September 24, 2026, 3:50 am
----------- Advertisement -----------
HomeNewsBreaking Newsਬਠਿੰਡਾ 'ਚ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਹਰਿਆਣਾ ਹਾਈ ਕੋਰਟ ਸਖਤ

ਬਠਿੰਡਾ ‘ਚ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਹਰਿਆਣਾ ਹਾਈ ਕੋਰਟ ਸਖਤ

Published on

----------- Advertisement -----------

ਬਠਿੰਡਾ ਵਿੱਚ ਨਾਜਾਇਜ਼ ਕਬਜ਼ਿਆਂ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਹੋਈ। ਇਸ ਦੌਰਾਨ ਹਾਈਕੋਰਟ ਨੇ ਉਥੋਂ ਦੇ ਡੀਸੀ ਅਤੇ ਐਸਐਸਪੀ ਨੂੰ ਹਦਾਇਤ ਕੀਤੀ ਹੈ ਕਿ ਜੇਕਰ ਇਨ੍ਹਾਂ ਕਬਜ਼ਿਆਂ ਨੂੰ ਹਟਾਉਣ ਲਈ ਪੁਲਿਸ ਮੁਲਾਜ਼ਮਾਂ ਦੀ ਘਾਟ ਹੈ ਤਾਂ ਇਸ ਕੰਮ ਲਈ ਪੁਲਿਸ ਅਧਿਕਾਰੀਆਂ ਅਤੇ ਸਿਆਸੀ ਲੋਕਾਂ ਦੀ ਸੁਰੱਖਿਆ ਲਈ ਤਾਇਨਾਤ ਮੁਲਾਜ਼ਮਾਂ ਨੂੰ ਆਰਜ਼ੀ ਤੌਰ ’ਤੇ ਵਰਤਿਆ ਜਾਵੇ। ਹੁਣ ਇਸ ਮਾਮਲੇ ਦੀ ਸੁਣਵਾਈ 20 ਮਾਰਚ ਨੂੰ ਤੈਅ ਕੀਤੀ ਗਈ ਹੈ। 

ਦੱਸ ਦਈਏ ਕਿ ਇਸ ਮਾਮਲੇ ਦੀ ਸੁਣਵਾਈ ਨੂੰ ਲੈ ਕੇ ਹਾਈਕੋਰਟ ਪੂਰੀ ਤਰ੍ਹਾਂ ਸਖ਼ਤ ਨਜ਼ਰ ਆਇਆ। ਹਾਈ ਕੋਰਟ ਨੇ ਡੀਸੀ ਅਤੇ ਐਸਐਸਪੀ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਹੁਕਮਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦੀ ਕਾਰਵਾਈ ਕੀਤੀ ਜਾਵੇਗੀ। ਅਜਿਹੇ ‘ਚ ਉਨ੍ਹਾਂ ਨੂੰ ਇਸ ਹੁਕਮ ਦੀ ਸਖਤੀ ਨਾਲ ਪਾਲਣਾ ਕਰਨੀ ਪਵੇਗੀ। 

ਜ਼ਿਕਰਯੋਗ ਹੈ ਕਿ ਬਠਿੰਡਾ ਦੇ ਫੇਜ਼-1 ਤੋਂ 5 ਵਿੱਚ ਨਾਜਾਇਜ਼ ਕਬਜ਼ਿਆਂ ਦੀ ਸਮੱਸਿਆ ਗੰਭੀਰ ਬਣੀ ਹੋਈ ਹੋਈ ਹੈ। ਇਸ ਵਿੱਚ ਦੋ ਮਸ਼ਹੂਰ ਕਲੋਨੀਆਂ ਸ਼ਾਮਲ ਹਨ। ਇਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਬਾਅਦ ਮਾਮਲਾ ਹਾਈਕੋਰਟ ਪਹੁੰਚ ਗਿਆ ਹੈ। ਇਸ ਤਰ੍ਹਾਂ ਦੀ ਸਮੱਸਿਆ ਸੂਬੇ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਮੌਜੂਦ ਹੈ। ਇਹ ਮੁੱਦਾ ਵਿਧਾਨ ਸਭਾ ਵਿੱਚ ਉਠਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...