November 18, 2026, 10:42 pm
----------- Advertisement -----------
HomeNewsLatest Newsਲੁਧਿਆਣਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਵਿਭਾਗ ਦੀ ਬੁਲਾਈ ਅਹਿਮ...

ਲੁਧਿਆਣਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਵਿਭਾਗ ਦੀ ਬੁਲਾਈ ਅਹਿਮ ਮੀਟਿੰਗ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਅਤੇ ਪੁਲਿਸ ਕਮਿਸ਼ਨਰਾਂ ਨਾਲ ਮੀਟਿੰਗ ਕਰਨ ਜਾ ਰਹੇ ਹਨ। ਜਾਣਕਾਰੀ ਮੁਤਾਬਿਕ ਇਹ ਮੀਟਿੰਗ ਲੁਧਿਆਣਾ ਵਿਖੇ ਹੋਵੇਗੀ। ਇਸ ਮੀਟਿੰਗ ਵਿੱਚ ਸਾਰੇ ਆਈਜੀ ਅਤੇ ਡੀਜੀ ਰੈਂਕ ਦੇ ਅਧਿਕਾਰੀ ਮੌਜੂਦ ਰਹਿਣਗੇ। ਇਹ ਮੀਟਿੰਗ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਹੋਣ ਜਾ ਰਹੀ ਹੈ। ਮੀਟਿੰਗ ਦਾ ਸਮਾਂ ਸਵੇਰੇ 11 ਵਜੇ ਰੱਖਿਆ ਗਿਆ ਹੈ। ਮੀਟਿੰਗ ਵਿੱਚ ਸ਼ਾਮਲ ਹੋਣ ਲਈ ਸਾਰੇ ਸੀਨੀਅਰ ਅਧਿਕਾਰੀ ਲੁਧਿਆਣਾ ਪੁੱਜਣੇ ਸ਼ੁਰੂ ਹੋ ਗਏ ਹਨ।
ਦੱਸ ਦਈਏ ਕਿ ਚੋਣ ਕਮਿਸ਼ਨ ਵੀ ਸੂਬੇ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਗੰਭੀਰ ਹੈ। ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ) ਦੀਆਂ 25 ਕੰਪਨੀਆਂ ਰਾਜ ਵਿੱਚ ਪਹਿਲਾਂ ਹੀ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਕੰਪਨੀਆਂ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੀਆਂ 5 ਕੰਪਨੀਆਂ, ਸੀਮਾ ਸੁਰੱਖਿਆ ਬਲ (ਬੀਐਸਐਫ) ਦੀਆਂ 15 ਕੰਪਨੀਆਂ ਅਤੇ ਇੰਡੋ-ਤਿੱਬਤੀ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ 5 ਕੰਪਨੀਆਂ ਸ਼ਾਮਲ ਹਨ। ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਦਾ ਕਹਿਣਾ ਹੈ ਕਿ ਇਹ ਸੁਰੱਖਿਆ ਬਲ ਸੂਬੇ ਦੇ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੇ ਜਾ ਰਹੇ ਹਨ, ਤਾਂ ਜੋ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕੀਤਾ ਜਾ ਸਕੇ। ਇਸ ਦੇ ਨਾਲ ਹੀ ਸਾਰੀਆਂ ਸੰਵੇਦਨਸ਼ੀਲ ਥਾਵਾਂ ਦੀ ਮੈਪਿੰਗ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...