November 18, 2026, 10:31 pm
----------- Advertisement -----------
HomeNewsBreaking News30,000 ਰੁਪਏ ਰਿਸ਼ਵਤ ਲੈਂਦਾ ਮੁੱਖ ਮੁਨਸ਼ੀ ਵਿਜੀਲੈਂਸ ਵੱਲੋਂ ਕਾਬੂ

30,000 ਰੁਪਏ ਰਿਸ਼ਵਤ ਲੈਂਦਾ ਮੁੱਖ ਮੁਨਸ਼ੀ ਵਿਜੀਲੈਂਸ ਵੱਲੋਂ ਕਾਬੂ

Published on

----------- Advertisement -----------
  • ਸਹਿ ਮੁਲਜ਼ਮ ਏ.ਐਸ.ਆਈ. ਮਨਜਿੰਦਰ ਸਿੰਘ ਦੀ ਗ੍ਰਿਰਫ਼ਤਾਰੀ ਲਈ ਛਾਪੇਮਾਰੀ ਜਾਰੀ

ਸ੍ਰੀ ਮੁਕਤਸਰ ਸਾਹਿਬ 14 ਮਾਰਚ 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਥਾਣਾ ਕੋਟਭਾਈ ਦੇ ਮੁੱਖ ਮੁਨਸ਼ੀ ਸੁਖਵਿੰਦਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁੱਖ ਮੁਨਸ਼ੀ ਨੂੰ ਪਿੰਡ ਮੱਲ੍ਹਣ, ਤਹਿਸੀਲ ਗਿੱਦੜਬਾਹਾ ਦੇ ਵਸਨੀਕ ਸਰਬਜੀਤ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ੋਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸਿਕਾਇਤਕਰਤਾ ਨੇ ਆਪਣੀ ਸਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁੱਖ ਮੁਨਸ਼ੀ ਅਤੇ ਉਕਤ ਥਾਣੇ ਵਿੱਚ ਹੀ ਤਾਇਨਾਤ ਏ.ਐਸ.ਆਈ. ਮਨਜਿੰਦਰ ਸਿੰਘ ਨੇ ਦੋ ਧਿਰਾਂ ਦਰਮਿਆਨ ਹੋਏ ਝਗੜੇ ਬਾਰੇ ਥਾਣੇ ਵਿੱਚ ਦਰਜ ਕਰਵਾਈ ਸ਼ਿਕਾਇਤ ਵਿੱਚ ਸ਼ਾਮਲ ਉਸਦੇ ਦੋਸਤ ਦੀ ਮੱਦਦ ਕਰਨ ਬਦਲੇ 60,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਬਠਿੰਡਾ ਰੇਂਜ ਦੀ ਸ੍ਰੀ ਮੁਕਤਸਰ ਸਾਹਿਬ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਥਾਣੇ ਦੇ ਮੁੱਖ ਮੁਨਸ਼ੀ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਦੋਵੇਂ ਮੁਲਜ਼ਮਾਂ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਹਿ—ਮੁਲਜ਼ਮ ਏ.ਐਸ.ਆਈ. ਮਨਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਟੀਮਾਂ ਰਵਾਨਾ ਕਰ ਦਿੱਤੀਆਂ ਗਈਆਂ ਹਨ ਅਤੇ ਜਾਂਚ ਦੌਰਾਨ ਥਾਣੇ ਦੇ ਐਸ.ਐਚ.ਓ. ਦੀ ਭੂਮਿਕਾ ਦੀ ਜਾਂਚ ਵੀ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...