September 21, 2026, 10:22 pm
----------- Advertisement -----------
HomeNewsLatest Newsਕਰਨਾਟਕ ਦੇ ਸਾਬਕਾ CM ਬੀਐਸ ਯੇਦੀਯੁਰੱਪਾ ਖ਼ਿਲਾਫ਼ ਐਫ.ਆਈ.ਆਰ ਦਰਜ, ਜਾਣੋ ਕੀ ਹੈ...

ਕਰਨਾਟਕ ਦੇ ਸਾਬਕਾ CM ਬੀਐਸ ਯੇਦੀਯੁਰੱਪਾ ਖ਼ਿਲਾਫ਼ ਐਫ.ਆਈ.ਆਰ ਦਰਜ, ਜਾਣੋ ਕੀ ਹੈ ਮਾਮਲਾ

Published on

----------- Advertisement -----------

ਪੁਲਿਸ ਨੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਯੇਦੀਯੁਰੱਪਾ ‘ਤੇ ਇਕ ਨਾਬਾਲਗ ਲੜਕੀ ਨਾਲ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਹੈ। ਇਸ ਸਬੰਧ ਵਿੱਚ ਉਸਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਉਸ ਖ਼ਿਲਾਫ਼ ਪੋਕਸੋ ਅਤੇ 354 (ਏ) ਆਈਪੀਸੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਸ ਮੁਤਾਬਕ ਪੀੜਤਾ ਦੀ ਮਾਂ ਨੇ ਮਾਮਲੇ ਦੀ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਘਟਨਾ 2 ਫਰਵਰੀ ਨੂੰ ਮੀਟਿੰਗ ਦੌਰਾਨ ਵਾਪਰੀ ਸੀ।
ਐਫਆਈਆਰ ਦੇ ਅਨੁਸਾਰ, ਪੀੜਤ ਲੜਕੀ 2 ਫਰਵਰੀ ਨੂੰ ਜਿਨਸੀ ਸ਼ੋਸ਼ਣ ਦੇ ਇੱਕ ਮਾਮਲੇ ਵਿੱਚ ਮਦਦ ਲੈਣ ਲਈ ਬੈਂਗਲੁਰੂ ਦੀ ਡਾਲਰਸ ਕਾਲੋਨੀ ਵਿੱਚ ਯੇਦੀਯੁਰੱਪਾ ਦੇ ਘਰ ਗਈ ਸੀ। ਪਰ ਉਥੇ ਉਸ ਨਾਲ ਜਿਨਸੀ ਸ਼ੋਸ਼ਣ ਕੀਤਾ ਗਿਆ। ਜਦੋਂ ਪੀੜਤਾ ਕਮਰੇ ਤੋਂ ਬਾਹਰ ਭੱਜੀ ਤਾਂ ਉਸ ਨੇ ਆਪਣੀ ਮਾਂ ਨੂੰ ਕਥਿਤ ਛੇੜਛਾੜ ਬਾਰੇ ਦੱਸਿਆ।ਪੀੜਤਾ ਦੀ ਮਾਂ ਦੀ ਸ਼ਿਕਾਇਤ ਦੇ ਆਧਾਰ ‘ਤੇ ਐੱਫ.ਆਈ.ਆਰ.ਦਰਜ ਕਰ ਲਈ ਗਈ ਹੈ।
ਹਾਲਾਂਕਿ ਇਸ ਮਾਮਲੇ ‘ਤੇ ਯੇਦੀਯੁਰੱਪਾ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਇੱਕ ਔਰਤ ਮੇਰੇ ਘਰ ਆਈ ਸੀ। ਉਹ ਰੋਂਦੀ ਹੋਈ ਕਹਿ ਰਹੀ ਸੀ ਕਿ ਕੋਈ ਸਮੱਸਿਆ ਹੈ। ਮੈਂ ਉਸਨੂੰ ਪੁੱਛਿਆ ਕਿ ਮਾਮਲਾ ਕੀ ਹੈ ਅਤੇ ਮੈਂ ਖੁਦ ਪੁਲਿਸ ਨੂੰ ਬੁਲਾਇਆ। ਕਮਿਸ਼ਨਰ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੀ ਮਦਦ ਕਰਨ ਲਈ ਕਿਹਾ। ਬਾਅਦ ਵਿੱਚ ਔਰਤ ਨੇ ਮੇਰੇ ਖਿਲਾਫ ਬੋਲਣਾ ਸ਼ੁਰੂ ਕਰ ਦਿੱਤਾ। ਕੱਲ੍ਹ ਪੁਲਿਸ ਨੇ ਮੇਰੇ ਖਿਲਾਫ ਮਾਮਲਾ ਦਰਜ ਕੀਤਾ। ਦੇਖਦੇ ਹਾਂ ਅੱਗੇ ਕੀ ਹੁੰਦਾ ਹੈ, ਮੈਂ ਕੀ ਕਰ ਸਕਦਾ ਹਾਂ। ਮੈਂ ਇਹ ਨਹੀਂ ਕਹਾਂਗਾ ਕਿ ਇਸ ਪਿੱਛੇ ਕੋਈ ਸਿਆਸੀ ਮੰਤਵ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...