August 9, 2026, 11:02 pm
----------- Advertisement -----------
HomeNewsBreaking Newsਮਸਕ ਦੇ ਰਾਕੇਟ ਦਾ ਤੀਜਾ ਟੈਸਟ ਲਗਭਗ ਸਫਲ, ਸਭ ਤੋਂ ਸ਼ਕਤੀਸ਼ਾਲੀ ਰਾਕੇਟ...

ਮਸਕ ਦੇ ਰਾਕੇਟ ਦਾ ਤੀਜਾ ਟੈਸਟ ਲਗਭਗ ਸਫਲ, ਸਭ ਤੋਂ ਸ਼ਕਤੀਸ਼ਾਲੀ ਰਾਕੇਟ ਪੁਲਾੜ ‘ਚ ਭੇਜਿਆ

Published on

----------- Advertisement -----------

 ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਰਾਕੇਟ ਸਟਾਰਸ਼ਿਪ ਦਾ ਤੀਜਾ ਪ੍ਰੀਖਣ ਲਗਭਗ ਸਫਲ ਰਿਹਾ। ਇਸ ਨੂੰ ਬੋਕਾ ਚਿਕਾ, ਟੈਕਸਾਸ ਤੋਂ 14 ਮਾਰਚ ਨੂੰ ਸ਼ਾਮ 6:55 ਵਜੇ ਲਾਂਚ ਕੀਤਾ ਗਿਆ ਸੀ। ਸਟਾਰਸ਼ਿਪ ਨੂੰ ਪੁਲਾੜ ‘ਚ ਲਿਜਾਣ ਤੋਂ ਬਾਅਦ ਇਸ ਨੇ ਸ਼ਾਮ 7.59 ‘ਤੇ ਹਿੰਦ ਮਹਾਸਾਗਰ ‘ਚ ਉਤਰਨਾ ਸੀ ਪਰ ਧਰਤੀ ਦੇ ਵਾਯੂਮੰਡਲ ‘ਚ ਮੁੜ ਪ੍ਰਵੇਸ਼ ਕਰਨ ਤੋਂ ਬਾਅਦ ਜਦੋਂ ਰਾਕੇਟ 65 ਕਿਲੋਮੀਟਰ ਉਪਰ ਸੀ ਤਾਂ ਇਸ ਦਾ ਸੰਪਰਕ ਟੁੱਟ ਗਿਆ।

 ਦੁਨੀਆ ਦੇ ਤੀਜੇ ਸਭ ਤੋਂ ਅਮੀਰ ਕਾਰੋਬਾਰੀ ਐਲੋਨ ਮਸਕ ਦੀ ਕੰਪਨੀ ਸਪੇਸਐਕਸ ਨੇ ਇਸ ਰਾਕੇਟ ਨੂੰ ਬਣਾਇਆ ਹੈ। ਸਟਾਰਸ਼ਿਪ ਪੁਲਾੜ ਯਾਨ ਅਤੇ ਸੁਪਰ ਹੈਵੀ ਰਾਕੇਟ ਨੂੰ ਸਮੂਹਿਕ ਤੌਰ ‘ਤੇ ‘ਸਟਾਰਸ਼ਿਪ’ ਕਿਹਾ ਜਾਂਦਾ ਹੈ। ਇਸ ਗੱਡੀ ਦੀ ਉਚਾਈ 397 ਫੁੱਟ ਹੈ। ਇਹ ਪੂਰੀ ਤਰ੍ਹਾਂ ਨਾਲ ਮੁੜ ਵਰਤੋਂ ਯੋਗ ਹੈ ਅਤੇ 150 ਮੀਟ੍ਰਿਕ ਟਨ ਭਾਰ ਚੁੱਕਣ ਦੇ ਸਮਰੱਥ ਹੈ। ਸਟਾਰਸ਼ਿਪ ਸਿਸਟਮ ਮੰਗਲ ਗ੍ਰਹਿ ‘ਤੇ ਇੱਕੋ ਸਮੇਂ 100 ਲੋਕਾਂ ਨੂੰ ਲਿਜਾ ਸਕੇਗਾ। ਸਪੇਸਐਕਸ ਨੇ ਕਿਹਾ ਕਿ ਸਟਾਰਸ਼ਿਪ ਪੁਨਰ-ਪ੍ਰਵੇਸ਼ ਤੋਂ ਨਹੀਂ ਬਚੀ, ਪਰ ਇਸ ਨੇ ਉਡਾਣ ਦੌਰਾਨ ਕਈ ਮਹੱਤਵਪੂਰਨ ਉਪਲਬਧੀਆਂ ਹਾਸਲ ਕੀਤੀਆਂ।

ਐਲੋਨ ਮਸਕ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਸਾਲ ਅੱਧੀ ਦਰਜਨ ਸਟਾਰਸ਼ਿਪਾਂ ਉੱਡਣਗੀਆਂ। ਸਟਾਰਸ਼ਿਪ ਨੇ ਔਰਬਿਟ ‘ਤੇ ਪਹੁੰਚਣ ਤੋਂ ਬਾਅਦ ਪੇਲੋਡ ਦਰਵਾਜ਼ਾ ਖੋਲ੍ਹਿਆ ਅਤੇ ਬੰਦ ਕਰ ਦਿੱਤਾ।ਰਾਕੇਟ ਦੇ ਅੰਦਰ ਦੋ ਟੈਂਕਾਂ ਵਿਚਕਾਰ ਕਈ ਟਨ ਤਰਲ ਆਕਸੀਜਨ ਭੇਜੀ ਗਈ। ਸਟਾਰਸ਼ਿਪ ਧਰਤੀ ਦੇ ਵਾਯੂਮੰਡਲ ਵਿੱਚ ਦੁਬਾਰਾ ਦਾਖਲ ਹੋ ਗਈ ਸੀ, ਪਰ ਸੰਪਰਕ ਟੁੱਟ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...