November 18, 2026, 10:17 pm
----------- Advertisement -----------
HomeNewsBreaking Newsਨਸ਼ਾ ਤਸਕਰੀ ਦੇ ਦੋਸ਼ 'ਚ ਕੁੜੀ ਗ੍ਰਿਫ਼ਤਾਰ, ਥਾਰ 'ਚ ਕਰ ਰਹੀ ਸੀ...

ਨਸ਼ਾ ਤਸਕਰੀ ਦੇ ਦੋਸ਼ ‘ਚ ਕੁੜੀ ਗ੍ਰਿਫ਼ਤਾਰ, ਥਾਰ ‘ਚ ਕਰ ਰਹੀ ਸੀ ਚਿੱਟਾ ਸਪਲਾਈ

Published on

----------- Advertisement -----------

ਖੰਨਾ, 16 ਮਾਰਚ 2024 – ਖੰਨਾ ਦੀ ਪਾਇਲ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਲੜਕੀ ਨੂੰ ਨਸ਼ਾ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਸ ਦੀ ਪਛਾਣ ਸਰਬਜੀਤ ਕੌਰ ਵਾਸੀ ਧਮੋਟ ਕਲਾਂ ਵਜੋਂ ਹੋਈ ਹੈ। ਉਹ ਕਤਲ ਕੇਸ ਵਿੱਚ ਜ਼ਮਾਨਤ ’ਤੇ ਬਾਹਰ ਸੀ।

ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਨਸ਼ਾ ਤਸਕਰੀ ਦਾ ਧੰਦਾ ਸ਼ੁਰੂ ਕਰ ਦਿੱਤਾ। ਪੁਲਸ ਨੇ ਉਸ ਦੇ ਨੈੱਟਵਰਕ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਰਬਜੀਤ ਕੌਰ ਨਵੀਂ ਮਹਿੰਦਰਾ ਥਾਰ ਜੀਪ ਵਿੱਚ ਚਿੱਟਾ ਸਪਲਾਈ ਕਰਨ ਜਾ ਰਹੀ ਸੀ। ਪੁਲੀਸ ਨੇ ਇਲਾਕੇ ਦੀ ਨਾਕਾਬੰਦੀ ਕੀਤੀ ਹੋਈ ਸੀ। ਨਾਕੇ ‘ਤੇ ਜਦੋਂ ਥਾਰ ਨੂੰ ਸ਼ੱਕ ਦੇ ਆਧਾਰ ‘ਤੇ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਸਰਬਜੀਤ ਕੌਰ ਨੇ ਕਾਰ ਨੂੰ ਅੱਗੇ ਵਧਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਥਾਰ ਜੀਪ ਦਾ ਇੱਕ ਟਾਇਰ ਖੇਤਾਂ ਵਿੱਚ ਡਿੱਗ ਗਿਆ। ਫਿਰ ਕਾਰ ਰੁਕ ਗਈ। ਸ਼ੱਕ ਦੇ ਆਧਾਰ ’ਤੇ ਪੁਲੀਸ ਨੇ ਥਾਰ ਦੀ ਤਲਾਸ਼ੀ ਲਈ ਤਾਂ ਡਰਾਈਵਰ ਸੀਟ ਦੇ ਹੇਠਾਂ ਤੋਂ 20 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ।

ਥਾਰ ਦੇ ਡੈਸ਼ਬੋਰਡ ਤੋਂ 32500 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਪੁਲਿਸ ਨੂੰ ਸ਼ੱਕ ਹੈ ਕਿ ਥਾਰ ਜੀਪ ਨਸ਼ੇ ਦੇ ਪੈਸੇ ਨਾਲ ਖਰੀਦੀ ਗਈ ਸੀ। ਪੁਲਿਸ ਨੇ ਇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਤਿੰਨ ਦਿਨ ਪਹਿਲਾਂ ਹੀ ਇਹ ਨਵੀਂ ਥਾਰ ਖਰੀਦੀ ਗਈ ਸੀ। ਇੱਕ ਅਸਥਾਈ ਟੈਮਪ੍ਰੇਰੀ ਹੈ। ਆਰਟੀਓ ਦਫ਼ਤਰ ਤੋਂ ਅਸਲ ਮਾਲਕ ਦਾ ਪਤਾ ਲਗਾਇਆ ਜਾ ਰਿਹਾ ਹੈ। ਹਾਲਾਂਕਿ ਸਰਬਜੀਤ ਕੌਰ ਇਸ ਕਾਰ ਨੂੰ ਆਪਣੀ ਦੱਸ ਰਹੀ ਹੈ। ਪਰ ਪੁਲੀਸ ਦਸਤਾਵੇਜ਼ ਇਕੱਠੇ ਕਰਨ ਵਿੱਚ ਲੱਗੀ ਹੋਈ ਹੈ। ਡੀਐਸਪੀ ਨਿਖਿਲ ਗਰਗ ਨੇ ਦੱਸਿਆ ਕਿ ਪੂਰੇ ਨੈੱਟਵਰਕ ਦਾ ਲਗਾਇਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...