November 18, 2026, 10:42 pm
----------- Advertisement -----------
HomeNewsLatest Newsਮੋਹਾਲੀ ਪੁਲਿਸ ਵੱਲੋ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼, ਗਿਰੋਹ ਦੇ 7 ਮੈਂਬਰ...

ਮੋਹਾਲੀ ਪੁਲਿਸ ਵੱਲੋ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼, ਗਿਰੋਹ ਦੇ 7 ਮੈਂਬਰ 47 ਵਾਹਨਾਂ ਸਮੇਤ ਕਾਬੂ

Published on

----------- Advertisement -----------

ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲਾ ਪੁਲਿਸ ਮੋਹਾਲੀ ਵੱਲੋ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼੍ਰੀਮਤੀ ਜੋਯਤੀ ਯਾਦਵ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ ਸ: ਹਰਸਿਮਰਨ ਸਿੰਘ, ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਦੀ ਨਿਗਰਾਨੀ ਹੇਠ ਇੰਸ: ਹਰਮਿੰਦਰ ਸਿੰਘ, ਇੰਚਾਰਜ ਸੀ.ਆਈ.ਏ ਸਟਾਫ, ਕੈਂਪ ਖਰੜ੍ਹ, ਮੋਹਾਲੀ ਦੀ ਟੀਮ ਵੱਲੋ 11 ਮੈਂਬਰੀ ਵਾਹਨ ਚੋਰ ਗਿਰੋਹ 07 ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਹਿੰਗੇ ਭਾਅ ਦੇ 47 ਮੋਟਰਸਾਈਕਲ ਬ੍ਰਾਮਦ ਕਰਨ ਵਿੱਚ ਅਹਿਮ ਸਫਲਤਾ ਹਾਸਲ ਕੀਤੀ ਗਈ ਹੈ।

ਡਾ: ਗਰਗ ਨੇ ਜਾਣਕਾਰੀ ਦਿੰਦੇ ਹੋਏ ਅੱਗੇ ਦੱਸਿਆ ਕਿ ਮਿਤੀ 01.03.2024 ਨੂੰ ਸੀ.ਆਈ.ਏ ਸਟਾਫ ਮੋਹਾਲੀ ਦੀ ਟੀਮ ਨੂੰ ਮੁਖਬਰ ਖਾਸ ਵੱਲੋਂ ਇਤਲਾਹ ਦਿੱਤੀ ਗਈ ਸੀ ਕਿ ਹਰਮੀਤ ਸਿੰਘ ਪੁੱਤਰ ਜਗਰੂਪ ਸਿੰਘ ਵਾਸੀ ਪਿੰਡ ਬਰਵਾਲਾ, ਜਿਲਾ ਲੁਧਿਆਣਾ ਅਤੇ ਗੁਰਪ੍ਰਤਾਪ ਸਿੰਘ ਪੁੱਤਰ ਜਸਪ੍ਰੀਤ ਸਿੰਘ ਵਾਸੀ ਵਾਰਡ ਨੰ: 8 ਬਿਲਾਸਪੁਰ ਰੋਡ ਖਮਾਣੋਂ, ਜਿਲਾ ਫਤਿਹਗੜ ਸਾਹਿਬ ਜੋ ਕਿ ਆਪਣੇ ਹੋਰ ਕਈ ਸਾਥੀਆਂ ਨਾਲ ਮਿਲਕੇ ਮੋਹਾਲ਼ੀ, ਖਰੜ੍ਹ ਅਤੇ ਚੰਡੀਗੜ੍ਹ ਏਰੀਆ ਵਿੱਚੋਂ ਮਹਿੰਗੇ ਮੋਟਰਸਾਈਕਲ ਚੋਰੀ ਕਰਦੇ ਹਨ ਅਤੇ ਚੋਰੀ ਕੀਤੇ ਮੋਟਰਸਾਈਕਲਾਂ ਨੂੰ ਅੱਗੇ ਜਾਅਲੀ ਨੰਬਰ ਪਲੇਟਾਂ ਲਗਾਕੇ ਵੇਚ ਦਿੰਦੇ ਹਨ। ਜਿਨਾਂ ਵਿਰੁੱਧ ਕਾਰਵਾਈ ਕਰਦੇ ਹੋਏ ਮੁਕੱਦਮਾ ਨੰਬਰ: 59 ਮਿਤੀ 01.03.2024 ਅ/ਧ 379,473,411 ਆਈ.ਪੀ.ਸੀ., ਥਾਣਾ ਸਿਟੀ ਖਰੜ੍ਹ, ਐਸ.ਏ.ਐਸ ਨਗਰ ਦਰਜ ਰਜਿਸਟਰਡ ਕੀਤਾ ਗਿਆ।

ਮੁਕੱਦਮਾ ਦੀ ਮੁੱਢਲੀ ਤਫਤੀਸ਼ ਤੋ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਹਰਮਨਜੋਤ ਸਿੰਘ ਜੋ ਕਿ ਮੋਟਰਸਾਈਕਲ ਮਕੈਨਿਕ ਵੀ ਹੈ ਅਤੇ ਦੋਸ਼ੀ ਅਮਨਿੰਦਰ ਸਿੰਘ ਉਰਫ ਡਾਂਗੀ ਉਰਫ ਰੋਹਿਤ, ਜੋ ਕਿ ਚਾਬੀਆਂ ਬਣਾਉਣ ਦਾ ਕੰਮ ਕਰਦਾ ਹੈ। ਦੋਸ਼ੀਆਨ ਦੀ ਪੁੱਛਗਿੱਛ ਤੋਂ ਇਹ ਵੀ ਖੁਲਾਸਾ ਹੋਇਆ ਕਿ ਦੋਸ਼ੀ ਮੋਹਾਲ਼ੀ, ਖਰੜ੍ਹ ਅਤੇ ਚੰਡੀਗੜ੍ਹ ਏਰੀਆ ਵਿੱਚ ਮੋਟਰਸਾਈਕਲ ਚੋਰੀ ਕਰਨ ਲਈ ਆਪਣੀਆਂ ਅਲੱਗ ਅਲੱਗ ਕਾਰਾਂ ਵਿੱਚ ਆਉਂਦੇ ਸਨ ਅਤੇ ਇੱਕੋ ਸਮੇਂ ਕਈ-ਕਈ ਮੋਟਰਸਾਈਕਲ ਚੋਰੀ ਕਰਕੇ ਲੈ ਜਾਂਦੇ ਸਨ। ਦੋਸ਼ੀਆਨ ਨੇ ਪੁੱਛਗਿੱਛ ਦੌਰਾਨ ਇਹ ਵੀ ਮੰਨਿਆ ਕਿ ਬ੍ਰਾਮਦ ਕੀਤੇ ਮੋਟਰਸਾਈਕਲਾਂ ਵਿੱਚੋਂ 02 ਮੋਟਰਸਾਈਕਲ ਉਹਨਾਂ ਨੇ ਮਨਾਲ਼ੀ, ਹਿਮਾਚਲ ਪ੍ਰਦੇਸ਼ ਘੁੰਮਣ ਗਏ ਸਮੇਂ, ਵਾਪਸੀ ਤੇ ਚੋਰੀ ਕਰਕੇ ਲਿਆਂਦੇ ਸਨ। ਬ੍ਰਾਮਦ ਕੀਤੇ ਮੋਟਰਸਾਈਕਲਾਂ ਤੋਂ ਇਲਾਵਾ ਇੱਕ ਕੇ.ਟੀ.ਐਮ., ਇੱਕ ਬੁਲਟ ਅਤੇ ਦੋ ਸਪਲੈਂਡਰ ਮੋਟਰਸਾਈਕਲ ਜਿਲਾ ਫਤਿਹਗੜ ਸਾਹਿਬ ਵਿਖੇ ਵੱਖ-ਵੱਖ ਥਾਣਿਆਂ ਵਿੱਚ ਦੋਸ਼ੀਆਨ ਦਾ ਚੋਰੀ ਦੇ ਮੋਟਰਸਾਈਕਲਾਂ ਦਾ ਚਲਾਣ ਹੋਣ ਕਰਕੇ ਅ/ਧ 207 ਮੋਟਰ ਵਹੀਕਲ ਐਕਟ ਤਹਿਤ ਬੰਦ ਹਨ। ਜਿਨਾਂ ਨੂੰ ਵੀ ਮੁਕੱਦਮਾ ਵਿੱਚ ਕਬਜਾ ਪੁਲਿਸ ਵਿੱਚ ਲਿਆ ਜਾ ਰਿਹਾ ਹੈ। ਦੋਸ਼ੀ ਪੁਲਿਸ ਰਿਮਾਂਡ ਅਧੀਨ ਹਨ, ਜਿਨਾਂ ਪਾਸੋਂ ਹੋਰ ਵੀ ਮੋਟਰਸਾਈਕਲ ਬਰਾਮਦ ਹੋਣ ਦੀ ਸੰਭਾਵਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...