June 8, 2026, 6:14 am
----------- Advertisement -----------
HomeNewsBreaking Newsਦਿੱਲੀ 'ਚ ਮਹਾਪੰਚਾਇਤ ਦੌਰਾਨ ਟਰੈਫਿਕ ਵਿਵਸਥਾ ਠੱਪ, ਵੱਖ-ਵੱਖ ਥਾਵਾਂ 'ਤੇ ਲੱਗਿਆ ਜਾਮ

ਦਿੱਲੀ ‘ਚ ਮਹਾਪੰਚਾਇਤ ਦੌਰਾਨ ਟਰੈਫਿਕ ਵਿਵਸਥਾ ਠੱਪ, ਵੱਖ-ਵੱਖ ਥਾਵਾਂ ‘ਤੇ ਲੱਗਿਆ ਜਾਮ

Published on

----------- Advertisement -----------

14 ਮਾਰਚ 2024 ਨਵੀਂ ਦਿੱਲੀ – ਰਾਸ਼ਟਰੀ ਰਾਜਧਾਨੀ ਦੇ ਰਾਮਲੀਲਾ ਮੈਦਾਨ ‘ਚ ਕਿਸਾਨਾਂ ਦੀ ਮਹਾਪੰਚਾਇਤ ਹੋਈ। ਕਿਸਾਨ ਜਥੇਬੰਦੀਆਂ ਨੇ ਇਹ ਮਹਾਂਪੰਚਾਇਤ ਕੇਂਦਰ ਦੀਆਂ ਖੇਤੀ ਖੇਤਰ ਨਾਲ ਸਬੰਧਤ ਨੀਤੀਆਂ ਦੇ ਵਿਰੋਧ ਵਿੱਚ ਕਰਵਾਈ ਸੀ। ਹਾਲਾਂਕਿ ਇਸ ਕਾਰਨ ਦਿੱਲੀ ਦੇ ਕਈ ਇਲਾਕਿਆਂ ‘ਚ ਆਵਾਜਾਈ ਪ੍ਰਭਾਵਿਤ ਰਹੀ। ਖਾਸ ਕਰਕੇ ਕੇਂਦਰੀ ਦਿੱਲੀ ਵਿੱਚ ਤਾਂ ਅਜਿਹਾ ਲੱਗ ਰਿਹਾ ਸੀ ਜਿਵੇਂ ਟਰੈਫਿਕ ਵਿਵਸਥਾ ਠੱਪ ਹੋ ਗਈ ਹੋਵੇ। 

ਦੱਸ ਦਈਏ ਕਿ ‘ਕਿਸਾਨ ਮਜ਼ਦੂਰ ਮਹਾਪੰਚਾਇਤ’ ਕਾਰਨ ਕਈ ਇਲਾਕਿਆਂ ‘ਚ ਵਾਹਨਾਂ ਦੀ ਰਫ਼ਤਾਰ ਬਹੁਤ ਧੀਮੀ ਦੇਖਣ ਨੂੰ ਮਿਲੀ | ਇਸ ਕਾਰਨ ਸਰਾਏ ਕਾਲੇ ਖਾਂ ਨੇੜੇ ਆਈ.ਟੀ.ਓ., ਦਿੱਲੀ ਗੇਟ, ਦਰਿਆਗੰਜ ਅਤੇ ਐਨਐਚ-24 ਸਮੇਤ ਵੱਖ-ਵੱਖ ਥਾਵਾਂ ‘ਤੇ ਜਾਮ ਲੱਗ ਗਿਆ। ਅਜਿਹੇ ‘ਚ ਯਾਤਰੀਆਂ ਨੂੰ ਕਾਫੀ ਮੁਸ਼ੱਕਤ ਕਰਨੀ ਪਈ।ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਵੱਲੋਂ ਦੱਸਿਆ ਗਿਆ ਕਿ 14 ਮਾਰਚ ਨੂੰ ਰਾਮਲੀਲਾ ਮੈਦਾਨ ਵਿੱਚ ‘ਕਿਸਾਨ ਮਜ਼ਦੂਰ ਮਹਾਪੰਚਾਇਤ’ ਦਾ ਆਯੋਜਨ ਕੀਤਾ ਜਾਵੇਗਾ।

ਇਸ ਨੂੰ ਮੁੱਖ ਰੱਖਦਿਆਂ ਪੁਲਿਸ ਪ੍ਰਸ਼ਾਸਨ ਨੇ ਵਿਸ਼ੇਸ਼ ਤਿਆਰੀਆਂ ਕੀਤੀਆਂ ਸਨ। ਪੁਲਿਸ ਵੱਲੋਂ ਮਹਾਪੰਚਾਇਤ ਨੂੰ ਲੈ ਕੇ ਕੁਝ ਸ਼ਰਤਾਂ ਵੀ ਲਾਈਆਂ ਗਈਆਂ ਸਨ। ਜਿਸ ਵਿੱਚ 5 ਹਜ਼ਾਰ ਤੋਂ ਵੱਧ ਕਿਸਾਨਾਂ ਦੇ ਇਕੱਠੇ ਹੋਣ ਦੀ ਮਨਾਹੀ ਸੀ। ਹਾਲਾਂਕਿ ਮਹਾਪੰਚਾਇਤ ‘ਚ ਵੱਡੀ ਗਿਣਤੀ ‘ਚ ਕਿਸਾਨ ਇਕੱਠੇ ਹੋਏ। ਜਿਸ ਕਾਰਨ ਮੱਧ ਦਿੱਲੀ ਅਤੇ ਸਰਾਏ ਕਾਲੇ ਖਾਂ ਵਿੱਚ ਆਵਾਜਾਈ ਦਾ ਬੁਰਾ ਹਾਲ ਰਿਹਾ।

 ਬੀਤੇ ਵੀਰਵਾਰ ਨੂੰ ਰਾਜਧਾਨੀ ਦੇ ਕਈ ਇਲਾਕਿਆਂ ‘ਚ  ਜਾਮ ਵਰਗੀ ਸਥਿਤੀ ਰਹੀ। ਵਾਹਨਾਂ ਦੀ ਰਫ਼ਤਾਰ ਮੱਠੀ ਹੋਣ ਕਾਰਨ ਆਈ.ਟੀ.ਓ., ਦਿੱਲੀ ਗੇਟ, ਦਰਿਆਗੰਜ ਵਿੱਚ ਭਾਰੀ ਜਾਮ ਲੱਗ ਗਿਆ। ਇਸ ਤੋਂ ਇਲਾਵਾ ਸਰਾਏ ਕਾਲੇ ਖਾਂ ਨੇੜੇ ਨੈਸ਼ਨਲ ਹਾਈਵੇ-24 ਸਮੇਤ ਕੁਝ ਹੋਰ ਥਾਵਾਂ ’ਤੇ ਵੀ ਟਰੈਫਿਕ ਦੀ ਹਾਲਤ ਖਰਾਬ ਦਿਖਾਈ ਦਿੱਤੀ। ਸਰਾਏ ਕਾਲੇ ਖਾਂ ਵਿੱਚ ਭਾਰੀ ਟ੍ਰੈਫਿਕ ਜਾਮ ਦੇਖਣ ਨੂੰ ਮਿਲਿਆ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਯਾਤਰੀਆਂ ਨੂੰ ਕੁਝ ਅਸੁਵਿਧਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਪਰ ਵਾਹਨਾਂ ਦੀ ਆਵਾਜਾਈ ਜਾਰੀ ਹੈ।  

ਇਸਤੋਂ ਇਲਾਵਾ ਸੰਸਦ ਮਾਰਗ, ਨੇਤਾਜੀ ਸੁਭਾਸ਼ ਮਾਰਗ, ਬਾਬਾ ਖੜਕ ਸਿੰਘ ਮਾਰਗ, ਮਿੰਟੋ ਰੋਡ, ਅਸ਼ੋਕ ਮਾਰਗ, ਮਹਾਰਾਜਾ ਰਣਜੀਤ ਸਿੰਘ ਫਲਾਈਓਵਰ, ਕਨਾਟ ਸਰਕਸ, ਭਵਭੂਤੀ ਮਾਰਗ, ਡੀਡੀਯੂ ਮਾਰਗ ਅਤੇ ਚਮਨ ਲਾਲ ਮਾਰਗ ‘ਤੇ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਟ੍ਰੈਫਿਕ ਕੰਟਰੋਲ ਕੀਤਾ ਗਿਆ ਸੀ। ਟਰੈਫਿਕ ਪੁਲਿਸ ਨੇ ਯਾਤਰੀਆਂ ਨੂੰ ਵੀ ਅਪੀਲ ਕੀਤੀ ਸੀ ਕਿ ਜੇਕਰ ਸੰਭਵ ਹੋਵੇ ਤਾਂ ਇਨ੍ਹਾਂ ਰੂਟਾਂ ’ਤੇ ਨਾ ਜਾਣ ਲਈ ਪਬਲਿਕ ਟ੍ਰਾਂਸਪੋਰਟ ਦੀ ਜ਼ਿਆਦਾ ਵਰਤੋਂ ਕਰੋ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...