November 18, 2026, 10:31 pm
----------- Advertisement -----------
HomeNewsLatest Newsਪ੍ਰਨੀਤ ਕੌਰ ਭਾਜਪਾ 'ਚ ਹੋਏ ਸ਼ਾਮਲ

ਪ੍ਰਨੀਤ ਕੌਰ ਭਾਜਪਾ ‘ਚ ਹੋਏ ਸ਼ਾਮਲ

Published on

----------- Advertisement -----------

ਨਵੀਂ ਦਿੱਲੀ, 14 ਮਾਰਚ (ਬਲਜੀਤ ਮਰਵਾਹਾ): ਕਾਂਗਰਸ ਦੀ ਸੀਨੀਅਰ ਆਗੂ, ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਚਾਰ ਵਾਰ ਸੰਸਦ ਮੈਂਬਰ ਰਹਿ ਚੁੱਕੇ ਸ੍ਰੀਮਤੀ ਪ੍ਰਨੀਤ ਕੌਰ ਅੱਜ ਇੱਥੇ ਭਾਜਪਾ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਦੇ ਇੰਚਾਰਜ ਵਿਜੇ ਰੁਪਾਨੀ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਵਿਨੋਦ ਤਾਵੜੇ, ਤਰੁਣ ਚੁੱਘ ਅਤੇ ਹੋਰਾਂ ਸਮੇਤ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਕੀਤਾ ਗਿਆ।

ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕਰਦੇ ਹੋਏ ਸ਼੍ਰੀ ਤਾਵੜੇ ਨੇ ਕਿਹਾ, ਉਨ੍ਹਾਂ ਦੀ ਸੀਨੀਆਰਤਾ, ਤਜਰਬੇ ਅਤੇ ਸੰਸਦ ਅਤੇ ਜਨਤਕ ਜੀਵਨ ਵਿੱਚ ਲੰਬੇ ਸਾਲਾਂ ਦੇ ਮੱਦੇਨਜ਼ਰ, ਸ਼੍ਰੀਮਤੀ ਕੌਰ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਪੰਜਾਬ ਵਿੱਚ ਪਾਰਟੀ ਮਜ਼ਬੂਤ ਹੋਵੇਗੀ।

ਪਾਰਟੀ ਆਗੂਆਂ ਦਾ ਧੰਨਵਾਦ ਕਰਦਿਆਂ ਸ੍ਰੀਮਤੀ ਕੌਰ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜੇ.ਪੀ.ਨੱਡਾ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ। ਉਨ੍ਹਾਂ ਨੇ ਕਿਹਾ, ਦੇਸ਼ ਭਰ ਵਿੱਚ ਹਰ ਕੋਈ ਪ੍ਰਧਾਨ ਮੰਤਰੀ ਮੋਦੀ ਦੀ ਗਤੀਸ਼ੀਲ ਅਤੇ ਦੂਰਦਰਸ਼ੀ ਲੀਡਰਸ਼ਿਪ ‘ਤੇ ਮਾਣ ਮਹਿਸੂਸ ਕਰਦਾ ਹੈ। ਸਭ ਨੇ ਦੇਖਿਆ ਕਿ ਉਨ੍ਹਾਂ ਦੀ ਅਗਵਾਈ ਵਿੱਚ ਦੇਸ਼ ਦਾ ਕੱਦ ਵਿਸ਼ਵ ਪੱਧਰ ‘ਤੇ ਉੱਚਾ ਹੋਇਆ ਹੈ ਅਤੇ ਹਰ ਭਾਰਤੀ ਇਸ ‘ਤੇ ਮਾਣ ਮਹਿਸੂਸ ਕਰਦਾ ਹੈ।

ਇਸ ਤੋਂ ਇਲਾਵਾ, ਉਨ੍ਹਾਂ ਨੇ ਅੱਗੇ ਕਿਹਾ, “ਵਿਕਸਿਤ ਭਾਰਤ” ਦੇ ਪ੍ਰਧਾਨ ਮੰਤਰੀ ਦੇ ਦ੍ਰਿਸ਼ਟੀਕੋਣ ਨੇ ਆਮ ਲੋਕਾਂ ਦੇ ਜੀਵਨ ਨੂੰ ਛੂਹਿਆ ਹੈ। ਉਨ੍ਹਾਂ ਨੇ ਕਿਹਾ ਕਿ ਉਹ ਉਸ ਪਾਰਟੀ ਦਾ ਹਿੱਸਾ ਬਣ ਕੇ ਮਾਣ ਮਹਿਸੂਸ ਕਰ ਰਹੇ ਹਨ ਜਿਸ ਲਈ ਦੇਸ਼ ਅਤੇ ਇਸਦੇ ਲੋਕਾਂ ਦੀ ਭਲਾਈ ਅਤੇ ਤਰੱਕੀ ਸਭ ਤੋਂ ਵੱਧ ਤਰਜੀਹ ਹੈ। ਬਾਅਦ ਵਿੱਚ ਸ੍ਰੀਮਤੀ ਕੌਰ ਨੇ ਇੱਥੇ ਭਾਜਪਾ ਪ੍ਰਧਾਨ ਜੇਪੀ ਨੱਡਾ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਉਨ੍ਹਾਂ ਨਾਲ ਉਨ੍ਹਾਂ ਦੀ ਬੇਟੀ ਅਤੇ ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਅਤੇ ਪੰਜਾਬ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...