November 15, 2026, 2:31 am
----------- Advertisement -----------
HomeNewsBreaking NewsUAE 'ਚ ਹੋ ਸਕਦੇ ਹਨ ਭਾਰਤ ਟੀਮ ਦੇ ਚੈਂਪੀਅਨਜ਼ ਟਰਾਫੀ ਦੇ ਮੈਚ,...

UAE ‘ਚ ਹੋ ਸਕਦੇ ਹਨ ਭਾਰਤ ਟੀਮ ਦੇ ਚੈਂਪੀਅਨਜ਼ ਟਰਾਫੀ ਦੇ ਮੈਚ, ਟੀਮ ਇੰਡੀਆ ਦਾ ਪਾਕਿਸਤਾਨ ਖੇਡਣਾ ਤੈਅ ਨਹੀਂ

Published on

----------- Advertisement -----------

ਨਵੀਂ ਦਿੱਲੀ, 16 ਮਾਰਚ 2024 – ਚੈਂਪੀਅਨਸ ਟਰਾਫੀ 2025 ਪਾਕਿਸਤਾਨ ਵਿੱਚ ਹੋਵੇਗੀ। ਪਰ ਇਸ ਵਾਰ ਫੇਰ ਭਾਰਤ ਦੇ ਇੱਥੇ ਮੈਚ ਖੇਡਣੇ ਅਜੇ ਤੱਕ ਤੈਅ ਨਹੀਂ ਹਨ। ਇਸ ਦੌਰਾਨ, ਇੱਕ ਮੀਡੀਆ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ਆਈਸੀਸੀ) ਇਸਨੂੰ ਏਸ਼ੀਆ ਕੱਪ ਵਾਂਗ ‘ਹਾਈਬ੍ਰਿਡ ਮਾਡਲ’ ‘ਤੇ ਕਰ ਸਕਦੀ ਹੈ।

ਆਈਸੀਸੀ ਕਾਰਜਕਾਰੀ ਬੋਰਡ ਦੇ ਇੱਕ ਸੂਤਰ ਨੇ ਪੀਟੀਆਈ ਨੂੰ ਦੱਸਿਆ, ‘ਜੇਕਰ ਭਾਰਤ ਸਰਕਾਰ ਟੀਮ ਇੰਡੀਆ ਨੂੰ ਪਾਕਿਸਤਾਨ ਨਹੀਂ ਭੇਜਣਾ ਚਾਹੁੰਦੀ ਤਾਂ ਆਈਸੀਸੀ ਉੱਥੇ ਬੋਰਡ ‘ਤੇ ਦਬਾਅ ਨਹੀਂ ਬਣਾ ਸਕਦੇ। ਕੋਈ ਦੂਜਾ ਬਦਲ ਲੱਭਣਾ ਪਵੇਗਾ। ਫਿਲਹਾਲ ਦੁਬਈ ‘ਚ ICC ਬੋਰਡ ਦੇ ਮੈਂਬਰਾਂ ਦੀ ਬੈਠਕ ਚੱਲ ਰਹੀ ਹੈ। ਇਹ ਵਿਸ਼ਾ ਮੀਟਿੰਗ ਦੇ ਏਜੰਡੇ ਵਿੱਚ ਸ਼ਾਮਲ ਨਹੀਂ ਹੈ, ਪਰ ਇਸ ਬਾਰੇ ਮੀਟਿੰਗ ਦੌਰਾਨ ਮੈਂਬਰਾਂ ਵਿੱਚ ਚਰਚਾ ਕੀਤੀ ਜਾ ਸਕਦੀ ਹੈ।

ਪਿਛਲੇ ਸਾਲ ਵੀ ਪਾਕਿਸਤਾਨ ਨੂੰ ਏਸ਼ੀਆ ਕੱਪ ਦੀ ਮੇਜ਼ਬਾਨੀ ਮਿਲੀ ਸੀ। ਉਦੋਂ ਵੀ ਜਦੋਂ ਭਾਰਤ ਉੱਥੇ ਨਹੀਂ ਗਿਆ ਸੀ ਤਾਂ ਇਹ ਟੂਰਨਾਮੈਂਟ ‘ਹਾਈਬ੍ਰਿਡ ਮਾਡਲ’ ‘ਤੇ ਕਰਵਾਇਆ ਗਿਆ ਸੀ। ਭਾਰਤ ਦੇ ਖਿਲਾਫ ਮੈਚ ਸ਼੍ਰੀਲੰਕਾ ਵਿੱਚ ਹੋਏ ਸਨ। ਕੋਲੰਬੋ ‘ਚ ਹੋਏ ਫਾਈਨਲ ਮੈਚ ‘ਚ ਭਾਰਤੀ ਟੀਮ ਨੇ ਸ਼੍ਰੀਲੰਕਾ ਨੂੰ 10 ਵਿਕਟਾਂ ਨਾਲ ਹਰਾ ਕੇ ਚੈਂਪੀਅਨਸ਼ਿਪ ਜਿੱਤ ਲਈ ਸੀ।

ਚੈਂਪੀਅਨਸ ਟਰਾਫੀ ‘ਤੇ ਗੱਲਬਾਤ ਆਈਸੀਸੀ ਦੀ ਬੈਠਕ ਦੇ ਏਜੰਡੇ ‘ਤੇ ਨਹੀਂ ਹੈ, ਪਰ ਪੀਸੀਬੀ ਦੇ ਨਵੇਂ ਚੁਣੇ ਗਏ ਚੇਅਰਮੈਨ ਮੋਹਸਿਨ ਨਕਵੀ ਨੇ ਕਿਹਾ ਹੈ ਕਿ ਉਹ ਮੀਟਿੰਗ ਤੋਂ ਇਲਾਵਾ ਬੀਸੀਸੀਆਈ ਸਕੱਤਰ ਜੈ ਸ਼ਾਹ ਅਤੇ ਆਈਸੀਸੀ ਦੇ ਉੱਚ ਅਧਿਕਾਰੀਆਂ ਨਾਲ ਗੱਲ ਕਰਕੇ ਭਰੋਸਾ ਦਿਵਾਉਣ ਦੀ ਕੋਸ਼ਿਸ਼ ਕਰਨਗੇ।

ਆਈਸੀਸੀ ਬੋਰਡ ਦੇ ਇਕ ਮੈਂਬਰ ਨੇ ਕਿਹਾ ਕਿ ਭਾਰਤੀ ਬੋਰਡ ਟੂਰਨਾਮੈਂਟ ਦੀ ਤਰੀਕ ਨੇੜੇ ਆਉਣ ‘ਤੇ ਹੀ ਕੋਈ ਫੈਸਲਾ ਲਵੇਗਾ ਪਰ ਯੂਏਈ ‘ਚ ਇਸ ਦੇ ਆਯੋਜਨ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਸੂਤਰ ਨੇ ਇਹ ਵੀ ਕਿਹਾ ਕਿ ਇਹ ਏਸ਼ੀਆ ਕੱਪ ਵਰਗਾ ਉਪ-ਮਹਾਂਦੀਪ ਦਾ ਟੂਰਨਾਮੈਂਟ ਨਹੀਂ ਹੈ, ਸਗੋਂ ਇੱਕ ਗਲੋਬਲ ਟੂਰਨਾਮੈਂਟ ਹੈ। ਇਸ ਲਈ ਭਾਰਤ ਸਰਕਾਰ ਨਰਮ ਰੁਖ਼ ਅਪਣਾ ਸਕਦੀ ਹੈ।

ਭਾਰਤੀ ਬੋਰਡ ਦੇ ਪ੍ਰਧਾਨ ਰੋਜਰ ਬਿੰਨੀ ਅਤੇ ਉਪ ਪ੍ਰਧਾਨ ਰਾਜੀਵ ਸ਼ੁਕਲਾ ਏਸ਼ੀਆ ਕੱਪ ਦੌਰਾਨ ਪਾਕਿਸਤਾਨ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...