August 4, 2026, 12:02 am
----------- Advertisement -----------
HomeNewsBreaking News23 ਕੁੱਤਿਆਂ ਦੀਆਂ ਨਸਲਾਂ ਦੇ ਆਯਾਤ-ਪ੍ਰਜਨਨ 'ਤੇ ਲਗਾਈ ਜਾ ਸਕਦੀ ਹੈ ਪਾਬੰਦੀ

23 ਕੁੱਤਿਆਂ ਦੀਆਂ ਨਸਲਾਂ ਦੇ ਆਯਾਤ-ਪ੍ਰਜਨਨ ‘ਤੇ ਲਗਾਈ ਜਾ ਸਕਦੀ ਹੈ ਪਾਬੰਦੀ

Published on

----------- Advertisement -----------

 ਕੇਂਦਰ ਸਰਕਾਰ ਨੇ ਰਾਜਾਂ ਨੂੰ 23 ਨਸਲਾਂ ਦੇ ਕੁੱਤਿਆਂ ਦੀ ਦਰਾਮਦ ‘ਤੇ ਪਾਬੰਦੀ ਲਗਾਉਣ ਲਈ ਕਿਹਾ ਹੈ। ਕੁੱਤਿਆਂ ਦੇ ਹਮਲਿਆਂ ਕਾਰਨ ਮਨੁੱਖੀ ਮੌਤਾਂ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਕੇਂਦਰ ਨੇ ਰਾਜਾਂ ਨੂੰ ਨਾ ਸਿਰਫ਼ ਇਨ੍ਹਾਂ 23 ਨਸਲਾਂ ਦੇ ਕੁੱਤਿਆਂ ਦੀ ਦਰਾਮਦ ‘ਤੇ ਰੋਕ ਲਗਾਉਣ ਲਈ ਕਿਹਾ ਹੈ, ਸਗੋਂ ਉਨ੍ਹਾਂ ਦੇ ਪਾਲਣ ਅਤੇ ਵਿਕਰੀ ‘ਤੇ ਵੀ ਪਾਬੰਦੀ ਲਗਾਈ ਹੈ। 

23 ਕੁੱਤਿਆਂ ਦੀਆਂ ਨਸਲਾਂ ਦੀ ਸੂਚੀ ਵਿੱਚ ਰੋਟਵਿਲਰ ਅਤੇ ਪਿਟਬੁੱਲ ਵੀ ਸ਼ਾਮਲ ਹਨ। ਹਾਲ ਹੀ ‘ਚ ਇਨ੍ਹਾਂ ਨਸਲਾਂ ਦੇ ਕੁੱਤਿਆਂ ਦਾ ਨਾਂ ਮਨੁੱਖਾਂ ‘ਤੇ ਕੁੱਤਿਆਂ ਦੇ ਹਮਲੇ ਦੇ ਮਾਮਲਿਆਂ ‘ਚ ਸਾਹਮਣੇ ਆਇਆ ਹਨ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਇਨ੍ਹਾਂ ਕੁੱਤਿਆਂ ਦੀਆਂ ਮਿਸ਼ਰਤ ਨਸਲਾਂ ਅਤੇ ਕਰਾਸ ਨਸਲਾਂ ‘ਤੇ ਪਾਬੰਦੀ ਲਗਾਈ ਜਾਵੇ।

 ਪਸ਼ੂ ਕਲਿਆਣ ਸੰਸਥਾਵਾਂ ਅਤੇ ਮਾਹਿਰਾਂ ਦੀ ਕਮੇਟੀ ਨੇ ਦਿੱਲੀ ਹਾਈ ਕੋਰਟ ਨੂੰ ਰਿਪੋਰਟ ਸੌਂਪੀ ਹੈ। ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਇਹ ਕਦਮ ਚੁੱਕਿਆ ਹੈ। 

1. ਕੇਂਦਰ ਨੇ ਰਾਜਾਂ ਨੂੰ ਪੱਤਰ ਲਿਖ ਕੇ ਕਿਹਾ, “ਸਥਾਨਕ ਪ੍ਰਸ਼ਾਸਨ ਨੂੰ ਇਨ੍ਹਾਂ ਕੁੱਤਿਆਂ ਦੀ ਵਿਕਰੀ ਅਤੇ ਪ੍ਰਜਨਨ ਲਈ ਲਾਇਸੈਂਸ ਜਾਂ ਪਰਮਿਟ ਜਾਰੀ ਨਹੀਂ ਕਰਨੇ ਚਾਹੀਦੇ। ਪਾਲੇ ਜਾ ਰਹੇ ਇਨ੍ਹਾਂ ਨਸਲਾਂ ਦੇ ਕੁੱਤਿਆਂ ਦੀ ਨਸਬੰਦੀ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਅੱਗੇ ਵਧਣ ਤੋਂ ਰੋਕਿਆ ਜਾ ਸਕੇ।”

2. ਸਰਕਾਰ ਨੇ ਕਿਹਾ, “ਪਸ਼ੂ ਭਲਾਈ ਸੰਸਥਾਵਾਂ ਅਤੇ ਆਮ ਲੋਕ ਚਿੰਤਤ ਹਨ। ਦਿੱਲੀ ਹਾਈ ਕੋਰਟ ਨੇ ਕੇਂਦਰ ਨੂੰ ਸਾਰੀਆਂ ਪਾਰਟੀਆਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ 3 ਮਹੀਨਿਆਂ ਦੇ ਅੰਦਰ ਇਸ ਮਾਮਲੇ ‘ਤੇ ਫੈਸਲਾ ਲੈਣ ਦਾ ਹੁਕਮ ਦਿੱਤਾ ਹੈ।” 

3. ਕੇਂਦਰ ਨੇ ਰਾਜਾਂ ਨੂੰ ਜਾਨਵਰਾਂ ਦੀ ਬੇਰਹਿਮੀ ਨੂੰ ਰੋਕਣ ਲਈ ਪ੍ਰੀਵੈਨਸ਼ਨ ਆਫ ਕਰੂਏਲਟੀ ਟੂ ਐਨੀਮਲਜ਼ ਰੂਲਜ਼ 2017-18 (ਕੁੱਤੇ ਬਰੀਡਿੰਗ, ਮਾਰਕੀਟਿੰਗ ਅਤੇ ਪਾਲਤੂ ਜਾਨਵਰਾਂ ਦੀ ਦੁਕਾਨ) ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...