November 18, 2026, 8:01 pm
----------- Advertisement -----------
HomeNewsBreaking Newsਛੋਟੇ ਭਰਾ ਨੇ ਕੀਤਾ ਵੱਡੇ ਭਰਾ ਦਾ ਕ+ਤਲ: ਤੇ+ਜ਼ਧਾਰ ਹਥਿਆਰ ਨਾਲ ਵੱਢਿਆ...

ਛੋਟੇ ਭਰਾ ਨੇ ਕੀਤਾ ਵੱਡੇ ਭਰਾ ਦਾ ਕ+ਤਲ: ਤੇ+ਜ਼ਧਾਰ ਹਥਿਆਰ ਨਾਲ ਵੱਢਿਆ ਗਲਾ

Published on

----------- Advertisement -----------

ਹੁਸ਼ਿਆਰਪੁਰ, 13 ਮਾਰਚ 2024 – ਹੁਸ਼ਿਆਰਪੁਰ ਦੇ ਹਲਕਾ ਗੜ੍ਹਦੀਵਾਲਾ ਦੇ ਨਜ਼ਦੀਕ ਪੈਂਦੇ ਪਿੰਡ ਰਾਮਦਾਸਪੁਰ ‘ਚ ਛੋਟੇ ਭਰਾ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਵੱਡੇ ਭਰਾ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮਨਜੋਤ ਸਿੰਘ ਦਾ ਉਸ ਦੇ ਛੋਟੇ ਭਰਾ ਮਨਪ੍ਰੀਤ ਸਿੰਘ ਨੇ ਮੰਗਲਵਾਰ ਦੇਰ ਰਾਤ ਤੇਜ਼ਧਾਰ ਹਥਿਆਰਾਂ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ। ਘਟਨਾ ਤੋਂ ਬਾਅਦ ਕਿਸੇ ਨੂੰ ਕਾਤਲ ‘ਤੇ ਸ਼ੱਕ ਨਾ ਹੋਵੇ, ਇਸ ਲਈ ਦੋਸ਼ੀ ਨੇ ਪਿੰਡ ਦੇ ਸਰਪੰਚ ਸ਼ਮਿੰਦਰ ਸਿੰਘ ਨੂੰ ਫੋਨ ‘ਤੇ ਦੱਸਿਆ ਕਿ ਕੁਝ ਅਣਪਛਾਤੇ ਵਿਅਕਤੀ ਉਸ ਦੇ ਘਰ ‘ਚ ਦਾਖਲ ਹੋਏ ਹਨ। ਜਿਸ ’ਤੇ ਸਰਪੰਚ ਨੇ ਤੁਰੰਤ ਮਾਮਲੇ ਦੀ ਸੂਚਨਾ ਗੜ੍ਹਦੀਵਾਲਾ ਪੁਲੀਸ ਨੂੰ ਦਿੱਤੀ।

ਜਦੋਂ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸਰਪੰਚ ਨੂੰ ਘਰ ਲਿਜਾਇਆ ਗਿਆ ਤਾਂ ਘਰ ਦੀਆਂ ਸਾਰੀਆਂ ਲਾਈਟਾਂ ਬੰਦ ਸਨ ਅਤੇ ਘਰ ਦੇ ਮੁੱਖ ਗੇਟ ਨੂੰ ਤਾਲਾ ਲੱਗਿਆ ਹੋਇਆ ਸੀ। ਜਦੋਂ ਪੁਲੀਸ ਨੇ ਕਮਰੇ ਅੰਦਰ ਜਾ ਕੇ ਦੇਖਿਆ ਤਾਂ ਮਨਜੋਤ ਸਿੰਘ ਦੀ ਗਰਦਨ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਗਿਆ ਸੀ ਤੇ ਉਸ ਦੀ ਮੌਤ ਹੋ ਚੁੱਕੀ ਸੀ। ਦੋਵੇਂ ਭਰਾ ਮਰਹੂਮ ਨੰਬਰਦਾਰ ਹਰਭਜਨ ਸਿੰਘ ਦੀ ਪਤਨੀ ਅਤੇ ਆਪਣੀ ਦਾਦੀ ਨਰਜਨ ਕੌਰ ਕੋਲ ਰਹਿ ਰਹੇ ਸਨ।

ਕਤਲ ਦੀ ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਟਾਂਡਾ ਹਰਜੀਤ ਸਿੰਘ ਰੰਧਾਵਾ, ਐਸਐਚਓ ਇੰਸਪੈਕਟਰ ਹਰਦੇਵਪ੍ਰੀਤ ਸਿੰਘ ਮੌਕੇ ’ਤੇ ਪੁੱਜੇ। ਨੇ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਦੋਸ਼ੀ ਭਰਾ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...

ਸ਼ੈਰੀ ਮਾਨ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਗਾਣਿਆਂ ‘ਤੇ ਸਖਤੀ, ਪੰਜਾਬ ਬਾਲ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ

ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ ਨੂੰ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਵਰਲਡ...