September 20, 2026, 11:40 pm
----------- Advertisement -----------
HomeNewsLatest Newsਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ ’ਤੇ ਹਮਲਾ ਕਰਨ...

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ ’ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

Published on

----------- Advertisement -----------

ਚੰਡੀਗੜ੍ਹ, 14 ਮਾਰਚ (ਬਲਜੀਤ ਮਰਵਾਹਾ): ਪੰਜਾਬ ਪੁਲਿਸ ਨੇ ਕੀਰਤਪੁਰ ਸਾਹਿਬ ਦੇ ਅਲਪਾਈਨ ਢਾਬਾ ਵਿਖੇ ਫੌਜ ਦੇ ਜਵਾਨਾਂ ’ਤੇ ਸੋਮਵਾਰ ਨੂੰ ਹੋਏ ਹਮਲੇ ਦੇ ਮਾਮਲੇ ਵਿੱਚ ਦੋ ਮੁੱਖ ਅਪਰਾਧੀਆਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੈਕਰ ਸਿੰਘ (ਅਲਪਾਈਨ ਢਾਬੇ ਦੇ ਮਾਲਕ ਦਾ ਪੁੱਤਰ), ਢਾਬਾ ਮੈਨੇਜਰ ਮਨਪ੍ਰੀਤ ਸਿੰਘ ਅਤੇ ਦੋ ਵੇਟਰਾਂ ਰਜਨੀਸ਼ ਕੁਮਾਰ ਅਤੇ ਤਨਈ ਕੁਮਾਰ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ 17 ਫੌਜੀ ਜਵਾਨਾਂ ਦਾ ਇੱਕ ਜਥਾ ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪਿਤੀ ਵਿਖੇ ਸਿਸੂ ਤੋਂ ਅਲਟਰਾ ਮੈਰਾਥਨ ਜਿੱਤ ਕੇ ਵਾਪਸ ਆ ਰਿਹਾ ਸੀ, ਜਿਹਨਾਂ ‘ਤੇ ਕੀਰਤਪੁਰ ਸਾਹਿਬ ਦੇ ਅਲਪਾਈਨ ਢਾਬਾ ਵਿਖੇ ਹਮਲਾ ਕਰ ਦਿੱਤਾ ਗਿਆ।

ਇਸ ਘਟਨਾ ਵਿੱਚ ਫੌਜ ਦੇ 6 ਜਵਾਨ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਰੂਪਨਗਰ ਵਿਖੇ ਮੁੱਢਲੀ ਸਹਾਇਤਾ ਦਿੱਤੀ ਗਈ ਅਤੇ ਬਾਅਦ ਵਿੱਚ ਕਮਾਂਡ ਹਸਪਤਾਲ ਚੰਡੀਮੰਦਰ ਵਿਖੇ ਤਬਦੀਲ ਕਰ ਦਿੱਤਾ ਗਿਆ। ਫੌਜ ਦੇ ਜਵਾਨਾਂ ਨੇ ਸੰਜਮ ਤੋਂ ਕੰਮ ਲੈਂਦਿਆਂ ਇਸ ਮੁੱਦੇ ਨੂੰ ਅੱਗੇ ਨਹੀਂ ਵਧਾਇਆ। ਪੰਜਾਬ ਪੁਲਿਸ ਵੱਲੋਂ ਇਸ ਕੇਸ ਵਿੱਚ ਤੁਰੰਤ ਕਾਰਵਾਈ ਕਰਦਿਆਂ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 307, 323, 341, 506, 148 ਅਤੇ 149 ਤਹਿਤ ਐਫਆਈਆਰ ਦਰਜ ਕੀਤੀ ਗਈ। ਇਸ ਤੋਂ ਬਾਅਦ ਹੋਰ ਸਬੂਤਾਂ ਦੇ ਆਧਾਰ ’ਤੇ ਆਈਪੀਸੀ ਦੀ ਧਾਰਾ 397 ਤਹਿਤ ਸ਼ੱਕੀ ਵਿਅਕਤੀਆਂ ਵਿਰੁੱਧ ਇੱਕ ਸਪਲੀਮੈਂਟਰੀ ਐਫਆਈਆਰ ਵੀ ਦਰਜ ਕੀਤੀ ਗਈ।

ਪੁਲੀਸ ਨੇ ਇਸ ਮਾਮਲੇ ਵਿੱਚ ਸ਼ਾਮਲ ਪੰਜ ਹੋਰ ਮੁਲਜ਼ਮਾਂ ਦੀ ਵੀ ਪਛਾਣ ਕਰ ਲਈ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਅਲਪਾਈਨ ਢਾਬਾ ਨੂੰ ਵੀ ਜਾਂਚ ਲਈ ਸੀਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਤੇਜ਼ੀ ਨਾਲ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਸੂਬਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੇਜ਼ੀ ਨਾਲ ਕੰਮ ਕਰ ਰਹੇ ਹਨ। ਫੌਜ ਦੇ ਅਧਿਕਾਰੀਆਂ ਨੂੰ ਸਾਰੇ ਘਟਨਾਕ੍ਰਮ ਤੋਂ ਜਾਣੂ ਕਰਵਾਇਆ ਗਿਆ ਅਤੇ ਸੈਨਿਕਾਂ ’ਤੇ ਬਿਨਾਂ ਭੜਕਾਹਟ ਕੀਤੇ ਗਏ ਹਮਲੇ ਦੌਰਾਨ ਉਹਨਾਂ ਵੱਲੋਂ ਦਿਖਾਏ ਗਏ ਸੰਜਮ ਦੀ ਵੀ ਡੂੰਘੀ ਪ੍ਰਸ਼ੰਸਾ ਕੀਤੀ ਗਈ। ਸੂਬਾ ਪ੍ਰਸ਼ਾਸਨ ਅਤੇ ਪੰਜਾਬ ਪੁਲਿਸ ਸੂਬੇ ਵਿੱਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਾਰੇ ਸੈਨਿਕਾਂ ਦੀ ਭਲਾਈ ਲਈ ਵਚਨਬੱਧ ਹੈ। ਸੂਬਾ ਸਰਕਾਰ ਸੈਨਿਕਾਂ ਅਤੇ ਭਾਰਤੀ ਫੌਜ ਦਾ ਬਹੁਤ ਸਤਿਕਾਰ ਕਰਦੀ ਹੈ। ਪੰਜਾਬ ਪੁਲਿਸ ਨੇ ਜ਼ਖਮੀਆਂ ਨਾਲ ਹਮਦਰਦੀ ਜਤਾਉਂਦਿਆਂ ਦੋਸ਼ੀ ਵਿਅਕਤੀਆਂ ਨੂੰ ਜਲਦ ਤੋਂ ਜਲਦ ਕਾਬੂ ਕਰਨ ਦਾ ਭਰੋਸਾ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...