵਿੱਚ ਕੰਮ ਕਰਦਾ ਸੀ। ਮ੍ਰਿਤਕ ਦੇ ਮਾਤਾ-ਪਿਤਾ 2 ਦਿਨਾਂ ਬਾਅਦ ਉਸ ਨੂੰ ਮਿਲਣ ਜਾ ਰਹੇ ਸਨ। ਫਿਲਹਾਲ ਬਿਜਲੀ ਦਾ ਕਰੰਟ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

 ਮ੍ਰਿਤਕ ਦੇ ਚਾਚੇ ਨੇ ਦੱਸਿਆ ਕਿ ਪਰਮਪ੍ਰੀਤ ਕਰੀਬ 20 ਸਾਲ ਪਹਿਲਾਂ ਇਟਲੀ ਗਿਆ ਸੀ।ਉਹ ਛੋਟੀ ਉਮਰ ਵਿੱਚ ਹੀ ਚਲਾ ਗਿਆ ਸੀ, ਪਰਮਪ੍ਰੀਤ ਨੇ ਉਥੋਂ ਹੀ ਵਿੱਦਿਆ ਪ੍ਰਾਪਤ ਕਰਕੇ ਉਥੇ ਹੀ ਵਿਆਹ ਕਰਵਾ ਲਿਆ।ਹੁਣ ਉਸਦੇ ਦੋ ਬੱਚੇ ਹਨ ਅਤੇ ਉਹ ਡੇਅਰੀ ਫਾਰਮ ‘ਤੇ ਕੰਮ ਕਰਦਾ ਹੈ। 

ਜਾਣਕਾਰੀ ਮਿਲੀ ਹੈ ਕਿ ਕੱਲ੍ਹ ਪਰਮਪ੍ਰੀਤ ਦੀ ਛੁੱਟੀ ਸੀ, ਛੁੱਟੀ ਹੋਣ ਦੇ ਬਾਵਜੂਦ ਉਸ ਦੇ ਬੌਸ ਨੇ ਪਰਮਪ੍ਰੀਤ ਨੂੰ ਸਪੈਸ਼ਲ ਫ਼ੋਨ ਕਰਕੇ 10-15 ਮਿੰਟ ਕੰਮ ਕਰਨ ਲਈ ਕਿਹਾ। ਪਰਮਪ੍ਰੀਤ ਜਦੋਂ ਟਰੱਕ ਵਿੱਚੋਂ ਸਾਮਾਨ ਕੱਢ ਰਿਹਾ ਸੀ ਤਾਂ ਉਸ ਨੂੰ ਅਚਾਨਕ ਕਰੰਟ ਲੱਗ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...