November 12, 2026, 10:20 am
----------- Advertisement -----------
HomeNewsLatest Newsਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 100 ਕਰੋੜ ਰੁਪਏ ਦੀਆਂ...

ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 100 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ

Published on

----------- Advertisement -----------

ਚੰਡੀਗੜ੍ਹ, 29 ਜਨਵਰੀ 2022 – ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 28 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 100 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 7.43 ਕਰੋੜ ਰੁਪਏ ਦੀ 17.61 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 74.64  ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 16.73 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1176 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2727 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 1808 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 621 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਗੈਰ ਜ਼ਮਾਨਤੀ ਵਾਰੰਟਾਂ ਦੇ 2564 ਕੇਸਾਂ ‘ਤੇ ਕਾਰਵਾਈ  ਕੀਤੀ ਜਾ ਚੁੱਕੀ ਹੈ ਜਦਕਿ 106 ਕੇਸਾਂ ‘ਤੇ ਕਾਰਵਾਈ ਅਮਲ ਅਧੀਨ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 13549 ਨਾਕੇ ਲਾਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 375548 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 61 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...